Uncategorized ਫਤਹਿਗੜ੍ਹ ਪੁਲਿਸ ਦਾ ਨਸ਼ਿਆਂ ਖਿਲਾਫ ਵੱਡਾ ਐਕਸ਼ਨ/ ਹੁਣ ਤੱਕ 270 ਮੁਕਦਮੇ ਦਰਜ ਕਰ ਕੇ 379 ਨੂੰ ਕੀਤਾ ਗ੍ਰਿਫਤਾਰ By admin - June 5, 2025 0 7 Facebook Twitter Pinterest WhatsApp ਫਤਹਿਗੜ੍ਹ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵੱਡਾ ਐਕਸ਼ਨ ਕੀਤਾ ਗਿਆ ਐ। ਪੁਲਿਸ ਨੇ ਹੁਣ ਤਕ 270 ਮਾਮਲੇ ਦਰਜ ਕਰ ਕੇ 279 ਦੇ ਕਰੀਬ ਲੋਕਾਂ ਨੂੰ ਗ੍ਰਿਫਤਾਰ ਕੀਤਾ ਐ। ਪੁਲਿਸ ਨੇ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਨੇ। ਇਸ ਸਬੰਧੀ ਜਾਣਾਕਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਥਾਂ ਥਾਂ ਜਾ ਕੇ ਲੋਕਾਂ ਨਾਲ ਮੀਟਿੰਗ ਕਰ ਕੇ ਨਸ਼ਿਆਂ ਖਿਲਾਫ ਲਾਮਬੰਦ ਕੀਤਾ ਜਾ ਰਿਹਾ ਐ ਤਾਂ ਜੋ ਨਸ਼ਿਆਂ ਦੀ ਸਪਲਾਈ ਲਾਇਨ ਤੋੜਣ ਦੇ ਨਾਲ ਨਾਲ ਪੀੜਤਾਂ ਦਾ ਇਲਾਜ ਕਰਵਾਇਆ ਜ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਨਸ਼ਿਆਂ ਨੂੰ ਲੈ ਕੇ ਸਰਗਰਮ ਐ ਅਤੇ ਕਿਸੇ ਨੂੰ ਨਸ਼ੇ ਦਾ ਕਾਰੋਬਾਰ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਸਬੰਧੀ ਫਤਿਹਗੜ੍ਹ ਸਾਹਿਬ ਪ੍ਰਬੰਧਕੀ ਕੰਪਲੈਕਸ ਵਿਖੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਜਿਲਾ ਫਤਿਹਗੜ੍ਹ ਸਾਹਿਬ ਪੁਲਿਸ ਨੇ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕਰਦੇ ਹੋਏ ਹੁਣ ਤੱਕ 277 ਮੁਕਦਮੇ ਦਰਜ ਕਰਕੇ 379 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ ਭਾਰੀ ਗਿਣਤੀ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਉਹਨਾਂ ਕਿਹਾ ਕਿ ਨਸ਼ਿਆਂ ਖਿਲਾਫ ਆਮ ਪਬਲਿਕ ਨਾਲ ਜਗ੍ਹਾ ਜਗ੍ਹਾ ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਇਸ ਨਸ਼ੇ ਦੀ ਭੈੜੀ ਲੱਥ ਨੂੰ ਸਮਾਜ ਵਿੱਚੋਂ ਖਤਮ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਇਸ ਮੁਹਿਮ ਵਿੱਚ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਵੱਲੋਂ ਭੂਰ ਸਹਿਯੋਗ ਦਿੱਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਨਸ਼ਾ ਕਰਨ ਵਾਲੇ 182 ਵਿਅਕਤੀਆਂ ਨੂੰ ਪ੍ਰੇਰਿਤ ਕਰਕੇ ਇਹਨਾਂ ਦਾ ਇਲਾਜ ਡੀ ਅਡਿਕਸ਼ਨ ਸੈਂਟਰ ਰਾਹੀਂ ਕਰਵਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਨਸ਼ੇ ਦੇ ਮੁਕੰਮਲ ਖਾਤਮੇ ਲਈ ਜ਼ਿਲ੍ਹੇ ਵਿੱਚ 434 ਪਿੰਡ ਪੱਧਰ ਦੀਆਂ ਡਿਫੈਂਸ ਕਮੇਟੀਆਂ ਅਤੇ 90 ਵਰਲਡ ਡਿਫੈਂਸ ਕਮੇਟੀਆਂ ਸਥਾਪਿਤ ਕੀਤੀਆਂ ਗਈਆਂ ਹਨ।