ਮਾਨਸਾ ਵਿਖੇ ਸਿੱਧੂ ਦੀ ਹਵੇਲੀ ’ਚ ਮਨਾਇਆ ਸਿੱਧੂ ਮੂਸੇਵਾਲਾ ਦਾ ਜਨਮ ਦਿਨ/ ਹਵੇਲੀ ਵਿਖੇ ਕਰਵਾਇਆ ਸ੍ਰੀ ਸੁਖਮਨੀ ਸਾਹਿਬ ਦਾ ਪਾਠ/ ਪਿਤਾ ਬਲਕੌਰ ਸਿੰਘ ਬੋਲੇ, ਅੱਜ ਲਾਚ ਹੋਵੇਗੀ ਦੀ ਐਲਬਮ ਮੂਸ ਪ੍ਰਿੰਟ

0
6

ਅੱਜ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਜਨਮ ਦਿਨ ਮੌਕੇ ਹਵੇਲੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਅੱਜ ਸਿੱਧੂ ਦੇ ਜਨਮ ਦਿਨ ਮੌਕੇ ਸਿੱਧੂ ਦੇ ਤਿੰਨ ਨਵੇਂ ਗੀਤ ਰਿਲੀਜ਼ ਕੀਤੇ ਜਾਣਗੇ। ਇਸ ਮੌਕੇ ਪਿਤਾ ਬਲਕੌਰ ਸਿੰਘ ਭਾਵੁਕ ਹੋ ਗਏ ਅਤੇ ਉਨ੍ਹਾਂ ਕਿਹਾ ਕਿ ਜਿਹੜੇ ਗੀਤਾਂ ਤੋਂ ਰੋਕਿਆ ਗਿਆ ਸੀ, ਉਹ ਹੁਣ ਰਿਲੀਜ਼ ਕਰਨੇ ਪੈ ਰਹੇ ਨੇ। ਦੱਸਣਯੋਗ ਐ ਕਿ ਸਿੱਧੂ ਮੂਸੇਵਾਲਾ ਦਾ ਅੱਜ 32ਵਾਂ ਜਨਮਦਿਨ ਹੈ। ਇਸ ਮੌਕੇ ‘ਤੇ ਉਨ੍ਹਾਂ ਦੇ 3 ਗੀਤਾਂ ਦੀ ਐਲਬਮ “ਮੂਸ ਪ੍ਰਿੰਟ” ਦੇ ਨਾਂਅ ਨਾਲ ਰਿਲੀਜ਼ ਕੀਤੀ ਗਈ। ਇਸ ਸੰਬੰਧੀ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਪਹਿਲਾਂ ਸਿੱਧੂ ਆਪਣੇ ਜਨਮਦਿਨ, ਪਿਤਾ ਅਤੇ ਮਾਂ ਦੇ ਜਨਮਦਿਨ ‘ਤੇ ਗੀਤ ਰਿਲੀਜ਼ ਕਰਦਾ ਸੀ। ਇਸ ਐਲਬਮ ਨੂੰ ਰਿਲੀਜ਼ ਕਰਨ ਦੇ ਪਿੱਛੇ ਵੀ ਇਹੀ ਮਕਸਦ ਹੈ ਕਿ ਉਸ ਵੱਲੋਂ ਚਲਾਇਆ ਗਿਆ ਇਹ ਸਿਲਸਿਲਾ ਰੁਕੇ ਨਾ। ਉਨ੍ਹਾਂ ਨੇ ਕਿਹਾ ਕਿ ਹਰ ਜਨਮਦਿਨ ‘ਤੇ ਸਿੱਧੂ ਦੇ ਫੈਨਜ਼ ਨੂੰ ਕੁਝ ਨਵਾਂ ਮਿਲਦਾ ਰਹੇ, ਇਸ ਲਈ ਇਹ ਕੋਸ਼ਿਸ਼ ਜਾਰੀ ਰਹੇਗੀ। ਸਿੱਧੂ ਦੇ ਜਿਨ੍ਹਾਂ ਵੀ ਗੀਤ ਰਿਕਾਰਡ ਹਨ, ਉਹਨਾਂ ਨੂੰ ਹੌਲੀ-ਹੌਲੀ ਰਿਲੀਜ਼ ਕੀਤਾ ਜਾ ਰਿਹਾ ਹੈ। ਇਸ ਐਲਬਮ ‘ਚ ਵੀ ਉਹੀ ਅੰਦਾਜ਼ ਹੋਵੇਗਾ ਜੋ ਲੋਕਾਂ ਨੇ ਸਿੱਧੂ ਤੋਂ ਉਸਦੀ ਜ਼ਿੰਦਗੀ ‘ਚ ਚਾਹਿਆ ਸੀ। ਐਲਬਮ ਦਾ ਪੋਸਟਰ ਇੰਸਟਾਗ੍ਰਾਮ ’ਤੇ ਜਾਰੀ ਕੀਤਾ ਗਿਆ ਹੈ।  ਸ਼ੁਭਦੀਪ ਉਰਫ਼ ਸਿੱਧੂ ਮੂਸੇਵਾਲਾ ਦਾ ਜਨਮ 11 ਜੂਨ 1993 ਨੂੰ ਜ਼ਿਲ੍ਹਾ ਮਾਨਸਾ ਦੇ ਪਿੰਡ ਮੂਸਾ ਵਿੱਚ ਹੋਇਆ ਸੀ ਅਤੇ 29 ਮਈ 2022 ਨੂੰ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮੌਤ ਤੋਂ ਬਾਅਦ ਸਿੱਧੂ ਮੂਸੇਵਾਲਾ ਦਾ ਇਹ ਚੌਥਾ ਜਨਮ ਦਿਨ ਐ। ਇਸ ਵਾਰ ਵੀ ਸਿੱਧੂ ਦੇ ਫੈਨਜ਼ ਨੂੰ ਉਸਦੇ ਜਨਮਦਿਨ ‘ਤੇ ਸਰਪ੍ਰਾਈਜ਼ ਵਜੋਂ ਨਵੇਂ ਗੀਤ ਮਿਲੇ ਹਨ। ਜਨਮਦਿਨ ਤੋਂ 2 ਦਿਨ ਪਹਿਲਾਂ ਇਸ ਦੀ ਜਾਣਕਾਰੀ ਦੇਣ ਲਈ ਉਨ੍ਹਾਂ ਦੇ ਇੰਸਟਾਗ੍ਰਾਮ ਫੈਨ ਪੇਜ ’ਤੇ “ਮੂਸੇ ਪ੍ਰਿੰਟ” ਨਾਂ ਨਾਲ ਇੱਕ ਪੋਸਟਰ ਸ਼ੇਅਰ ਕੀਤਾ ਗਿਆ ਸੀ। ਇਸ ਪੋਸਟਰ ਵਿੱਚ ਸਿੱਧੂ ਮੂਸੇਵਾਲਾ ਨੂੰ ਆਪਣੇ ਹੀ ਅੰਦਾਜ਼ ਵਿੱਚ ਇੱਕ ਸ਼ਾਹੀ ਕੁਰਸੀ ’ਤੇ ਬੈਠਾ ਹੋਇਆ ਵਿਖਾਇਆ ਗਿਆ ਹੈ। ਸਿਰਫ਼ 2 ਦਿਨਾਂ ਵਿੱਚ ਹੀ ਇਸ ਪੋਸਟਰ ਨੂੰ ਇੰਸਟਾਗ੍ਰਾਮ ’ਤੇ ਇੱਕ ਮਿਲੀਅਨ ਤੋਂ ਵੱਧ ਲਾਈਕਸ ਤੇ ਕਮੈਂਟ ਆ ਚੁੱਕੇ ਹਨ।

LEAVE A REPLY

Please enter your comment!
Please enter your name here