Uncategorized ਲੁਧਿਆਣਾ ਦੇ ਸਰਾਭਾ ਨਗਰ ’ਚ ਆਪ ਨੂੰ ਵੱਡਾ ਹੁਲਾਰਾ/ ਭਾਜਪਾ ਛੱਡ ਕੇ ਕਈ ਆਗੂ ਆਮ ਆਦਮੀ ਪਾਰਟੀ ’ਚ ਸ਼ਾਮਲ/ ਵਰਕਿੰਗ ਪ੍ਰਧਾਨ ਸ਼ੈਰੀ ਕਲਸੀ ਨੇ ਪਾਰਟੀ ’ਚ ਆਉਣ ’ਤੇ ਕੀਤਾ ਸਵਾਗਤ By admin - June 7, 2025 0 8 Facebook Twitter Pinterest WhatsApp ਲੁਧਿਆਣਾ ਦੀ ਜ਼ਿਮਨੀ ਚੋਣ ਦੌਰਾਨ ਸਿਆਸੀ ਪਾਰਟੀਆਂ ਦੇ ਆਗੂਆਂ ਦਾ ਇੱਧਰੋ-ਉਧਰ ਜਾਣਾ ਲਗਾਤਾਰ ਜਾਰੀ ਐ। ਇਸੇ ਤਹਿਤ ਸ਼ਹਿਰ ਦੇ ਸਰਾਭਾ ਨਗਰ ਵਿਖੇ ਆਮ ਪਾਰਟੀ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਭਾਜਪਾ ਤੇ ਸ਼ਿਵ ਸੈਨਾ ਨਾਲ ਸਬੰਧਤ ਆਗੂਆਂ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਨ੍ਹਾਂ ਆਗੂਆਂ ਨੇ ਪਾਰਟੀ ਦੇ ਵਰਕਿੰਗ ਪ੍ਰਧਾਨ ਸ਼ੈਰੀ ਕਲਸੀ ਦੀ ਹਾਜ਼ਰੀ ਵਿਚ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼ੈਰੀ ਕਲਸੀ ਨੇ ਕਿਹਾ ਕਿ ਹੋਰ ਵੀ ਬਹੁਤ ਸਾਰੇ ਲੋਕ ਦੂਜੀਆਂ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਲਈ ਤਿਆਰ ਨੇ, ਜਿਨ੍ਹਾਂ ਨੂੰ ਆਉਂਦੇ ਦਿਨਾਂ ਦੌਰਾਨ ਪਾਰਟੀ ਵਿਚ ਸ਼ਾਮਲ ਕਰਵਾਇਆ ਜਾਵੇਗਾ।