ਤਰਨਤਾਰਨ ਪੁਲਿਸ ਵੱਲੋਂ ਦੋ ਹਥਿਆਰ ਤਸਕਰ ਗ੍ਰਿਫ਼ਤਾਰ/ ਪਾਕਿਸਤਾਨ ਮੰਗਵਾਉਂਦੇ ਸੀ ਹਥਿਆਰਾਂ ਦੀ ਸਪਲਾਈ

0
7

ਤਰਨ ਤਾਰਨ ਪੁਲਿਸ ਨੇ ਸਰਹੱਦ ਪਾਰੋਂ ਹਥਿਆਰ ਮੰਗਵਾਉਣ ਵਾਲੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਐ। ਪੁਲਿਸ ਨੇ ਦੋ ਜਣਿਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੇ ਕਬਜੇ ਵਿਚੋਂ ਹਥਿਆਰ ਬਰਾਮਦ ਕੀਤੇ ਨੇ। ਫੜੇ ਗਏ ਮੁਲਜਮਆਂ ਦੀ ਪਛਾਣ ਸੂਰਜਪਾਲ ਸਿੰਘ ਤੇ ਅਰਸ਼ਦੀਪ ਸਿੰਘ ਵਾਸੀ ਪਿੰਡ ਲਖਨਾ ਵਜੋਂ ਹੋਈ ਐ। ਪੁਲਿਸ ਨੇ ਇਨ੍ਹਾਂ ਕੋਲੋਂ 6 ਹਥਿਆਰ ਬਰਾਮਦ ਕੀਤੇ ਨੇ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪੁਲਸ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਪਿੰਡ ਲਖਨਾ ਦੇ ਵਿਅਕਤੀਆਂ ਦੇ ਸੰਬੰਧ ਪਾਕਿਸਤਾਨ ਨਾਲ ਬਣੇ ਹੋਏ ਹਨ, ਜੋ ਪਹਿਲਾਂ ਵੀ ਕਈ ਵਾਰ ਖੇਪਾ ਮੰਗਵਾ ਚੁੱਕੇ ਹਨ। ਇਸ ਸੂਚਨਾ ਮਿਲਣ ਤੋਂ ਬਾਅਦ ਡੀਐਸਪੀ (ਡੀ) ਗੁਰਿੰਦਰ ਪਾਲ ਸਿੰਘ ਨਾਗਰਾ ਵੱਲੋਂ ਜਾਂਚ ਸ਼ੁਰੂ ਕਰਦੇ ਹੋਏ ਲਗਾਏ ਗਏ ਨਾਕੇ ਤੋਂ ਉਕਤ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਜਿਨ੍ਹਾਂ ਪਾਸੋਂ 6 ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।  ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਇਸ ਮਾਮਲੇ ਵਿਚ ਹੋਰ ਕਿੰਨੇ ਵਿਅਕਤੀ ਸ਼ਾਮਲ ਹਨ ਅਤੇ ਇਨ੍ਹਾਂ ਹਥਿਆਰਾਂ ਦੀ ਵਰਤੋਂ ਕਿੱਥੇ ਕੀਤੀ ਜਾਣੀ ਸੀ ਅਤੇ ਕਿਸ ਰਾਹੀਂ ਸਪਲਾਈ ਕੀਤੇ ਜਾਣੇ ਸਨ। ਪੁਲਿਸ ਨੇ ਮੁਲਜਮਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਪੁਲਿਸ ਨੂੰ ਮੁਲਜਮਾਂ ਦੀ ਅਗਲੇਰੀ ਪੁਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਐ।

LEAVE A REPLY

Please enter your comment!
Please enter your name here