ਪੰਜਾਬ ਅੰਮ੍ਰਿਤਸਰ ਦੇ ਵੇਰਕਾ ਬਾਈਪਾਸ ਤੇ ਕੱਪੜੇ ਦੇ ਫੈਕਟਰੀ ’ਚ ਅੱਗ/ ਫੈਕਟਰੀ ਅੰਦਰ ਤੇਲ ਬੁਆਇਲਰ ਫਟਣ ਕਾਰਨ ਵਾਪਰਿਆ ਹਾਦਸਾ/ ਫਾਇਰ ਬ੍ਰਿਗੇਡ ਟੀਮਾਂ ਨੇ ਮੁਸ਼ੱਕਤ ਬਾਅਦ ਪਾਇਆ ਕਾਬੂ By admin - June 11, 2025 0 144 Facebook Twitter Pinterest WhatsApp ਅੰਮ੍ਰਿਤਸਰ ਦੇ ਵੇਰਕਾ ਬਾਈਪਾਸ ਇਲਾਕੇ ਵਿਚ ਹਾਲਾਤ ਉਸ ਵੇਲੇ ਅਫਰਾ-ਤਫਰੀ ਵਾਲੇ ਬਣ ਗਏ ਜਦੋਂ ਇੱਥੇ ਸਥਿਤ ਇਕ ਕੱਪੜਾ ਫੈਕਟਰੀ ਅੰਦਰ ਅਚਾਨਕ ਅੱਗ ਲੱਗ ਗਈ। ਅੱਗ ਐਨੀ ਤੇਜੀ ਨਾਲ ਫੈਲੀ ਕਿ ਇਸ ਨੇ ਵੇਖਦੇ ਹੀ ਵੇਖਦੇ ਭਿਆਨਕ ਰੂਪ ਅਖਤਿਆਰ ਕਰ ਲਿਆ। ਇਹ ਅੱਗ ਫੈਕਟਰੀ ਵਿੱਚ ਤੇਲ ਬੁਆਇਲਰ ਦੇ ਫਟਣ ਕਰਕੇ ਅੱਗ ਲੱਗੀ ਦੱਸੀ ਜਾ ਰਹੀ ਐ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਟੀਮਾਂ ਨੇ ਮੁਸ਼ੱਕਤ ਬਾਅਦ ਅੱਗ ਤੇ ਕਾਬੂ ਪਾਇਆ। ਫਾਇਰ ਬ੍ਰਿਗੇਡ ਵੱਲੋਂ ਸਮਾਂ ਰਹਿੰਦਾ ਕਾਬੂ ਪਾ ਲੈਣ ਕਾਰਨ ਵੱਡਾ ਹਾਦਸਾ ਟੱਲ ਗਿਆ ਐ। ਇਸ ਹਾਦਸੇ ਵਿਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਐ ਜਦਕਿ ਫੈਕਟਰੀ ਅੰਦਰ ਪਿਆ ਲੱਖਾਂ ਦਾ ਮਾਲ ਤੇ ਮਸ਼ੀਨਰੀ ਅੱਗ ਦੀ ਭੇਂਟ ਚੜ ਗਈ ਐ। ਬੁਆਇਲਰ ਕਿਵੇਂ ਫਟਿਆ, ਇਸ ਦੀ ਜਾਂਚ ਕੀਤੀ ਜਾ ਰਹੀ ਐ।