ਅੰਮ੍ਰਿਤਸਰ ’ਚ ਮੁੱਖ ਮੰਤਰੀ ਮਾਨ ਨੇ ਵੰਡੇ ਕਰਜ਼ਾ ਮੁਆਫੀ ਦੇ ਸਰਟੀਫਿਕੇਟ/ ਅਨੁਸੂਚਿਤ ਜਾਤੀ ਦੇ 4727 ਪਰਿਵਾਰਾਂ ਨੂੰ ਵੰਡੇ 67.84 ਕਰੋੜ

0
32

ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਪਹੁੰਚੇ ਜਿੱਥੇ ਉਨ੍ਹਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਹਾਲ ਵਿਖੇ ਕਰਵਾਏ ਸਮਾਗਮ ਦੌਰਾਨ ਅਨੁਸੂਚਿਤ ਜਾਤੀ ਦੇ ਪਰਿਵਾਰਾਂ ਨੂੰ ਕਰਜ਼ ਮੁਆਫੀ ਦੇ ਸਰਟੀਫਿਕੇਟ ਵੰਡੇ। ਇਹ ਮੁਆਫੀ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ (ਪਾਸਕਾਰਡ) ਵੱਲੋਂ ਕੀਤੀ ਗਈ ਐ। ਇਸ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ 4727 ਪਰਿਵਾਰਾਂ ਦੇ 67.84 ਕਰੋੜ ਰੁਪਏ ਮੁਆਫ਼ ਕੀਤੇ। ਇਹ ਪ੍ਰੋਗਰਾਮ ਸੂਬਾ ਸਰਕਾਰ ਦੀ ਕਿਸਾਨ ਭਲਾਈ ਨੀਤੀ ਦਾ ਇੱਕ ਮਹੱਤਵਪੂਰਨ ਹਿੱਸਾ ਹੈ, ਜਿਸ ਤਹਿਤ ਕਿਸਾਨਾਂ ਦੀ ਆਰਥਿਕ ਹਾਲਤ ਨੂੰ ਸੁਧਾਰਨ ਲਈ ਕਰਜ਼ੇ ਮੁਆਫ਼ ਕੀਤੇ ਗਏ ਹਨ। ਇਸ ਪਹਿਲਕਦਮੀ ਨਾਲ ਸੂਬੇ ਦੇ ਹਜ਼ਾਰਾਂ ਕਿਸਾਨ ਪਰਿਵਾਰਾਂ ਨੂੰ ਰਾਹਤ ਮਿਲੀ ਹੈ। ਇਹ ਕਰਜ਼ਾ ਮੁਆਫ਼ੀ ਯੋਜਨਾ ਪੰਜਾਬ ਸਰਕਾਰ ਦੀਆਂ ਤਰਜੀਹਾਂ ਵਿੱਚੋਂ ਇੱਕ ਹੈ। ਇਸ ਨਾਲ ਨਾ ਸਿਰਫ਼ ਕਿਸਾਨਾਂ ਨੂੰ ਵਿੱਤੀ ਰਾਹਤ ਮਿਲੀ ਹੈ ਸਗੋਂ ਉਨ੍ਹਾਂ ਦਾ ਮਨੋਬਲ ਵੀ ਵਧਿਆ ਹੈ। ਸਰਕਾਰ ਦਾ ਉਦੇਸ਼ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕਰਨਾ ਅਤੇ ਕਿਸਾਨਾਂ ਦੀ ਆਰਥਿਕ ਹਾਲਤ ਨੂੰ ਸੁਧਾਰਨਾ ਹੈ। ਮੁੱਖ ਮੰਤਰੀ ਦਾ ਇਹ ਪ੍ਰੋਗਰਾਮ ਸੂਬੇ ਵਿੱਚ ਖੇਤੀਬਾੜੀ ਨੀਤੀ ਦੀ ਦਿਸ਼ਾ ਅਤੇ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਪ੍ਰੋਗਰਾਮ ਕਿਸਾਨਾਂ ਨੂੰ ਇੱਕ ਉਤਸ਼ਾਹਜਨਕ ਸੰਦੇਸ਼ ਦੇਵੇਗਾ ਅਤੇ ਭਵਿੱਖ ਦੀਆਂ ਯੋਜਨਾਵਾਂ ਦੀ ਰੂਪਰੇਖਾ ਵੀ ਦੇਵੇਗਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਆਂ ਕੈਬਨਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਟ ਮੰਤਰੀ ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਇੱਕ ਵਧੀਆ ਉਪਰਾਲਾ ਹੈ ਜਿਸ ਦੇ ਤਹਿਤ 4727 ਪਰਿਵਾਰਾਂ ਦਾ 68 ਕਰੋੜ ਦੇ ਕਰੀਬ ਕਰਜ਼ਾ ਮਾਫ ਕੀਤਾ ਗਿਆ ਅਤੇ ਉਹਨਾਂ ਨੂੰ ਐਨਓਸੀ ਵੀ ਦਿੱਤੀ ਗਈ ਹੈ ਤਾਂ ਜੋ ਕਿ ਉਹਨਾਂ ਨੂੰ ਅੱਗੇ ਕਰਜ਼ਾ ਲੈਣ ਦੇ ਵਿੱਚ ਕਿਸੇ ਤਰੀਕੇ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

LEAVE A REPLY

Please enter your comment!
Please enter your name here