Uncategorized ਬਠਿੰਡਾ ਪੁਲਿਸ ਵੱਲੋਂ 50 ਗਰਾਮ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ/ ਪੁਲਿਸ ਨੇ ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਕੇ ਜਾਂਚ ਕੀਤੀ ਸ਼ੁਰੂ By admin - June 9, 2025 0 111 Facebook Twitter Pinterest WhatsApp ਬਠਿੰਡਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੇ ਲਗਾਤਾਰ ਸਿਕੰਜਾ ਕੱਸਿਆ ਜਾ ਰਿਹਾ ਐ। ਇਸੇ ਤਹਿਤ ਕਾਰਵਾਈ ਕਰਦਿਆਂ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਦੋ ਜਣਿਆਂ ਨੂੰ 50 ਗਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਐ। ਪੁਲਿਸ ਨੇ ਮੁਲਜ਼ਮਾਂ ਨੂੰ ਅਜੀਤ ਰੋਡ ਤੋਂ ਸ਼ੱਕੀ ਹਾਲਤ ਵਿਚ ਕਾਬੂ ਕਰ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਤੋਂ 50 ਗਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਵੱਲੋਂ ਮੁਲਜਮਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕਰਨ ਬਾਅਦ ਅਗਲੀ ਪੁਛਗਿੱਛ ਕੀਤੀ ਜਾਵੇਗੀ। ਪੁਲਿਸ ਨੂੰ ਮੁਲਜਮਾਂ ਦੀ ਪੁਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਚਓ ਹਰਜੋਤ ਸਿੰਘ ਨੇ ਦੱਸਿਆ ਕਿ ਅੱਜ ਇਹਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਇਹਨਾਂ ਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਹੋਰ ਡੂੰਘਾਈ ਦੇ ਨਾਲ ਪੁੱਛਗਿਛ ਕੀਤੀ ਜਾਵੇਗੀ ਇਹਨਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਵੀ ਖੰਗਾਲੇ ਜਾਣਗੇ।