ਪੰਜਾਬ ਮਾਨਸਾ ਦੌਰੇ ਦੌਰਾਨ ਹਰਸਿਮਰਤ ਬਾਦਲ ਨੇ ਘੇਰੀ ਮਾਨ ਸਰਕਾਰ/ ਸੱਤਾ ਪ੍ਰਾਪਤੀ ਲਈ ਪੰਜਾਬੀਆਂ ਨਾਲ ਧਰੋਹ ਕਮਾਉਣ ਦੇ ਲਾਏ ਇਲਜ਼ਾਮ/ ਕਿਹਾ, ਪੰਜਾਬ ਸਿਰ 11 ਹਜ਼ਾਰ 200 ਕਰੋੜ ਰੁਪਏ ਦਾ ਬੋਝ ਪਾਇਆ By admin - June 10, 2025 0 7 Facebook Twitter Pinterest WhatsApp ਮਾਨਸਾ ਵਿਖੇ ਪਹੁੰਚੀ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ਵੱਲ ਤਿੱਖੇ ਨਿਸ਼ਾਨੇ ਸਾਧੇ। ਮਾਨਸਾ ਦੇ ਭੀਖੀ ਅਧੀਨ ਆਉਂਦੇ ਵੱਖ ਵੱਖ ਪਿੰਡਾਂ ਵਿਚ ਦੌਰਾ ਕਰਨ ਪਹੁੰਚੇ ਹਰਸਿਮਰਤ ਕੌਰ ਨੇ ਪੰਜਾਬ ਸਰਕਾਰ ਤੇ ਪੰਜਾਬੀਆਂ ਨਾਲ ਧਰੋਹ ਕਮਾਉਣ ਦੇ ਇਲਜਾਮ ਲਾਏ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਰਾਜ ਸਭਾ ਵਿਚ ਭੇਜਣ ਲਈ ਲੁਧਿਆਣਾ ਜ਼ਿਮਨੀ ਚੋਣ ਕਰਵਾਈ ਜਾ ਰਹੀ ਐ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਰਾਜ ਵਿਚ ਸੂਬੇ ਸਿਰ ਕਰਜ਼ਾ ਲਗਾਤਾਰ ਵੱਧ ਰਿਹਾ ਐ ਜਦਕਿ ਸਰਕਾਰ ਇਸ ਦਾ ਹੱਲ ਲੱਭਣ ਦੀ ਥਾਂ ਦਿੱਲੀ ਵਾਲਿਆਂ ਨੂੰ ਖੁਸ਼ ਕਰਨ ਵਿਚ ਲੱਗੀ ਹੋਈ ਐ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅੰਦਰੋਂ ਇਕੋ ਕੁੱਝ ਨੇ ਅਤੇ ਪੰਜਾਬੀਆਂ ਨੂੰ ਲੁੱਟਣ ਖਾਤਰ ਵੱਖ ਵੱਖ ਹੋਣ ਦਾ ਡਰਾਮਾ ਕਰ ਰਹੇ ਨੇ। ਇਸ ਦੌਰੇ ਦੌਰਾਨ ਉਨ੍ਹਾਂ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਵੰਡੀਆਂ ਅਤੇ ਵਰਕਰਾਂ ਨਾਲ ਮੀਟਿੰਗ ਵੀ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ ਪਿੰਡ ਦੇ ਵਿਕਾਸ ਲਈ ਕੋਈ ਪੈਸਾ ਜਾਰੀ ਨਹੀਂ ਕੀਤਾ ਹੈ, ਜਿਸ ਕਾਰਨ ਪਿੰਡ ਦਾ ਵਿਕਾਸ ਰੁਕਿਆ ਹੋਇਆ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਦਿੱਲੀ ਤੋਂ ਆ ਕੇ ਲੁਧਿਆਣਾ ਵਿੱਚ ਚੋਣ ਲੜ ਰਹੇ ਲੋਕ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਨਾਮ ਵੀ ਨਹੀਂ ਜਾਣਦੇ। ਇਨਕਲਾਬ ਦਾ ਨਾਅਰਾ ਬੁਲੰਦ ਕਰਨ ਵਾਲੀ ਪਾਰਟੀ ਨੂੰ ਸਾਡੇ ਸ਼ਹੀਦਾਂ ਅਤੇ ਪੰਜਾਬ ਦੀ ਕੁਰਬਾਨੀ ਬਾਰੇ ਕੁਝ ਨਹੀਂ ਪਤਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ 2 ਮਹੀਨਿਆਂ ਵਿੱਚ 11 ਹਜ਼ਾਰ 200 ਕਰੋੜ ਦਾ ਕਰਜ਼ਾ ਲੈ ਕੇ ਪੰਜਾਬ ਦੇ ਹਰ ਵਰਗ ‘ਤੇ ਬੋਝ ਪਾਇਆ ਹੈ, ਜਿਸ ਕਾਰਨ ਅੱਜ ਪੰਜਾਬ ਦਾ ਹਰ ਵਿਅਕਤੀ ਕਰਜ਼ੇ ਵਿੱਚ ਡੁੱਬ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਰੁਜ਼ਗਾਰ ਕਿੱਥੇ ਹੋਵੇਗਾ ਕਿਉਂਕਿ ਸਰਕਾਰ ਨੇ ਹਰ ਵਿਅਕਤੀ ਨੂੰ ਕਰਜ਼ਦਾਰ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਖਜ਼ਾਨਾ ਪੰਜਾਬ ਦੇ ਲੋਕਾਂ ਲਈ ਹੋਣਾ ਚਾਹੀਦਾ ਹੈ, ਨਾ ਕਿ ਦਿੱਲੀ ਵਾਲਿਆਂ ਲਈ। ਉਨ੍ਹਾਂ ਲੋਕਾਂ ਨੂੰ ਪੰਜਾਬ ਦੀ ਭਲਾਈ ਲਈ ਖੇਤਰੀ ਪਾਰਟੀ ਅਕਾਲੀ ਦਲ ਨੂੰ ਮਜਬੂਤ ਬਣਾਉਣ ਦੀ ਅਪੀਲ ਕੀਤੀ।