ਬਰਨਾਲਾ ਵਿਖੇ ਸਮਾਜ ਸੇਵੀ ਸੰਸਥਾ ਨੇ ਕੱਢੀ ਸਾਇਕਲ ਰੈਲੀ/ ਵਾਤਾਵਰਣ ਨੂੰ ਬਚਾਉਣ ਲਈ ਪੌਦੇ ਲਗਾਉਣ ਦਾ ਦਿੱਤਾ ਸੁਨੇਹਾ

0
8

ਗਲੋਬਲ ਵਾਰਮਿੰਗ ਕਾਰਨ ਗਰਮੀ ਦਾ ਪਰਕੋਪ ਆਏ ਸਾਲ ਵੱਧ ਰਿਹਾ ਐ, ਜਿਸ ਦੇ ਚਲਦਿਆਂ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਮੰਗ ਵੀ ਉਠ ਰਹੀ ਐ। ਇਸੇ ਤਹਿਤ ਅੱਜ ਬਰਨਾਲਾ ਵਿਖੇ ਵਾਤਾਵਰਣ ਪ੍ਰੇਮੀਆਂ ਨੇ ਸਾਇਕਲ ਰੈਲੀ ਕੱਢ ਕੇ ਲੋਕਾਂ ਨੂੰ ਵਾਤਾਵਰਣ ਬਚਾਉਣ ਲਈ ਅੱਗੇ ਆਉਣ ਦੇ ਸੁਨੇਹਾ ਦਿੱਤਾ। ਇਸ ਦੌਰਾਨ ਸ਼ਹਿਰ ਵਾਸੀਆਂ ਅਤੇ ਬੱਚਿਆਂ ਨੇ ਵਾਤਾਵਰਣ ਦੀ ਸ਼ੁਧਤਾ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਸਹੁੰ ਚੁੱਕੀ। ਇਸ ਮੌਕੇ ਸੰਬੋਧਨ ਕਰਦਿਆਂ  ਸ਼ਾਲਿਨੀ ਸ਼ਰਮਾ ਅਤੇ ਸ਼ਿਵ ਸਿੰਗਲਾ ਨੇ ਕਿਹਾ ਕਿ ਪ੍ਰਦੂਸ਼ਣ ਮੁਕਤ ਵਾਤਾਵਰਣ ਸਿਰਜਣ ਲਈ ਸਾਈਕਲ ਰੈਲੀ ਕੱਢੀ ਗਈ ਐ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਪੌਦੇ ਲਗਾਉਣਾ ਅਤੇ ਉਨ੍ਹਾਂ ਦੀ ਸਾਭ ਸੰਭਾਲ ਕਰਨਾ ਸਾਡਾ ਸਾਰਿਆਂ ਦਾ ਫਰਜ ਐ। ਇਸੇ ਤਹਿਤ ਬਰਨਾਲਾ ਵਿੱਚ ਚੰਡੀਗੜ੍ਹ ਬਠਿੰਡਾ ਮੋਗਾ ਹਾਈਵੇਅ ‘ਤੇ 2 ਏਕੜ ਜ਼ਮੀਨ ਵਿਖੇ ਮਿੰਨੀ ਜੰਗਲ ਉਸਾਰਿਆ ਗਿਆ ਐ, ਜਿਸ ਵਿਚ ਅਲੋਪ ਹੋ ਚੁੱਕੇ ਰੁੱਖਾਂ, ਔਸ਼ਧੀ ਪੌਦਿਆਂ, ਫੁੱਲਾਂ ਅਤੇ ਫਲਾਂ ਦੇ ਪੌਦੇ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਅਜਿਹੇ ਮਿੰਨੀ ਜੰਗਲ ਪੰਜਾਬ ਭਰ ਅੰਦਰ ਵਿਕਸਤ ਕਰਨ ਦੀ ਲੋੜ ਤੇ ਜੋਰ ਦਿੱਤਾ।

LEAVE A REPLY

Please enter your comment!
Please enter your name here