Uncategorized ਮਾਨਸਾ ’ਚ ਅਣਪਛਾਤੇ ਵਾਹਨ ਦੀ ਟੱਕਰ ਨਾਲ ਸਾਬਕਾ ਫੌਜੀ ਦੀ ਮੌਤ/ ਵਾਹਨ ਚਾਲਕ ਮੌਕੇ ਤੋਂ ਫਰਾਰ, ਪੁਲਿਸ ਕਰ ਰਹੀ ਕਾਰਵਾਈ By admin - June 7, 2025 0 10 Facebook Twitter Pinterest WhatsApp ਮਾਨਸਾ ’ਚ ਅਣਪਛਾਤੇ ਵਾਹਨ ਦੀ ਟੱਕਰ ਨਾਲ ਇਕ ਸਾਬਕਾ ਫੌਜੀ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਐ। ਮ੍ਰਿਤਕ ਦੀ ਪਛਾਣ ਜਗਜੀਤ ਸਿੰਘ ਵਜੋਂ ਹੋਈ ਐ। ਪਰਿਵਾਰ ਦੇ ਦੱਸਣ ਮੁਤਾਬਕ ਜਗਜੀਤ ਸਿੰਘ ਰੋਜ਼ਾਨਾ ਸਾਈਕਲ ਤੇ ਸਿਰਸਾ ਸਥਿਤ ਇਕ ਡੇਰੇ ਵਿਚ ਜਾਂਦਾ ਸੀ ਅਤੇ ਅੱਜ ਵੀ ਡੇਰੇ ਤੇ ਜਾ ਰਿਹਾ ਸੀ ਕਿ ਰਸਤੇ ਵਿਚ ਇਕ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਟੱਕਰ ਮਾਰਨ ਤੋਂ ਬਾਅਦ ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਦੀ ਦੇਹ ਨੂੰ ਹਸਪਤਾਪ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਐ। ਮ੍ਰਿਤਕ ਦੇ ਪਰਿਵਾਰ ਨੇ ਵਾਹਨ ਚਾਲਕ ਖਿਲਾਫ ਕਾਰਵਾਈ ਦੀ ਮੰਗ ਕੀਤੀ ਐ।