ਸਿੱਧੂ ਮੂਸੇਵਾਲਾ ਦੇ ਕਤਲ ’ਤੇ ਬਣੀ ਡਾਕੂਮੈਂਟਰੀ ਨੂੰ ਲੈ ਕੇ ਵਿਵਾਦ/ ਪਿਤਾ ਬਲਕੌਰ ਸਿੰਘ ਨੇ ਮਹਾਰਾਸ਼ਟਰ ਦੇ ਡੀਜੀਪੀ ਵੱਲ ਲਿਖਿਆ ਪੱਤਰ/ ਸਹਿਮਤੀ ਤੋਂ ਬਿਨਾਂ ਬਣੀ ਡਾਕੂਮੈਂਟਰੀ ’ਤੇ ਰੋਕ ਲਾਉਣ ਦੀ ਮੰਗ

0
7

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੇ ਬਣੀ ਡਾਕੂਮੈਂਟਰੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਐ । ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮਹਾਰਾਸ਼ਟਰ ਦੇ ਡੀਜੀਪੀ ਵੱਲ ਪੱਤਰ ਲਿਖ ਕੇ ਇਸ ਡਾਕੂਮੈਂਟਰੀ ਦੀ ਸਕਰੀਨਿੰਗ ਤੇ ਰੋਕ ਲਾਉਣ ਦੀ ਮੰਗ ਕੀਤੀ ਐ।  ਜਾਣਕਾਰੀ ਅਨੁਸਾਰ ਇਹ ਡਾਕੂਮੈਂਟਰੀ ਇਕ ਨਿੱਜੀ ਅਦਾਰੇ ਵੱਲੋਂ ਬਣਾਈ ਗਈ ਐ, ਜਿਸ ਦੀ 11 ਜੂਨ ਨੂੰ ਮੁੰਬਈ ’ਚ  ਸਕਰੀਨਿੰਗ ਹੋਣੀ ਹੈ। ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਮਹਾਰਾਸ਼ਟਰ ਦੇ ਡੀ.ਜੀ.ਪੀ. ਨੂੰ ਲਿਖਤੀ ਸ਼ਿਕਾਇਤ ਦੇ ਕੇ ਮੰਗ ਕੀਤੀ ਹੈ ਕਿ ਇਸ ਸਕਰੀਨਿੰਗ ਨੂੰ ਰੋਕਿਆ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਡਾਕੂਮੈਂਟਰੀ ’ਚ ਸਿੱਧੂ ਮੂਸੇਵਾਲਾ ਦੀਆਂ ਨਿੱਜੀ ਤਸਵੀਰਾਂ, ਉਸ ਦੇ ਕਤਲ ਨਾਲ ਜੁੜੀਆਂ ਘਟਨਾਵਾਂ ਤੇ ਹੋਰ ਸੰਵੇਦਨਸ਼ੀਲ ਜਾਣਕਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ, ਪਰ ਇਹ ਸਭ ਕੁਝ ਉਨ੍ਹਾਂ ਜਾਂ ਪਰਿਵਾਰ ਦੀ ਇਜਾਜ਼ਤ ਤੋਂ ਬਿਨਾਂ ਕੀਤਾ ਗਿਆ। ਬਲਕੌਰ ਸਿੰਘ ਨੇ ਇਹ ਵੀ ਦੱਸਿਆ ਕਿ ਸਿੱਧੂ ਦੇ ਕਤਲ ਨਾਲ ਜੁੜਿਆ ਟਰਾਇਲ ਅਜੇ ਚੱਲ ਰਿਹਾ ਹੈ। ਅਜਿਹੇ ’ਚ ਕਿਸੇ ਵੀ ਤਰ੍ਹਾਂ ਦੀ ਡਾਕੂਮੈਂਟਰੀ ਜਾਂ ਜਾਣਕਾਰੀ ਦਾ ਜਨਤਕ ਪ੍ਰਸਾਰਣ ਜਾਂ ਸਕਰੀਨਿੰਗ ਕੇਸ ਦੀ ਜਾਂਚ ਤੇ ਟਰਾਇਲ ਨੂੰ ਪ੍ਰਭਾਵਿਤ ਕਰ ਸਕਦੀ ਹੈ। ਇਹ ਨਾ ਸਿਰਫ ਪਰਿਵਾਰ ਦੀ ਨਿੱਜਤਾ ਦਾ ਉਲੰਘਣ ਹੈ, ਸਗੋਂ ਕਾਨੂੰਨੀ ਪ੍ਰਕਿਰਿਆ ’ਤੇ ਵੀ ਅਸਰ ਪਾ ਸਕਦੀ ਹੈ। ਇਸ ਸਬੰਧੀ ਬਲਕੌਰ ਸਿੰਘ ਦਾ ਕਹਿਣਾ ਹੈ ਕਿ ਜੇਕਰ ਇਸ ਡਾਕੂਮੈਂਟਰੀ ’ਤੇ ਰੋਕ ਨਾ ਲੱਗੀ ਤਾਂ ਅਸੀਂ ਕਾਨੂੰਨ ਦਾ ਸਹਾਰਾ ਲਵਾਂਗੇ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਡੀਜੀਪੀ ਮਹਾਰਾਸ਼ਟਰ ਅਤੇ ਜੁਹੂ ਪੁਲਿਸ ਸਟੇਸ਼ਨ ਨੂੰ ਸ਼ਿਕਾਇਤ ਕੀਤੀ ਹੈ ਕਿ ਬੀਬੀਸੀ ਵਰਲਡ ਸਰਵਿਸ ਵੱਲੋਂ 11 ਜੂਨ ਨੂੰ ਸਿੱਧੂ ਮੂਸੇਵਾਲਾ ‘ਤੇ ਬਣਾਈ ਗਈ ਦਸਤਾਵੇਜ਼ੀ ਨੂੰ ਰੋਕਿਆ ਜਾਵੇ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਸ਼ਿਕਾਇਤ ਵਿੱਚ ਲਿਖਿਆ ਹੈ ਕਿ ਬੀਬੀਸੀ ਚੈਨਲ 11 ਜੂਨ ਨੂੰ ਦੁਪਹਿਰ 3 ਵਜੇ ਜੁਹੂ ਵਿੱਚ ਇੱਕ ਪ੍ਰੋਗਰਾਮ ਦਾ ਆਯੋਜਨ ਕਰ ਰਿਹਾ ਹੈ ਜਿੱਥੇ ਲੋਕਾਂ ਨੂੰ ਸੱਦਾ ਪੱਤਰ ਭੇਜੇ ਗਏ ਹਨ ਜਿਸ ਵਿੱਚ ਦਸਤਾਵੇਜ਼ੀ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਦੀਆਂ ਉਹ ਗੱਲਾਂ ਦਿਖਾਈਆਂ ਜਾਣਗੀਆਂ ਜੋ ਹੁਣ ਤੱਕ ਕਿਤੇ ਵੀ ਪ੍ਰਕਾਸ਼ਿਤ ਨਹੀਂ ਹੋਈਆਂ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਦਾਅਵਾ ਹੈ ਕਿ ਬੀਬੀਸੀ ਨੇ ਕਤਲ ਵਿਚ ਸ਼ਾਮਲ ਲੋਕਾਂ ਦਾ ਇੰਟਰਵਿਊ ਲਿਆ ਹੈ, ਇਸ ਲਈ ਉਨ੍ਹਾਂ ਨੇ ਡੀਜੀਪੀ ਮਹਾਰਾਸ਼ਟਰ ਅਤੇ ਜੁਹੂ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਨੇ ਇਸ ਮਾਮਲੇ ਨੂੰ ਅਦਾਲਤ ਵਿਚ ਲਿਜਾਣ ਦੀ ਗੱਲ ਵੀ ਕਹੀ ਐ।

LEAVE A REPLY

Please enter your comment!
Please enter your name here