ਪੰਜਾਬ ਜਲੰਧਰ ਦੇ ਗਾਜ਼ੀਗੁੱਲਾ ਇਲਾਕੇ ਦੇ ਲੋਕ ਸੀਵਰੇਜ ਸਮੱਸਿਆ ਤੋਂ ਪ੍ਰੇਸ਼ਾਨ/ 6 ਸਾਲਾਂ ਦੇ ਅਰਸੇ ਦੌਰਾਨ ਕਿਸੇ ਵੀ ਸਰਕਾਰ ਨੇ ਨਹੀਂ ਲਈ ਸਾਰ/ ਮੌਨਸੂਨ ਤੋਂ ਪਹਿਲਾਂ ਹੀ ਗਲੀਆਂ ’ਚ ਘੁੰਮ ਰਿਹਾ ਗੰਦਾ ਪਾਣੀ By admin - June 10, 2025 0 9 Facebook Twitter Pinterest WhatsApp ਜਲੰਧਰ ਦੇ ਗਾਜ਼ੀਗੁੱਲਾ ਇਲਾਕਾ ਪਿਛਲੇ 6 ਸਾਲਾਂ ਤੋਂ ਸੀਵਰੇਜ ਦੀ ਸਮੱਸਿਆ ਨਾਲ ਜੂਝ ਰਿਹਾ ਹੈ। ਪੂਰੇ ਇਲਾਕੇ ਵਿੱਚ ਸੀਵਰੇਜ ਬੰਦ ਹੋਣ ਕਾਰਨ ਗੰਦਾ ਪਾਣੀ ਇਕੱਠਾ ਰਹਿੰਦਾ ਹੈ। ਗੰਦੇ ਪਾਣੀ ਦੇ ਜਮ੍ਹਾਂ ਹੋਣ ਕਾਰਨ ਇਲਾਕੇ ਵਿੱਚ ਬਿਮਾਰੀਆਂ ਫੈਲਣ ਦਾ ਖਤਰਾ ਬਣਿਆ ਹੋਇਆ ਐ। ਹਾਲਤ ਇਹ ਐ ਕਿ ਬਰਸਾਤ ਦੇ ਦੌਰਾਨ ਗੰਦਾ ਪਾਣੀ ਲੋਕਾਂ ਦੇ ਘਰਾਂ ਅੰਦਰ ਦਾਖਲ ਹੋ ਜਾਂਦਾ ਐ। ਲੋਕਾਂ ਦੇ ਦੱਸਣ ਮੁਤਾਬਕ ਉਹ ਸਰਕਾਰੇ-ਦਰਬਾਰੇ ਪਹੁੰਚ ਕਰ ਚੁੱਕੇ ਨੇ ਪਰ ਅਜੇ ਤਕ ਕੋਈ ਹੱਲ ਨਹੀਂ ਹੋਇਆ। ਸਥਾਨਕ ਵਾਸੀਆਂ ਨੂੰ ਹੁਣ ਆਉਂਦੇ ਬਰਸਾਤੀ ਮੌਸਮ ਦਾ ਡਰ ਸਤਾ ਰਿਹਾ ਐ। ਲੋਕਾਂ ਨੇ ਪ੍ਰਸ਼ਾਸਨ ਤੋਂ ਇਸ ਪਾਸੇ ਛੇਤੀ ਧਿਆਨ ਦੇਣ ਦੀ ਮੰਗ ਕੀਤੀ ਐ। ਜਦੋਂ ਅਸੀਂ ਉੱਥੇ ਦੇ ਲੋਕਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਪਿਛਲੇ 6 ਸਾਲਾਂ ਤੋਂ ਇਸ ਸੀਵਰੇਜ ਸਮੱਸਿਆ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਕਾਰਨ ਉਨ੍ਹਾਂ ਦੇ ਘਰਾਂ ਵਿੱਚ ਬਿਮਾਰੀਆਂ ਫੈਲ ਰਹੀਆਂ ਹਨ। ਕੁਝ ਲੋਕ ਇਲਾਕੇ ਦੇ ਆਪਣੇ ਘਰ ਛੱਡ ਕੇ ਕਿਸੇ ਹੋਰ ਇਲਾਕੇ ਵਿੱਚ ਰਹਿਣ ਲਈ ਚਲੇ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਇਲਾਕੇ ਵਿੱਚ ਸੀਵਰੇਜ ਦੀ ਸਮੱਸਿਆ ਕਦੇ ਹੱਲ ਨਹੀਂ ਹੋਵੇਗੀ। ਇਸ ਇਲਾਕੇ ਵਿੱਚ ਇੱਕ ਘਰ ਸੀ ਜਿੱਥੇ ਸੀਵਰੇਜ ਦਾ ਪਾਣੀ ਉਨ੍ਹਾਂ ਦੇ ਘਰ ਅਤੇ ਕਮਰਿਆਂ ਤੱਕ ਪਹੁੰਚ ਜਾਂਦਾ ਹੈ। ਉਹ ਘਰ ਵਿੱਚੋਂ ਸੀਵਰੇਜ ਦਾ ਪਾਣੀ ਕੱਢਣ ਲਈ ਦਿਨ ਵਿੱਚ 10 ਵਾਰ ਮੋਟਰ ਚਲਾਉਂਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਘਰ ਦਾ ਬਿਜਲੀ ਦਾ ਬਿੱਲ ਓਨਾ ਨਹੀਂ ਹੈ ਜਿੰਨਾ ਉਨ੍ਹਾਂ ਨੂੰ ਪਾਣੀ ਕੱਢਣ ਲਈ ਮੋਟਰ ਚਲਾਉਣ ਦਾ ਬਿੱਲ ਮਿਲਦਾ ਹੈ। ਇਲਾਕਾ ਵਾਸੀਆਂ ਨੇ ਕਿਹਾ ਕਿ ਉਹ ਇਸ ਸਮੱਸਿਆ ਬਾਰੇ ਮੌਜੂਦਾ ਕੌਂਸਲਰ ਅਤੇ ਕਈ ਅਧਿਕਾਰੀਆਂ ਨੂੰ ਕਈ ਵਾਰ ਮਿਲ ਚੁੱਕੇ ਹਨ। ਕਈ ਵਾਰ ਨਗਰ ਨਿਗਮ ਦੇ ਉੱਚ ਅਧਿਕਾਰੀ ਜਿਨ੍ਹਾਂ ਵਿੱਚ ਨਗਰ ਨਿਗਮ ਕਮਿਸ਼ਨਰ ਵੀ ਸ਼ਾਮਲ ਹਨ, ਉਨ੍ਹਾਂ ਦੇ ਇਲਾਕੇ ਦਾ ਦੌਰਾ ਕਰ ਚੁੱਕੇ ਹਨ ਪਰ ਹੁਣ ਤੱਕ ਇਸ ਸਮੱਸਿਆ ਦਾ ਕੋਈ ਹੱਲ ਨਹੀਂ ਨਿਕਲਿਆ ਹੈ। ਸਥਾਨਕ ਵਾਸੀਆਂ ਨੇ ਪ੍ਰਸ਼ਾਸਨ ਤੋਂ ਮਸਲੇ ਦੇ ਛੇਤੀ ਹੱਲ ਦੀ ਮੰਗ ਕੀਤੀ ਐ।