ਪੰਜਾਬ ਫਿਰੋਜ਼ਪੁਰ ’ਚ ਚੋਰਾਂ ਨੇ ਦੁਕਾਨ ਨੂੰ ਬਣਾਇਆ ਨਿਸ਼ਾਨਾ/ ਦੁਕਾਨ ਦਾ ਸ਼ਟਰ ਤੋੜ ਕੇ ਨਕਦੀ ਲੈ ਕੇ ਹੋਏ ਫਰਾਰ/ ਘਟਨਾ ਸੀਸੀਟੀਵੀ ’ਚ ਕੈਦ, ਪੁਲਿਸ ਕਰ ਰਹੀ ਜਾਂਚ By admin - June 10, 2025 0 7 Facebook Twitter Pinterest WhatsApp ਫਿਰੋਜ਼ਪੁਰ ਸ਼ਹਿਰ ਅੰਦਰ ਚੋਰਾਂ ਵੱਲੋਂ ਦੁਕਾਨਦਾਰਾਂ ਨੂੰ ਨਿਸ਼ਾਨਾ ਬਣਾਉਣਾ ਦਾ ਸਿਲਸਿਲਾ ਥੰਮ੍ਹ ਨਹੀਂ ਰਿਹਾ। ਤਾਜ਼ਾ ਮਾਮਲਾ ਸ਼ਹਿਰ ਦੇ ਪੁਰਾਣਾ ਬਾਜ਼ਾਰ ਇਲਾਕੇ ਵਿਚੋਂ ਸਾਹਮਣੇ ਆਇਆ ਐ, ਜਿੱਥੇ ਸਵੇਰੇ ਦੁਕਾਨ ਦਾ ਸ਼ਟਰ ਤੋੜ ਕੇ ਅੰਦਰ ਦਾਖਲ ਹੋਏ ਨਕਾਬਪੋਸ਼ ਦੁਕਾਨ ਅੰਦਰ ਪਈ ਨਕਦੀ ਲੈ ਕੇ ਫਰਾਰ ਹੋ ਗਏ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਐ, ਜਿਸ ਵਿਚ 4-5 ਨਕਾਬਪੋਸ਼ ਹੱਥਾਂ ਵਿਚ ਫੜੀ ਲੋਹੇ ਦਾ ਰਾਡ ਨਾਲ ਪਹਿਲਾਂ ਦੁਕਾਨ ਦਾ ਸ਼ਟਰ ਤੋੜਦੇ ਨੇ ਅਤੇ ਫਿਰ ਅੰਦਰ ਦਾਖਲ ਹੋ ਕੇ ਨਕਦੀ ਲੈ ਕੇ ਫਰਾਰ ਹੁੰਦੇ ਦਿਖਾਈ ਦੇ ਰਹੇ ਨੇ। ਉਧਰ ਘਟਨਾ ਤੋਂ ਬਾਅਦ ਦੁਕਾਨਦਾਰਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਐ। ਦੁਕਾਨਦਾਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਚੋਰਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨਦਾਰਾਂ ਨੇ ਦੱਸਿਆ ਕਿ ਬੀਤੇ ਕਈ ਦਿਨਾਂ ਤੋਂ ਚੋਰਾਂ ਵੱਲੋਂ ਦੁਕਾਨਾਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਐ। ਦੁਕਾਨਦਾਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਸ਼ਹਿਰ ਅੰਦਰ ਪੁਲਿਸ ਗਸਤ ਵਧਾਉਣ ਅਤੇ ਚੋਰਾਂ ਦਾ ਪਤਾ ਲਗਾ ਕੇ ਸਖਤ ਕਾਰਵਾਈ ਦੀ ਮੰਗ ਕੀਤੀ ਐ।