Uncategorized ਸੰਗਰੂਰ ਵਿਖੇ ਹੋਏ ਸੁਖਦੇਵ ਸਿੰਘ ਢੀਂਡਸਾ ਨਮਿਤ ਸ਼ਰਜਾਂਜਲੀ ਸਮਾਗਮ/ ਅੰਤਿਮ ਅਰਦਾਸ ਮੌਕੇ ਪਹੁੰਚੀ ਉੱਘੀਆਂ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ/ ਪਿਤਾ ਦੀ ਅੰਤਮ ਅਰਦਾਸ ਮੌਕੇ ਭਾਵੁਕ ਹੋਏ ਪਰਮਿੰਦਰ ਢੀਂਡਸਾ By admin - June 8, 2025 0 8 Facebook Twitter Pinterest WhatsApp ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਸੁਖਦੇਵ ਸਿੰਘ ਢੀਂਡਸਾ ਨਮਿਤ ਅੰਤਿਮ ਅਰਦਾਸ ਸਮਾਗਮ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਹੋਇਆ। ਇਸ ਮੌਕੇ ਸਿਆਸੀ ਆਗੂ ਸੁਖਬੀਰ ਸਿੰਘ ਬਾਦਲ, ਅਮਨ ਅਰੋੜਾ, ਕੁਲਤਾਰ ਸਿੰਘ ਸੰਧਵਾਂ, ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਸ਼ਖ਼ਸ਼ੀਅਤਾਂ ਨੇ ਅੰਤਿਮ ਅਰਦਾਸ ‘ਚ ਸ਼ਾਮਲ ਹੋ ਕੇ ਵਿਛੜੇ ਆਗੂ ਨੂੰ ਸ਼ਰਧਾਜਲੀ ਦਿੱਤੀ। ਇਸ ਮੌਕੇ ਸਾਰੇ ਆਗੂਆਂ ਨੇ ਸੁਖਦੇਵ ਸਿੰਘ ਢੀਂਡਸਾ ਨਾਲ ਬਿਤਾਏ ਪਲਾਂ ਨੂੰ ਯਾਦ ਕਰਦਿਆਂ ਉਨ੍ਹਾਂ ਨਾਲ ਜੁੜੀਆਂ ਯਾਦਾਂ ਸਾਂਝਾ ਕੀਤੀਆਂ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਬੇਹੱਦ ਭਾਵਕੁ ਹੋ ਗਏ। ਉਨ੍ਹਾਂ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸੇ ਵੀ ਪੁੱਤਰ ਵਾਸਤੇ ਇਸ ਤੋਂ ਕੋਈ ਕਠਿਨ ਘੜੀ ਨਹੀਂ ਹੋ ਸਕਦੀ। ਮੈਂ ਭਾਗਾਂ ਵਾਲਾ ਹੈ ਅਤੇ ਪਰਮਾਤਮਾ ਦਾ ਸ਼ੁਕਰਾਨਾ ਕਰਦਾ ਹਾਂ ਕਿ ਮੈਨੂੰ ਸ. ਸੁਖਦੇਵ ਸਿੰਘ ਢੀਂਡਸਾ ਵਰਗਾ ਪਿਓ ਮਿਲਿਆ। ਉਨ੍ਹਾਂ ਅੱਗੇ ਕਿਹਾ ਕਿ ਅੱਜ ਜੋ ਵੀ ਕੁੱਝ ਮੈਂ ਹਾਂ, ਮੈਂ ਸਮਝਦਾ ਹਾਂ ਕਿ ਮੇਰੇ ‘ਚ ਕੋਈ ਕਾਬਲੀਅਤ ਨਹੀਂ, ਸਿਰਫ ਇੱਕੋ ਕਾਬਲੀਅਤ ਹੈ ਕਿ ਮੈਂ ਸ. ਸੁਖਦੇਵ ਸਿੰਘ ਢੀਂਡਸਾ ਦਾ ਪੁੱਤਰ ਹਾਂ। ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਜੋ ਉਨ੍ਹਾਂ ਨੇ ਸਾਡੇ ਪਰਿਵਾਰ ਵਾਸਤੇ ਕੀਤਾ ਹੈ, ਉਹ ਕਹਿਣਾ ਸੰਭਵ ਨਹੀਂ ਹੈ ਪਰ ਮੈਨੂੰ ਬਹੁਤ ਪਿਆਰ ਮਿਲਿਆ ਹੈ ਅਤੇ ਜ਼ਿੰਦਗੀ ‘ਚ ਕਿਸੇ ਚੀਜ਼ ਦੀ ਕਮੀ ਨਹੀਂ ਆਉਣ ਦਿੱਤੀ। ਉਨ੍ਹਾਂ ਮਨ ਭਰਦਿਆਂ ਕਿਹਾ ਕਿ ਜਿੰਨਾ ਪਿਆਰ ਸਾਨੂੰ ਸਾਡੇ ਮਾਂ-ਪਿਓ ਤੋਂ ਮਿਲਿਆ ਹੈ, ਦੁਨੀਆ ਦੇ ਹਰ ਬੱਚੇ ਨੂੰ ਮਾਪਿਆਂ ਤੋਂ ਇੰਨਾ ਹੀ ਪਿਆਰ ਮਿਲੇ। ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਅੱਜ ਸ. ਸੁਖਦੇਵ ਸਿੰਘ ਢੀਂਡਸਾ ਦੀ ਅੰਤਿਮ ਅਰਦਾਸ ‘ਚ ਸ਼ਾਮਲ ਹੋਣ ਲਈ ਹਜ਼ਾਰਾਂ ਦੀ ਗਿਣਤੀ ‘ਚ ਉਨ੍ਹਾਂ ਦੇ ਸਾਥੀ ਵਿਦੇਸ਼ਾਂ ਤੋਂ ਆਏ ਹਨ, ਜਿਨ੍ਹਾਂ ਦਾ ਮੈਂ ਧੰਨਵਾਦ ਕਰਦਾ ਹਾਂ। ਸ. ਸੁਖਦੇਵ ਸਿੰਘ ਢੀਂਡਸਾ ਨੇ ਜ਼ਿੰਦਗੀ ‘ਚ ਕਦੇ ਕਿਸੇ ਦਾ ਮਾੜਾ ਨਹੀਂ ਕੀਤਾ ਅਤੇ ਕਿਸੇ ਨੂੰ ਗਲਤ ਸਲਾਹ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਸ. ਢੀਂਡਸਾ ਦਾ ਸੁਫ਼ਨਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਅਕਾਲੀ ਦਲ ਹਮੇਸ਼ਾ ਤਕੜਾ ਅਤੇ ਮਜ਼ਬੂਤ ਅਤੇ ਇਸ ਲਈ ਅਸੀਂ ਹਮੇਸ਼ਾ ਯਤਨਸ਼ੀਲ ਰਹਾਂਗੇ।