Uncategorized ਚੰਡੀਗੜ੍ਹ ਵਿਖੇ ਮੁੱਖ ਮੰਤਰੀ ਵੱਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ/ ਜੇਈਈ ਐਡਵਾਂਸ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਤ/ ਕਿਹਾ, ਵਿਦਿਆਰਥੀਆਂ ਨੇ ਔਖੇ ਇਮਤਿਹਾਨ ਨਾਲ ਪੰਜਾਬ ਦਾ ਨਾਮ ਰੌਸ਼ਨ ਕੀਤਾ By admin - June 5, 2025 0 9 Facebook Twitter Pinterest WhatsApp ਪੰਜਾਬ ਸਰਕਾਰ ਵੱਲੋਂ ਅੱਜ ਸਿੱਖਿਆ ਕ੍ਰਾਂਤੀ ਤਹਿਤ ਚੰਡੀਗੜ੍ਹ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਰਕਾਰੀ ਸਕੂਲਾਂ ਦੇ ਜੇਈਈ ਐਡਵਾਂਸ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਮੁੱਖ ਮੰਤਰੀ ਵੱਲੋਂ ਸਨਮਾਨਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਵਿਦਿਆਰਥੀ ਪੰਜਾਬ ਦੇ ਹੀਰੇ ਨੇ ਜਿਨ੍ਹਾਂ ਨੇ ਮੁਸ਼ਕਲ ਇਮਤਿਹਾਨ ਨੂੰ ਪਾਸ ਕਰ ਕੇ ਪੰਜਾਬ ਦਾ ਨਾਮ ਰੋਸ਼ਨ ਕੀਤਾ ਐ। ਇਸ ਦੌਰਾਨ ਵਿਦਿਆਰਥੀਆਂ ਨੇ ਮੁੱਖ ਮੰਤਰੀ ਮਾਨ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਸਮਾਗਮ ਵਿਚ ਕਈ ਵਿਦਿਆਰਥੀਆਂ ਦੇ ਮਾਪੇ ਵੀ ਪਹੁੰਚੇ ਹੋਏ ਸਨ। ਮਾਪਿਆਂ ਨੇ ਸੀਐਮ ਮਾਨ ਨੂੰ ਬੱਚਿਆਂ ਨੂੰ ਇੱਥੇ ਹੀ ਰੁਜ਼ਗਾਰ ਦੇਣ ਦੀ ਅਪੀਲ ਕੀਤੀ ਤਾਂ ਜੋ ਵਿਦਿਆਰਥੀ ਵਿਦੇਸ਼ ਜਾ ਕੇ ਮਾਪਿਆਂ ਤੋਂ ਦੂਰ ਨਾ ਹੋਣ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ‘ਚ ਬਹੁਤ ਸਾਰੀ ਇੰਡਸਟਰੀ ਆ ਰਹੀ ਹੈ ਅਤੇ ਅਸੀਂ ਜਿਸ ਹਿਸਾਬ ਦੀ ਇੰਡਸਟਰੀ ਨੂੰ ਲੋੜ ਹੈ, ਉਸੇ ਹਿਸਾਬ ਨਾਲ ਬੱਚਿਆਂ ਨੂੰ ਤਿਆਰ ਕਰ ਰਹੇ ਹਾਂ ਤਾਂ ਜੋ ਉਨ੍ਹਾਂ ਨੂੰ ਪੰਜਾਬ ‘ਚ ਹੀ ਵਧੀਆ ਨੌਕਰੀ ਮਿਲ ਸਕੇ ਅਤੇ ਬੱਚਿਆਂ ਨੂੰ ਵਿਦੇਸ਼ ਨਾ ਜਾਣਾ ਪਵੇ। ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ ਨੂੰ ਉਚੇਰੀ ਸਿੱਖਿਆ ਲਈ ਵੱਡੇ ਕਦਮ ਚੁੱਕੇ ਜਾ ਰਹੇ ਨੇ, ਜਿਸ ਦੀ ਮਿਸਾਲ ਜੇਈਈ ਐਡਵਾਂਸ ਦੇ ਨਤੀਜੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਸਰਕਾਰੀ ਸਕੂਲਾਂ ਦੇ 40 ਤੋਂ ਵਧੇਰੇ ਵਿਦਿਆਰਥੀਆਂ ਨੇ ਸਫਲਤਾ ਹਾਸਲ ਕੀਤੀ ਐ ਜੋ ਪੰਜਾਬੀ ਵਿਦਿਆਰਥੀਆਂ ਦੀ ਵੱਡੀ ਪ੍ਰਾਪਤੀ ਐ।