ਮੋਗਾ ਦੇ ਪਿੰਡ ਪੱਤੋ ਹੀਰਾ ਸਿੰਘ ਵਿਖੇ ਘਰ ’ਚੋਂ ਮਿਲੀ ਨੌਜਵਾਨ ਦੀ ਲਾਸ਼/ ਮ੍ਰਿਤਕ ਦੀ ਪਤਨੀ ਤੇ ਪ੍ਰੇਮੀ ਤੇ ਕਤਲ ਕਰਨ ਦਾ ਸ਼ੱਕ/ ਪੁਲਿਸ ਨੇ ਦੋਵਾਂ ਖਿਲਾਫ਼ ਕੇਸ ਦਰਜ ਕਰ ਕੇ ਜਾਂਚ ਕੀਤੀ ਸ਼ੁਰੂ

0
7

ਮੋਗਾ ਦੇ ਪਿੰਡ ਪੱਤੋ ਹੀਰਾ ਸਿੰਘ ਵਿਖੇ ਇਕ ਨੌਜਵਾਨ ਦਾ ਭੇਦਭਰੀ ਹਾਲਤ ਵਿਚ ਕਤਲ ਹੋਣ ਦੀ ਖਬਰ ਸਾਹਮਣੇ ਆਈ ਐ। ਨੌਜਵਾਨ ਦੀ ਲਾਸ਼ ਘਰ ਅੰਦਰੋਂ ਹੀ ਗਲੀ-ਸੜੀ ਹਾਲਤ ਵਿਚ ਬਰਾਮਦ ਹੋਈ ਐ। ਪੁਲਿਸ ਦੀ ਮੁਢਲੀ ਜਾਂਚ ਮੁਤਾਬਕ ਇਹ ਕਤਲ ਮ੍ਰਿਤਕ ਦੀ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਕੀਤਾ ਐ। ਪੁਲਿਸ ਨੇ ਦੋਵਾਂ ਖਿਲਾਫ ਕਤਲ ਦਾ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ ਉਰਫ ਅਮਨਾ ਵਜੋਂ ਹੋਈ ਐ। ਪੁਲਿਸ ਨੇ ਮ੍ਰਿਤਕ ਦੇ ਭਰਾ ਹਰਦੀਪ ਸਿੰਘ ਦੇ ਬਿਆਨਾਂ ਤੇ ਮ੍ਰਿਤਕ ਦੀ ਪਤਨੀ ਜਸਵਿੰਦਰ ਕੌਰ ਉੁਰਫ਼ ਨਿੱਕੀ ਅਤੇ ਉਸ ਦੇ ਕਥਿਤ ਪ੍ਰੇਮੀ ਗੁਲਜ਼ਾਰ ਸਿੰਘ ਉਰਫ਼ ਬਿੱਟੂ ਖ਼ਿਲਾਫ਼ ਹੱਤਿਆ ਦਾ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪਰਿਵਾਰਕ ਸੂਤਰਾਂ ਮੁਤਾਬਕ ਅਮਨਦੀਪ ਸਿੰਘ ਉਰਫ਼ ਅਮਨਾ ਦੋ ਬੱਚਿਆਂ ਦਾ ਪਿਤਾ ਸੀ ਅਤੇ ਪਤੀ-ਪਤਨੀ ਵਿਚਾਲੇ ਕਲੇਸ਼ ਰਹਿੰਦਾ ਸੀ। ਮ੍ਰਿਤਕ ਦੇ ਭਰਾ ਮੁਤਾਬਕ ਜਸਵਿੰਦਰ ਕੌਰ ਉਰਫ਼ ਨਿੱਕੀ ਆਪਣੇ ਪ੍ਰੇਮੀ ਗੁਲਜ਼ਾਰ ਸਿੰਘ ਉਰਫ਼ ਬਿੱਟੂ ਨਾਲ ਨਿਹਾਲ ਸਿੰਘ ਵਾਲਾ ਵਿੱਚ ਰਹਿਣ ਲੱਗ ਪਈ ਸੀ। ਜਾਣਕਾਰੀ ਅਨੁਸਾਰ ਘਟਨਾ ਦਾ ਖੁਲਾਸਾ ਸ਼ਨੀਵਾਰ ਸਵੇਰੇ ਉਸ ਵੇਲੇ ਹੋਇਆ ਜਦੋਂ ਲੋਕਾਂ ਨੇ ਬਾਹਰੋਂ ਤਾਲਾ ਲੱਗੇ ਘਰ ਦੇ ਅੰਦਰੋਂ ਬਦਬੋਅ ਆਉਣ ਦੀ ਸ਼ਿਕਾਇਤ ਕੀਤੀ। ਗੁਆਂਢੀਆਂ ਨੇ ਵੈਂਟੀਲੇਟਰ ਰਾਹੀਂ ਮੱਖੀਆਂ ਅੰਦਰ ਆਉਂਦੀਆਂ ਦੇਖੀਆਂ। ਪਿੰਡ ਦੇ ਸਰਪੰਚ ਨੂੰ ਤੁਰੰਤ ਸੂਚਿਤ ਕੀਤਾ ਗਿਆ, ਜਿਨ੍ਹਾਂ ਨੇ ਮੌਕੇ ‘ਤੇ ਪੁਲਿਸ ਨੂੰ ਬੁਲਾਇਆ। ਜਦੋਂ ਤਾਲਾ ਤੋੜਿਆ ਗਿਆ ਅਤੇ ਪੁਲਿਸ ਨਾਲ ਘਰ ਵਿੱਚ ਦਾਖਲ ਹੋਇਆ, ਤਾਂ ਅੰਦਰ ਦਾ ਦ੍ਰਿਸ਼ ਭਿਆਨਕ ਸੀ। 35 ਸਾਲਾ ਅਮਨਦੀਪ ਸਿੰਘ ਉਰਫ਼ ‘ਕਾਲਾ’ ਦੀ ਲਾਸ਼ ਕਮਰੇ ਦੇ ਫਰਸ਼ ‘ਤੇ ਮੰਜੇ ਅਤੇ ਡੱਬੇ ਦੇ ਵਿਚਕਾਰ ਪਈ ਸੀ। ਲਾਸ਼ ਦੇ ਦੋਵੇਂ ਹੱਥ ਅਤੇ ਲੱਤਾਂ ਰੱਸੀਆਂ ਨਾਲ ਬੰਨ੍ਹੀਆਂ ਹੋਈਆਂ ਸਨ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਭੇਜ ਦਿੱਤਾ। ਸ਼ੁਰੂਆਤੀ ਜਾਂਚ ਵਿੱਚ ਅੰਦਾਜ਼ਾ ਲਗਾਇਆ ਗਿਆ ਹੈ ਕਿ ਲਾਸ਼ ਘੱਟੋ-ਘੱਟ 4 ਤੋਂ 6 ਦਿਨ ਪੁਰਾਣੀ ਹੈ। ਜਾਣਕਾਰੀ ਅਨੁਸਾਰ ਅਮਨਦੀਪ ਸਿੰਘ ਖੇਤੀਬਾੜੀ ਵਿੱਚ ਮਜ਼ਦੂਰ ਵਜੋਂ ਕੰਮ ਕਰਦਾ ਸੀ। ਉਸਦਾ ਆਪਣੀ ਪਤਨੀ ਨਾਲ ਲੰਬੇ ਸਮੇਂ ਤੋਂ ਝਗੜਾ ਚੱਲ ਰਿਹਾ ਸੀ ਅਤੇ ਉਸਨੇ ਮਹਿਲਾ ਸੈੱਲ ਵਿੱਚ ਸ਼ਿਕਾਇਤ ਵੀ ਦਰਜ ਕਰਵਾਈ ਸੀ। ਕੁਝ ਦਿਨ ਪਹਿਲਾਂ ਅਮਨਦੀਪ ਨੇ ਪਿੰਡ ਦੇ ਸਾਬਕਾ ਸਰਪੰਚ ਨੂੰ ਉਸ ਤਰੀਕ ‘ਤੇ ਆਪਣੇ ਨਾਲ ਜਾਣ ਦੀ ਬੇਨਤੀ ਕੀਤੀ ਸੀ, ਪਰ ਆਪਣੇ ਰੁਝੇਵਿਆਂ ਕਾਰਨ ਉਹ ਨਹੀਂ ਜਾ ਸਕਿਆ। ਦੱਸਿਆ ਜਾ ਰਿਹਾ ਹੈ ਕਿ ਘਟਨਾ ਤੋਂ 5-6 ਦਿਨ ਪਹਿਲਾਂ ਅਮਨਦੀਪ ਦੀ ਪਤਨੀ ਦੋਵੇਂ ਬੱਚਿਆਂ ਸਮੇਤ ਘਰੋਂ ਚਲੀ ਗਈ ਸੀ।

LEAVE A REPLY

Please enter your comment!
Please enter your name here