Uncategorized ਚੰਡੀਗੜ੍ਹ ’ਚ ਚੱਲਦੀ ਬੱਸ ਨੂੰ ਲੱਗੀ ਅੱਗ/ ਜਾਨੀ ਨੁਕਸਾਨ ਤੋਂ ਬਚਾਅ, ਬੱਸ ਸੜ ਕੇ ਸੁਆਹ/ ਫਾਇਰ ਬ੍ਰਿਗੇਡ ਤੇ ਪੁਲਿਸ ਨੇ ਪਾਇਆ ਕਾਬੂ By admin - June 7, 2025 0 8 Facebook Twitter Pinterest WhatsApp ਚੰਡੀਗੜ੍ਹ ਵਿਚ ਬੀਤੀ ਸ਼ੁੱਕਰਵਾਰ ਦੀ ਰਾਤ ਨੂੰ ਉਸ ਵੇਲੇ ਵੱਡਾ ਹਾਦਸਾ ਟੱਲ ਗਿਆ ਜਦੋਂ ਇੱਥੇ ਸੀਟੀਯੂ ਦੀ ਚੱਲਦੀ ਬੱਸ ਨੂੰ ਅਚਾਨਕ ਅੱਗ ਲੱਗ ਗਈ। ਗਨੀਮਤ ਇਹ ਰਹੀ ਕਿ ਘਟਨਾ ਤੋਂ ਬਾਅਦ ਬੱਸ ਵਿਚ ਸਵਾਰ ਲੋਕਾਂ ਨੂੰ ਤੁਰੰਤ ਬਾਹਰ ਕੱਢ ਲਿਆ ਗਿਆ। ਘਟਨਾ ਮੰਨੀਮਾਜਰਾ ਇਲਾਕੇ ਦੀ ਐ। ਘਟਨਾ ਵਾਲੇ ਬੱਸ ਵਿਚ 12 ਯਾਤਰੀ ਸਵਾਰ ਸਨ। ਅੱਗ ਇੰਨੀ ਭਿਆਨਕ ਸੀ ਕਿ ਕੁਝ ਹੀ ਮਿੰਟਾਂ ਵਿੱਚ ਪੂਰੀ ਬੱਸ ਨੂੰ ਆਪਣੀ ਲਪੇਟ ਵਿੱਚ ਆ ਗਈ। ਇਹ ਖੁਸ਼ਕਿਸਮਤੀ ਸੀ ਕਿ ਡਰਾਈਵਰ ਅਤੇ ਕੰਡਕਟਰ ਨੇ ਹੁਸ਼ਿਆਰੀ ਦਿਖਾਉਂਦਿਆਂ ਸਵਾਰੀਆਂ ਨੂੰ ਸਮਾਂ ਰਹਿੰਦੇ ਬੱਸ ਵਿਚੋਂ ਬਾਹਰ ਕੱਢ ਦਿੱਤਾ, ਜਿਸ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਪਰ ਬੱਸ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਇਹ ਘਟਨਾ ਰਾਤ 8:30 ਵਜੇ ਵਾਪਰੀ। ਇਹ ਬੱਸ ਸੈਕਟਰ-43 ਤੋਂ ਆਈਟੀ ਪਾਰਕ ਜਾ ਰਹੀ ਸੀ। ਜਾਣਕਾਰੀ ਅਨੁਸਾਰ ਸੀਟੀਯੂ ਰੂਟ ਨੰਬਰ 22 ਦੀ ਬੱਸ ਸੈਕਟਰ-43 ਬੱਸ ਸਟੈਂਡ ਤੋਂ ਆਈਟੀ ਪਾਰਕ ਵੱਲ ਜਾ ਰਹੀ ਸੀ। ਜਦੋਂ ਬੱਸ ਮਨੀਮਾਜਰਾ ਪੁਲਿਸ ਸਟੇਸ਼ਨ ਦੇ ਨੇੜੇ ਪਹੁੰਚੀ ਤਾਂ ਅਚਾਨਕ ਬੱਸ ਦੇ ਸਾਹਮਣੇ ਤੋਂ ਚੰਗਿਆੜੀਆਂ ਨਿਕਲਣ ਲੱਗ ਪਈਆਂ। ਕੁਝ ਹੀ ਦੇਰ ਵਿੱਚ ਅੱਗ ਦੀਆਂ ਲਪਟਾਂ ਉੱਠਣ ਲੱਗ ਪਈਆਂ। ਜਿਵੇਂ ਹੀ ਅੱਗ ਲੱਗਣ ਦੇ ਸੰਕੇਤ ਮਿਲੇ, ਡਰਾਈਵਰ ਨੇ ਤੁਰੰਤ ਬੱਸ ਨੂੰ ਸਾਈਡ ‘ਤੇ ਰੋਕ ਦਿੱਤਾ ਅਤੇ ਸਾਰੇ 12 ਯਾਤਰੀਆਂ ਨੂੰ ਬੱਸ ਵਿੱਚੋਂ ਬਾਹਰ ਕੱਢ ਲਿਆ। ਕੰਡਕਟਰ ਨੇ ਲੋਕਾਂ ਨੂੰ ਸੁਰੱਖਿਅਤ ਕੱਢਣ ਵਿੱਚ ਵੀ ਮਦਦ ਕੀਤੀ। ਅੱਗ ਤੇਜ਼ੀ ਨਾਲ ਫੈਲਦੀ ਗਈ ਅਤੇ ਕੁਝ ਹੀ ਪਲਾਂ ਵਿੱਚ ਬੱਸ ਪੂਰੀ ਤਰ੍ਹਾਂ ਅੱਗ ਦੀ ਲਪੇਟ ਵਿੱਚ ਆ ਗਈ। ਇਸ ਤੋਂ ਬਾਅਦ ਮੌਕੇ ਪਹੁੰਚੀ ਫਾਇਰ ਬ੍ਰਿਗੇਡ ਅਤੇ ਪੁਲਿਸ ਟੀਮ ਦੋ ਗੱਡੀਆਂ ਦੀ ਮਦਦ ਨਾਲ ਅੱਧੇ ਘੰਟੇ ਦੀ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਹਾਲਾਂਕਿ, ਉਦੋਂ ਤੱਕ ਬੱਸ ਪੂਰੀ ਤਰ੍ਹਾਂ ਸੜ ਚੁੱਕੀ ਸੀ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਅੱਗ ਦੀਆਂ ਲਪਟਾਂ ਕਈ ਫੁੱਟ ਉੱਚੀਆਂ ਉੱਠ ਰਹੀਆਂ ਸਨ, ਜਿਸ ਕਾਰਨ ਉੱਥੇ ਦਹਿਸ਼ਤ ਦਾ ਮਾਹੌਲ ਸੀ। ਅਧਿਕਾਰੀਆਂ ਅਨੁਸਾਰ ਅੱਗ ਲੱਗਣ ਦਾ ਮੁੱਢਲਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਹਾਲਾਂਕਿ, ਸਹੀ ਕਾਰਨ ਦੀ ਜਾਂਚ ਕੀਤੀ ਜਾ ਰਹੀ ਹੈ। ਬੱਸ ਦੀ ਤਕਨੀਕੀ ਜਾਂਚ ਰਿਪੋਰਟ ਆਉਣ ਤੋਂ ਬਾਅਦ ਹੀ ਪੁਸ਼ਟੀ ਸੰਭਵ ਹੋਵੇਗੀ।