Uncategorized ਅੰਮ੍ਰਿਤਸਰ ਦੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਵਿਖੇ ਕੂਲਰ ਦਾਨ/ ਸ਼ਰਧਾਲੂ ਨੇ ਸੰਗਤ ਦੀ ਸਹੂਲਤ ਲਈ ਦਾਨ ਕੀਤੇ 13 ਏਅਰ ਕੂਲਰ/ ਪ੍ਰਬੰਧਕ ਕਮੇਟੀ ਵੱਲੋਂ ਦਾਨੀ ਪਰਿਵਾਰ ਦਾ ਸਿਰੋਪਾਓ ਨਾਲ ਸਨਮਾਨ By admin - June 9, 2025 0 101 Facebook Twitter Pinterest WhatsApp ਗੁਰੂ ਨਗਰੀ ਅੰਮ੍ਰਿਤਸਰ ਵਿਖੇ ਸਥਿਤ ਬਾਬਾ ਦੀਪ ਸਿੰਘ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਰੋਜਾਨਾ ਲੱਖਾ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ। ਖਾਸ ਕਰ ਕੇ ਐਤਵਾਰ ਵਾਲੇ ਦਿਨ ਦੇਸ਼ ਵਿਦੇਸ਼ਾਂ ਤੋਂ ਲੱਖਾਂ ਸ਼ਰਧਾਲੂਆਂ ਪਹੁੰਚਦੇ ਨੇ। ਭਾਵੇਂ ਸ਼੍ਰੋਮਣੀ ਕਮੇਟੀ ਵੱਲੋਂ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਹੋਏ ਨੇ ਪਰ ਗੁਰੂ ਘਰ ਦੇ ਅਨਿਨ ਸੇਵਕਾਂ ਵੱਲੋਂ ਵੀ ਭੇਂਟਾਵਾਂ ਭੇਂਟ ਕੀਤੀਆਂ ਜਾਂਦੀਆਂ ਨੇ। ਇਸੇ ਤਹਿਤ ਗੁਰੂ ਘਰ ਦੇ ਇਕ ਅਨਿਨ ਸੇਵਕ ਵੱਲੋਂ ਸੰਗਤ ਦੀ ਸਹੂਲਤ ਲਈ 13 ਏਅਰ ਕੂਲਰਾਂ ਦੀ ਭੇਂਟਾਂ ਕੀਤੀ ਗਈ ਐ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੇਵਕ ਪਰਿਵਾਰ ਦਾ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ। ਦੱਸਣਯੋਗ ਐ ਕਿ ਐਤਵਾਰ ਨੂੰ ਚੁਪਹਿਰਾ ਸਾਹਿਬ ਦੀ ਸੇਵਾ ਹੁੰਦੀ ਐ ਅਤੇ ਇਸ ਦਿਹਾੜੇ ਸੰਗਤ ਦੀ ਗਿਣਤੀ ਲੱਖਾਂ ਵਿਚ ਪਹੁੰਚ ਜਾਂਦੀ ਐ। ਸੰਗਤ ਦੀ ਆਮਦ ਦੇ ਮੱਦੇ ਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਮੇਸ਼ਾ ਹੀ ਯਤਨ ਕੀਤੇ ਜਾਂਦੇ ਐ ਕਿ ਸੰਗਤ ਨੂੰ ਕਿਸੇ ਵੀ ਤਰਹਾਂ ਦੀ ਕੋਈ ਮੁਸ਼ਕਿਲ ਦਰਪੇਸ਼ ਨਾ ਆਵੇ ਸੰਗਤ ਦੀ ਹਰ ਸੁੱਖ ਸਹੂਲਤ ਦਾ ਖਾਸ ਧਿਆਨ ਰੱਖਿਆ ਜਾਂਦਾ ਹੈ ਪਰ ਇਹ ਸਭ ਸੰਗਤ ਦੇ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਹੈ। ਸੰਗਤਾਂ ਬਾਬਾ ਦੀਪ ਸਿੰਘ ਜੀ ਪ੍ਰਤੀ ਅਥਾਹ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕਰਦਿਆਂ ਹਮੇਸ਼ਾ ਹੀ ਆਪਣੀ ਦਸਾਂ ਨੋਹਾਂ ਦੀ ਕਿਰਤ ਕਮਾਈ ਚੋਂ ਦਸਵੰਧ ਗੁਰੂ ਚਰਨਾਂ ਚ ਅਰਪਣ ਕਰਦੀਆਂ ਹਨ, ਇਸੇ ਤਰ੍ਹਾਂ ਅੱਜ ਗੁਰੂ ਘਰ ਦੇ ਇੱਕ ਆਨੰਦ ਸੇਵਕ ਵੱਲੋਂ ਗਰਮੀ ਦੇ ਮੱਦੇ ਨਜ਼ਰ ਸੰਗਤ ਦੀ ਸਹੂਲਤ ਲਈ 13 ਏਅਰ ਕੂਲਰ ਸ਼ਹੀਦਾਂ ਸਾਹਿਬ ਵਿਖੇ ਭੇਂਟ ਕੀਤੇ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਸੇਵਕ ਪਰਿਵਾਰ ਦਾ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਸਨਮਾਨ ਕੀਤਾ ਗਿਆ।