ਪੰਜਾਬ ਫਤਹਿਗੜ੍ਹ ਸਾਹਿਬ ਦੇ ਨਸ਼ਾ ਛੁਡਾਉ ਕੇਂਦਰ ਪਹੁੰਚੇ ਸਿਹਤ ਮੰਤਰੀ/ ਬ੍ਰਾਹਮਣ ਮਾਜਰਾ ਵਿਖੇ ਸਥਿਤ ਨਸ਼ਾ ਛੁਡਾਉ ਕੇਂਦਰ ਕੀਤਾ ਦੌਰਾ/ ਕੇਂਦਰ ’ਚ ਪ੍ਰਬੰਧਕਾਂ ਵੱਲੋਂ ਕੀਤੇ ਗਏ ਪ੍ਰਬੰਧਾਂ ’ਤੇ ਪ੍ਰਗਟਾਈ ਤਸੱਲੀ By admin - June 11, 2025 0 8 Facebook Twitter Pinterest WhatsApp ਸਿਹਤ ਮੰਤਰੀ ਡਾ. ਬਲਬੀਰ ਸਿੰਘ ਅੱਜ ਫਤਹਿਗੜ੍ਹ ਸਾਹਿਬ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਬ੍ਰਾਹਮਣ ਮਾਜਰਾ ਸਰਹਿੰਦ ਵਿਖੇ ਬਣੇ ਨਸ਼ਾ ਛੁਡਾਉ ਕੇਂਦਰ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਵਿਖੇ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ। ਇਸ ਮੌਕੇ ਸਿਹਤ ਮੰਤਰੀ ਨੇ ਜੇਰੇ ਇਲਾਜ ਵਿਅਕਤੀਆਂ ਨਾਲ ਗੱਲਬਾਤ ਕੀਤੀ ਅਤੇ ਕੇਂਦਰ ਵਿੱਚ ਮਿਲ ਰਹੀਆਂ ਸਹੂਲਤਾਂ ਬਾਰੇ ਫੀਡ ਬੈਕ ਹਾਸਲ ਕੀਤੀ। ਇਸ ਮੌਕੇ ਸਿਹਤ ਮੰਤਰੀ ਨੇ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਬਾਰੇ ਕੈਬਨਿਟ ਸਬ-ਕਮੇਟੀ ਨੇ ਹਾਲ ਹੀ ਵਿੱਚ, ਨਸ਼ੇ ਦੇ ਆਦੀ ਲੋਕਾਂ ਦੇ ਇਲਾਜ ਲਈ ਮਜ਼ਬੂਤ ਪ੍ਰਣਾਲੀ ਸਥਾਪਤ ਕਰਨ ਲਈ ਮਹੱਤਵਪੂਰਨ ਫੈਸਲੇ ਲਏ ਹਨ ਅਤੇ ਇਨ੍ਹਾਂ ਫੈਸਲਿਆਂ ਵਿੱਚ ਛੇ ਮਹੀਨਿਆਂ ਲਈ ਅਸਥਾਈ ਆਧਾਰ ‘ਤੇ 200 ਮਨੋਵਿਗਿਆਨੀਆਂ ਦੀ ਤੁਰੰਤ ਭਰਤੀ ਸ਼ਾਮਲ ਹੈ ਅਤੇ ਸਿਹਤ ਵਿਭਾਗ ਨੂੰ ਇਸ ਦੌਰਾਨ ਸਥਾਈ ਭਰਤੀ ਨੂੰ ਯਕੀਨੀ ਬਣਾਉਣ ਦਾ ਕੰਮ ਸੌਂਪਿਆ ਗਿਆ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਦਾ ਖਾਤਮਾ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਹੋਈ ਹੈ ਜਿਸ ਨੂੰ ਸੂਬੇ ਦੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ। ਸਰਕਾਰੀ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਵਿੱਚ ਇਲਾਜ ਕਰਵਾ ਰਹੇ ਵਿਅਕਤੀਆਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਤੁਹਾਡੇ ਉਜਵਲ ਭਵਿੱਖ ਲਈ ਪੂਰੀ ਸੰਜੀਦਗੀ ਨਾਲ ਫੈਸਲੇ ਕਰ ਰਹੀ ਹੈ ਜਿਸ ਤਹਿਤ ਕਿੱਤਾ ਮੁਖੀ ਕੋਰਸ ਕਰਵਾ ਕੇ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਇੱਥੋਂ ਸਿਹਤਯਾਬ ਹੋਣ ਮਗਰੋਂ ਸਵੈ ਰੁਜ਼ਗਾਰ ਦੇ ਸਮਰੱਥ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਇਸ ਸਬੰਧੀ ਬਕਾਇਦਾ ਵੱਖ ਵੱਖ ਉਦਯੋਗਾਂ ਨਾਲ ਵੀ ਸਰਕਾਰ ਵੱਲੋਂ ਰਾਬਤਾ ਕੀਤਾ ਗਿਆ ਹੈ ਜਿੱਥੇ ਕਿ ਇਹਨਾਂ ਸਿਹਤਯਾਬ ਅਤੇ ਹੁਨਰਮੰਦ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇਗਾ।