Uncategorized ਜਲੰਧਰ ’ਚ ਮੰਦਰ ਦੇ ਪੁਜਾਰੀ ਨੇ ਖੁਦ ਨੂੰ ਲਾਈ ਅੱਗ/ ਪ੍ਰਬੰਧਕਾਂ ਨਾਲ ਝਗੜੇ ਤੋਂ ਬਾਅਦ ਚੁੱਕਿਆ ਖੌਫਨਾਕ ਕਦਮ/ ਪੁਲਿਸ ਨੇ ਦੋਵਾਂ ਧਿਰਾਂ ਦੇ ਬਿਆਨਾਂ ’ਤੇ ਜਾਂਚ ਕੀਤੀ ਸ਼ੁਰੂ By admin - June 7, 2025 0 23 Facebook Twitter Pinterest WhatsApp ਜਲੰਧਰ ਦੇ ਇਕ ਮੰਦਰ ਦੇ ਪੁਜਾਰੀ ਵੱਲੋਂ ਪ੍ਰਬੰਧਕ ਕਮੇਟੀ ਨਾਲ ਝਗੜੇ ਦੇ ਚਲਦਿਆਂ ਖੁਦ ਨੂੰ ਅੱਗ ਲਾਉਣ ਦੀ ਖਬਰ ਸਾਹਮਣੇ ਆਈ ਐ। ਘਟਨਾ ਸ਼ਹਿਰ ਦੇ ਸ਼ਹੀਦ ਊਧਮ ਸਿੰਘ ਨਗਰ ਸਥਿਤ ਰਾਧੇ ਕ੍ਰਿਸ਼ਨ ਮੰਦਰ ਦੀ ਐ। ਜਾਣਕਾਰੀ ਅਨੁਸਾਰ ਪੁਜਾਰੀ ਅਤੇ ਪ੍ਰਬੰਧਕ ਕਮੇਟੀ ਦੇ ਮੁਖੀ ਵਿਚਕਾਰ ਝਗੜਾ ਹੋ ਗਿਆ ਸੀ ਜੋ ਬਾਅਦ ਵਿਚ ਐਨਾ ਵੱਧ ਗਿਆ ਕਿ ਪੁਜਾਰੀ ਨੇ ਨਿਰਾਸ਼ਾ ਕਾਰਨ ਆਪਣੇ ਆਪ ਨੂੰ ਅੱਗ ਲਗਾ ਲਈ। ਇਸ ਘਟਨਾ ਵਿੱਚ ਜ਼ਖਮੀ ਪੁਜਾਰੀ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜ਼ਖਮੀ ਪੁਜਾਰੀ ਦੀ ਪਛਾਣ ਸ਼ਿਵ ਦਿਆਲ ਵਜੋਂ ਹੋਈ ਹੈ ਅਤੇ ਮੁਖੀ ਦੀ ਪਛਾਣ ਪਵਨ ਕੁਮਾਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਵਿੱਚ ਪੁਜਾਰੀ 40 ਪ੍ਰਤੀਸ਼ਤ ਸੜ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ਬਾਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ। ਖਬਰਾਂ ਮੁਤਾਬਕ ਮੰਦਰ ਦਾ ਪੁਜਾਰੀ ਛੱਠ ਪੂਜਾ ਦੌਰਾਨ ਛੁੱਟੀ ਪੱਤਰ ਦੇ ਕੇ ਘਰ ਚਲਾ ਗਿਆ ਸੀ ਅਤੇ ਹੁਣ ਜਦੋਂ ਵਾਪਸ ਪਰਤਿਆਂ ਤਾਂ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਉਸ ਨੂੰ ਸੇਵਾ ਕਰਨ ਤੋਂ ਮਨ੍ਹਾਂ ਕਰ ਦਿੱਤਾ। ਪੁਜਾਰੀ ਨੇ ਪ੍ਰਬੰਧਕ ਕਮੇਟੀ ਮੈਂਬਰਾਂ ਦੇ ਘਰ ਜਾ ਕੇ ਮੁੜ ਨੌਕਰੀ ਤੇ ਰੱਖਣ ਦੀ ਅਪੀਲ ਕੀਤੀ ਪਰ ਜਦੋਂ ਉਨ੍ਹਾਂ ਨੇ ਆਨਾਕਾਨੀ ਕੀਤੀ ਤਾਂ ਉਸ ਨੇ ਖੁਦ ਨੂੰ ਅੱਗ ਲਗਾ ਲਈ। ਉਧਰ ਮੰਦਰ ਪ੍ਰਬੰਧਕਾਂ ਦਾ ਕਹਿਣਾ ਐ ਕਿ ਪੁਜਾਰੀ ਨੇ ਸੇਵਾ ਦੇ ਤੈਅ ਮਾਪਦੰਡਾਂ ਦਾ ਉਲੰਘਣ ਕੀਤਾ ਐ, ਜਿਸ ਕਾਰਨ ਉਸ ਨੂੰ ਮੁੜ ਨੌਕਰੀ ਤੇ ਰੱਖਣ ਤੋਂ ਮਨ੍ਹਾਂ ਕੀਤਾ ਗਿਆ ਐ। ਉਧਰ ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਦੋਵਾਂ ਧਿਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਨੇ। ਪੁਲਿਸ ਨੇ ਦੋਵੇਂ ਧਿਰਾਂ ਦੇ ਪੱਖ ਸੁਣਨ ਬਾਅਦ ਅਗਲੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਐ।