ਪੰਜਾਬ ਪੰਜਾਬੀ ਗਾਇਕ ਗੁਰਦਾਸ ਮਾਨ ਦੇ ਭਰਾ ਗੁਰਪੰਥ ਮਾਨ ਦਾ ਦੇਹਾਂਤ/ ਮੋਹਾਲੀ ਦੇ ਫੋਰਟਿਸ ਹਸਪਤਾਪ ’ਚ ਲਿਆ ਆਖਰੀ ਸਾਹ/ ਗੁਰਦੇ ਦੀ ਬਿਮਾਰੀ ਤੋਂ ਪੀੜਤ ਸਨ ਗੁਰਪੰਥ ਮਾਨ By admin - June 10, 2025 0 131 Facebook Twitter Pinterest WhatsApp ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਮਾਨ ਦਾ ਸੋਮਵਾਰ ਸ਼ਾਮ ਨੂੰ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਿਆ। 68 ਸਾਲਾ ਗੁਰਪੰਥ ਮਾਨ ਗੁਰਦੇ ਦੀ ਬਿਮਾਰੀ ਤੋਂ ਪੀੜਤ ਸਨ। ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ, ਜਿਸ ਤੋਂ ਬਾਅਦ ਸੋਮਵਾਰ ਨੂੰ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ ਅਤੇ ਉਨ੍ਹਾਂ ਨੂੰ ਤੁਰੰਤ ਫੋਰਟਿਸ ਹਸਪਤਾਲ ਲਿਆਂਦਾ । ਗਿੱਦੜਬਾਹਾ ਸ਼ਹਿਰ ਦੇ ਵਸਨੀਕ 68 ਸਾਲਾ ਗੁਰਪੰਥ ਇੱਕ ਕਮਿਸ਼ਨ ਏਜੰਟ ਅਤੇ ਕਿਸਾਨ ਸਨ। ਉਹ ਲਗਭਗ ਦੋ ਮਹੀਨਿਆਂ ਤੋਂ ਮੁਹਾਲੀ ਦੇ ਇੱਕ ਮਲਟੀ-ਸਪੈਸ਼ਲਿਟੀ ਹਸਪਤਾਲ ਵਿੱਚ ਜ਼ੇਰੇ-ਇਲਾਜ ਸਨ। ਉਨ੍ਹਾਂ ਦੇ ਚਚੇਰੇ ਭਰਾ ਐਡਵੋਕੇਟ ਗੁਰਮੀਤ ਮਾਨ ਦੇ ਦੱਸਣ ਅਨੁਸਾਰ ਗੁਰਪੰਥ ਦੀ ਹਾਲਤ ਵਿੱਚ ਸੁਧਾਰ ਹੋ ਗਿਆ ਸੀ ਅਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਵੀ ਦੇ ਦਿੱਤੀ ਗਈ ਸੀ ਪਰ ਬੀਤੀ ਸ਼ਾਮ ਉਨ੍ਹਾਂ ਦੀ ਬਿਮਾਰੀ ਕਾਰਨ ਮੌਤ ਹੋ ਗਈ। ਗੁਰਪੰਥ ਮਾਨ ਆਪਣੇ ਪਿੱਛੇ ਪਤਨੀ, ਪੁੱਤਰ ਅਤੇ ਧੀ ਛੱਡ ਗਏ ਹਨ। ਉਨ੍ਹਾਂ ਦੇ ਦੋਵੇਂ ਬੱਚੇ ਵਿਦੇਸ਼ ਵਿੱਚ ਵੱਸਦੇ ਹਨ। ਗੁਰਪੰਥ ਮਾਨ, ਵੱਡੇ ਭਰਾ ਗੁਰਦਾਸ ਅਤੇ ਉਨ੍ਹਾਂ ਦੀ ਭੈਣ ਦੇ ਵਿਚਕਾਰਲੇ ਭਰਾ ਸਨ। ਅੱਜ ਚੰਡੀਗੜ੍ਹ ਵਿਖੇ ਗੁਰਦਾਸ ਮਾਨ ਦੇ ਭਰਾ ਦਾ ਸਸਕਾਰ ਕੀਤਾ ਗਿਆ ਜਿਸ ਮੌਕੇ ਮੁੱਖ ਮੰਤਰੀ ਮਾਨ ਵੀ ਅਤਿੰਮ ਕਿਰਿਆ ’ਚ ਸ਼ਾਮਲ ਹੋਏ।