ਪੰਜਾਬ ਅੰਮ੍ਰਿਤਸਰ ਪੁਲਿਸ ਵੱਲੋਂ ਹਥਿਆਰ ਤੇ ਡਰੱਗ ਮਨੀ ਸਮੇਤ ਤਿੰਨ ਗ੍ਰਿਫਤਾਰ/ 3 ਪਿਸਟਲ, 2 ਰੌਦ, 70 ਹਜ਼ਾਰ ਡਰੱਗ ਮਨੀ ਅਤੇ ਕਾਰ ਬਰਾਮਦ/ ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਸ਼ੁਰੂ By admin - June 10, 2025 0 7 Facebook Twitter Pinterest WhatsApp ਪੰਜਾਬ ਪੁਲਿਸ ਵੱਲੋਂ ਨਾਜਾਇਜ਼ ਹਥਿਆਰਾਂ ਦੀ ਤਸਕਰੀ ਰੋਕਣ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਨੇ। ਇਸੇ ਤਹਿਤ ਕਾਰਵਾਈ ਕਰਦਿਆਂ ਅੰਮ੍ਰਿਤਸਕਰ ਪੁਲਿਸ ਨੇ ਤਿੰਨ ਜਣਿਆਂ ਨੂੰ ਨਾਜਾਇਜ਼ ਹਥਿਆਰ ਤੇ ਡਰੱਗ ਮਨੀ ਸਮੇਤ ਤਿੰਨ ਜਣਿਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਐ। ਫੜੇ ਗਏ ਮੁਲਜਮਾਂ ਦੀ ਪਛਾਣ ਤਰਸੇਮ ਸਿੰਘ, ਅਮਰਪ੍ਰੀਤ ਸਿੰਘ ਅਤੇ ਰਾਜਵੀਰ ਸਿੰਘ ਵਜੋਂ ਹੋਈ ਐ। ਪੁਲਿਸ ਨੇ ਤਿੰਨਾਂ ਨੂੰ ਕਾਰ ਵਿਚ ਸਵਾਰ ਹੋ ਕੇ ਜਾਂਦਿਆਂ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਇਨ੍ਹਾਂ ਕੋਲੋਂ ਤਿੰਨ ਪਿਸਤੋਲ, ਦੋ ਜਿੰਦਾ ਰੋਂਦ ਅਤੇ 70 ਹਜਾਰ ਦੀ ਡਰੱਗ ਮਨੀ ਬਰਾਮਦ ਹੋਈ। ਪੁਲਿਸ ਨੇ ਮੁਲਜਮਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਮਨਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਘਰਿੰਡਾ ਅਧੀਨ ਆਉਂਦੇ ਇਲਾਕੇ ਵਿੱਚ ਪੁਲਿਸ ਵੱਲੋਂ ਨਾਕੇਬੰਦੀ ਕਰਕੇ ਇੱਕ ਕਾਰ ਨੂੰ ਜਦੋਂ ਰੋਕਿਆ ਤੇ ਕਾਰ ਦੇ ਵਿੱਚ ਸਵਾਰ ਤਰਸੇਮ ਸਿੰਘ ਅਮਰਪ੍ਰੀਤ ਸਿੰਘ ਅਤੇ ਰਾਜਵੀਰ ਸਿੰਘ ਦੀ ਜਦੋਂ ਚੈਕਿੰਗ ਕੀਤੀ ਤਾਂ ਉਹਨਾਂ ਦੇ ਕੋਲੋਂ ਦੋ ਪਿਸਤੋਲ ਨੌ ਐਮਐਮ ਇੱਕ ਪਿਸਤੋਲ ਦੀ ਬੋਰ ਅਤੇ ਦੋ ਜਿੰਦਾ ਰੋਂਦ ਨੋ ਐਮ ਅਤੇ 70 ਹਜਾਰ ਦੀ ਡਰੱਗ ਮਨੀ ਬਰਾਮਦ ਕੀਤੀ। ਜਦੋਂ ਗਿਰਫਤਾਰ ਕੀਤੇ ਗਏ ਆਰੋਪੀਆਂ ਚੋਂ ਇੱਕ ਆਰੋਪੀ ਤਰਸੇਮ ਸਿੰਘ ਨੂੰ ਹੋਰ ਹਥਿਆਰ ਬਰਾਮਦ ਕਰਵਾਉਣ ਲਈ ਗੰਦਾ ਨਾਲਾ ਭਕਣਾ ਵਿਖੇ ਲਜਾਇਆ ਗਿਆ ਤਾਂ ਉੱਥੇ ਆਰੋਪੀ ਵੱਲੋਂ ਪੁਲਿਸ ਤੇ ਫਾਇਰ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਜਵਾਬੀ ਕਾਰਵਾਈ ਦੇ ਵਿੱਚ ਪੁਲਿਸ ਨੇ ਤਰਸੇਮ ਸਿੰਘ ਨੂੰ ਗੋਲੀ ਮਾਰੀ ਜਿਸ ਵਿੱਚ ਕੀ ਤਰਸੇਮ ਸਿੰਘ ਜਖਮੀ ਹੋ ਗਿਆ। ਅਤੇ ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ਼ ਕਰ ਲਿੱਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਦੱਸਿਆ ਕਿ ਮਾਰਚ ਮਹੀਨੇ ਤੋਂ ਲੈ ਕੇ ਹੁਣ ਤੱਕ ਪੁਲਿਸ ਵੱਲੋਂ 402 ਕੇਸ ਰਜਿਸਟਰਡ ਕੀਤੇ ਗਏ ਹਨ ਅਤੇ ਇਸ ਵਿੱਚ 106 ਕਿਲੋ ਹੈਰੋਇਨ ਰਿਕਵਰ ਕੀਤੀ ਗਈ ਹੈ ਤੇ ਇਸ ਦੇ ਨਾਲ ਹੀ 1 ਕਰੋੜ 80 ਲੱਖ ਰੁਪਏ ਦੀ ਡਰੱਗ ਮਣੀ ਵੀ ਪੁਲਿਸ ਨੇ ਬਰਾਮਦ ਕੀਤੀ ਹੈ।