ਲੁਧਿਆਣਾ ’ਚ ਆਮ ਆਦਮੀ ਪਾਰਟੀ ਨੂੰ ਵੱਡਾ ਹੁਲਾਰਾ/ ਨਾਮੀ ਸਖ਼ਸ਼ੀਅਤਾਂ ਨੇ ਆਮ ਆਦਮੀ ਪਾਰਟੀ ਦਾ ਫੜਿਆ ਪੱਲਾ/ ਪਾਰਟੀ ਪ੍ਰਧਾਨ ਅਮਨ ਅਰੋੜਾ ਨੇ ਕਰਵਾਇਆ ਪਾਰਟੀ ’ਚ ਸ਼ਾਮਲ

0
7

ਲੁਧਿਆਣਾ ਜ਼ਿਮਨੀ ਚੋਣ ਦੇ ਪ੍ਰਚਾਰ ਦੌਰਾਨ ਆਮ ਆਦਮੀ ਪਾਰਟੀ ਨੂੰ ਲੁਧਿਆਣਾ ਅੰਦਰ ਵੱਡਾ ਹੁਲਾਰਾ ਮਿਲਿਆ ਐ। ਲੁਧਿਆਣਾ ਦੀਆਂ ਕਈ ਹਸਤੀਆਂ ਨੇ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਐ। ਇਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਉਣ ਮੌਕੇ ਪਾਰਟੀ ਪ੍ਰਧਾਨ ਅਮਨ ਅਰੋੜਾ ਤੋਂ ਇਲਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਤੇ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੇ ਨੇ। ਉਨ੍ਹਾਂ ਕਿਹਾ ਕਿ ਲੁਧਿਆਣਾ ਜ਼ਿਮਨੀ ਸੀਟ ਆਮ ਆਦਮੀ ਪਰਟੀ ਸ਼ਾਨ ਨਾਲ ਜਿੱਤੇਗੀ। ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਸ਼ੈਰੀ ਕਲਸੀ ਨੇ ਸਾਰੇ ਨਵੇਂ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਕੰਮ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂ ਲਗਾਤਾਰ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ। ਅੱਜ ਇੰਨੀ ਵੱਡੀ ਗਿਣਤੀ ਵਿੱਚ ਲੋਕਾਂ ਦਾ ਪਾਰਟੀ ਵਿੱਚ ਸ਼ਾਮਲ ਹੋਣਾ ਯਕੀਨੀ ਤੌਰ ‘ਤੇ ਜ਼ਿਮਨੀ ਚੋਣਾਂ ਵਿੱਚ ਸਾਨੂੰ ਵੱਡਾ ਹੁਲਾਰਾ ਦੇਵੇਗਾ। ਦੱਸਣਯੋਗ ਐ ਕਿ ਹਲਕਾ ਪੱਛਮੀ ਦੇ ਉਪ ਚੋਣ ਦੌਰਾਨ ਸੰਜੀਵ ਅਰੋੜਾ ਦੇ ਸਮਰਥਨ ’ਚ ਅਕਾਲੀ-ਭਾਜਪਾ ਅਤੇ ਕਾਂਗਰਸ ਦੇ ਨੇਤਾਵਾਂ ਦੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਦੀ ਮੁਹਿੰਮ ਦਿਨ-ਬ-ਦਿਨ ਤੇਜ਼ ਹੁੰਦੀ ਜਾ ਰਹੀ ਹੈ, ਜਿਸ ਵਿਚ ਆਸ਼ੂ ਦੇ ਸਭ ਤੋਂ ਨਜ਼ਦੀਕੀ ਮੰਨੇ ਜਾਂਦੇ ਸੁਨੀਲ ਕਪੂਰ ਵੱਲੋਂ ਕਾਂਗਰਸ ਦਾ ਸਾਥ ਛੱਡਣ ਤੋਂ ਬਾਅਦ ਚਰਚਾ ਤੇਜ਼ ਹੋ ਗਈ ਹੈ। ਖਬਰਾਂ ਮੁਤਾਬਕ ਆਉਣ ਵਾਲੇ ਦਿਨਾਂ ’ਚ ਹੋਰ ਵੱਡੇ ਕਾਂਗਰਸੀ ਨੇਤਾ ਵੀ ਆਮ ਆਦਮੀ ਪਾਰਟੀ ਦਾ ਪੱਲਾ ਫੜਨਗੇ। ਇਸ ਤੋਂ ਪਹਿਲਾਂ ਜਿਸ ਕੌਂਸਲਰ ਸੰਨੀ ਮਾਸਟਰ ਨੂੰ ਆਸ਼ੂ ਵੱਲੋਂ ਸ਼ਾਮਲ ਕਰਨ ਦਾ ਦਾਅਵਾ ਕੀਤਾ ਗਿਆ ਸੀ, ਜੋ ਇਕ ਹਫਤੇ ਅੰਦਰ ਆਮ ਆਦਮੀ ਪਾਰਟੀ ’ਚ ਵਾਪਸ ਆ ਗਿਆ ਸੀ।

LEAVE A REPLY

Please enter your comment!
Please enter your name here