ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਂਦੀ ਸੜਕ ਦੇ ਨਾਮ ਨੂੰ ਲੈ ਕੇ ਵੱਡਾ ਫੈਸਲਾ/ ਸਾਹਿਬਜ਼ਾਦਾ ਜੁਝਾਰ ਸਿੰਘ ਮਾਰਗ ਰੱਖਿਆ ਸੜਕ ਦਾ ਨਾਮ/ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਾਂਝਾ ਕੀਤੀ ਜਾਣਕਾਰੀ

0
122

ਤਖਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਂਦੀ ਮੁੱਖ ਸੜਕ ਦਾ ਨਾਮ ਬਦਲ ਦਿੱਤਾ ਗਿਆ ਐ। ਸ੍ਰੀ ਆਨੰਦਪੁਰ ਸਾਹਿਬ ਨਗਰ ਕੌਂਸਲ ਨੇ ਮਤਾ ਪਾਸ ਕਰਦਿਆਂ ਇਸ ਸੜਕ ਦਾ ਨਾਮ ਵੀਆਈਪੀ ਰੋਡ ਤੋਂ ਬਦਲ ਕੇ ਸਾਹਿਬਜ਼ਾਦਾ ਜੁਝਾਰ ਸਿੰਘ ਮਾਰਗ ਰੱਖ ਦਿੱਤਾ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਨਗਰ ਕੌਂਸਲ ਵੱਲੋਂ ਇੱਕ ਮਤਾ ਪਾਸ ਕੀਤਾ ਗਿਆ ਹੈ, ਜਿਸ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੀ ਵੀਆਈਪੀ ਸੜਕ ਦਾ ਨਾਮ ਬਦਲ ਕੇ ਸਾਹਿਬਜ਼ਾਦਾ ਸ੍ਰੀ ਜੁਝਾਰ ਸਿੰਘ ਮਾਰਗ ਰੱਖਿਆ ਗਿਆ ਹੈ। ਸਾਹਿਬਜ਼ਾਦਾ ਸ੍ਰੀ ਜੁਝਾਰ ਸਿੰਘ ਮਾਰਗ ਨੂੰ ਹੋਰ ਸੁੰਦਰ ਬਣਾਉਣ ਲਈ, ਇਸ ਸੜਕ ਨੂੰ ਸੁੰਦਰ ਅਤੇ ਚੌੜਾ ਕੀਤਾ ਜਾਵੇਗਾ। ਸਿੱਖਿਆ ਮੰਤਰੀ ਨੇ ਕਿਹਾ ਹੈ ਕਿ ਇਸ ਸਾਰੇ ਖੇਤਰ ਨੂੰ ਗੁਰੂ ਸਾਹਿਬ ਦੀ ਚਰਨ-ਛੋਹ ਪ੍ਰਾਪਤ ਐ, ਇਸ ਲਈ ਇਸ ਦੇ ਸਰਵਪੱਖੀ ਵਿਕਾਸ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਸ਼ੁਰੂ ਕੀਤਾ ਗਿਆ ਹੈ।

LEAVE A REPLY

Please enter your comment!
Please enter your name here