Uncategorizedਧਰਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਡੇਰਾ ਬਿਆਸ ਮੁਖੀ ਬਾਬਾ ਗਰਿੰਦਰ ਸਿੰਘ ਢਿੱਲੋਂ/ ਗੁਰੂ ਘਰ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ/ ਇਸ ਤੋਂ ਪਹਿਲਾਂ ਵੀ 2012 ਤੇ 2014 ’ਚ ਹੋਏ ਸੀ ਨਤਮਸਤਕ By admin - June 9, 2025 0 157 Facebook Twitter Pinterest WhatsApp ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਰੋਜ਼ਾਨਾ ਲੱਖਾਂ ਦੀ ਗਿਣਤੀ ਵਿਚ ਸੰਗਤ ਨਤਮਸਤਕ ਹੋਣ ਪਹੁੰਚਦੀ ਐ। ਇਸੇ ਤਹਿਤ ਅੱਜ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਸਮੂਹ ਜਗਤ ਦੀ ਖੁਸ਼ਹਾਲੀ ਲਈ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉੱਥੇ ਹੀ ਉਨ੍ਹਾਂ ਨੇ ਮੀਡੀਆ ਤੋਂ ਪੂਰੀ ਤਰ੍ਹਾਂ ਦੂਰੀ ਬਣਾਈ ਰੱਖੀ ਅਤੇ ਕਿਸੇ ਵੀ ਤਸਵੀਰ ਜਾਂ ਬਿਆਨ ਤੋਂ ਗੁਰੇਜ਼ ਕੀਤਾ। ਇਸ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰਲੇ ਪਲਾਜ਼ੇ ‘ਚ ਵੱਡੀ ਗਿਣਤੀ ‘ਚ ਸੰਗਤ ਇਕੱਠੀ ਹੋ ਗਈ ਸੀ। ਮੱਥਾ ਟੇਕਣ ਤੋਂ ਬਾਅਦ ਬਾਬਾ ਗੁਰਿੰਦਰ ਸਿੰਘ ਢਿੱਲੋ ਆਪਣੇ ਕਾਫਲੇ ਸਮੇਤ ਅਗਲੇ ਪੜਾਅ ਵੱਲ ਰਵਾਨਾ ਹੋ ਗਏ। ਦੱਸਣਯੋਗ ਐ ਕਿ ਬਾਬਾ ਗੁਰਿੰਦਰ ਸਿੰਘ ਪਹਿਲਾਂ ਵੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਦੇ ਰਹੇ ਨੇ। ਉਹ 2012 ਅਤੇ 2014 ਵਿਚ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਆਏ ਸਨ।