ਸੰਗਰੂਰ ਪਹੁੰਚੇ ਦਿੱਲੀ ਦੇ ਮੰਤਰੀ ਮਨਜਿੰਦਰ ਸਿਰਸਾ/ ਪਰਮਿੰਦਰ ਸਿੰਘ ਢੀਂਡਸਾ ਨਾਲ ਸਾਂਝਾ ਕੀਤਾ ਦੁੱਖ

0
6

ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਅੱਜ ਸੰਗਰੂਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਨੇ ਪਰਮਿੰਦਰ ਸਿੰਘ ਢੀਂਡਸਾ ਨਾਲ ਮਿਲ ਕੇ ਸੁਖਵੇਦ ਸਿੰਘ ਢੀਂਡਸਾਂ ਨਾਲ ਜੁੜੀਆਂ ਯਾਦਾਂ ਸਾਂਝਾ ਕੀਤੀਆਂ। ਉਨ੍ਹਾਂ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਨਾਲ ਉਨ੍ਹਾਂ ਦਾ ਨਿੱਜੀ ਰਿਸ਼ਤਾ ਸੀ ਅਤੇ ਉਨ੍ਹਾਂ ਨੇ ਸੁਖਦੇਵ ਸਿੰਘ ਢੀਂਡਸਾ ਤੋਂ ਬਹੁਤ ਕੁੱਝ ਸਿੱਖਿਆ ਐ। ਉਨ੍ਹਾਂ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਬਹੁਤ ਨਿਮਰ ਸੁਭਾਅ ਦੇ ਮਾਲਕ ਸੀ ਅਤੇ ਉਨ੍ਹਾਂ ਦਾ ਦਿੱਲੀ ਦੀ ਸਿਆਸਤ ਵਿਚ ਵੀ ਚੰਗਾ ਪ੍ਰਭਾਵ ਸੀ। ਉਨ੍ਹਾਂ ਕਿਹਾ ਕਿ ਢੀਂਡਸਾ ਸਾਹਿਬ ਦੇ ਜਾਣ ਨਾਲ ਪੰਜਾਬ ਦੇ ਨਾਲ ਨਾਲ ਦਿੱਲੀ ਦੇ ਲੋਕਾਂ ਨੂੰ ਵੀ ਭਾਰੀ ਘਾਟਾ ਪਿਆ ਐ।

LEAVE A REPLY

Please enter your comment!
Please enter your name here