ਪੰਜਾਬ ਸ਼ਾਹਕੋਟ ਪੁਲਿਸ ਵੱਲੋਂ ਨਸ਼ੀਲੇ ਪਦਾਰਥ ਸਮੇਤ ਐਨਆਰਆਈ ਗ੍ਰਿਫਤਾਰ/ 20 ਗਰਾਮ ਹੈਰੋਇਨ, 50 ਨਸ਼ੀਲੀਆਂ ਗੋਲੀਆਂ ਦੇ ਡਰੱਗ ਮਨੀ ਬਰਾਮਦ By admin - June 11, 2025 0 11 Facebook Twitter Pinterest WhatsApp ਜਲੰਧਰ ਦਿਹਾਤੀ ਅਧੀਨ ਆਉਂਦੇ ਥਾਣਾ ਸ਼ਾਹਕੋਟ ਦੀ ਪੁਲਿਸ ਨੇ ਇਕ ਐਨਆਰਆਈ ਨੂੰ ਨਸ਼ੀਲੇ ਪਦਾਰਥ ਤੇ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਐ। ਪੁਲਿਸ ਨੇ ਐਨਆਰਆਈ ਦੇ ਕਬਜੇ ਵਿਚੋਂ 20 ਗਰਾਮ ਹੈਰੋਇਨ, 50 ਨਸ਼ੀਲੀਆਂ ਗੋਲੀਆਂ, ਡਿਜੀਟਲ ਕੰਡਾ ਅਤੇ ਇਕ ਲੱਖ 19 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਐ। ਫੜੇ ਗਏ ਐਨਆਰਆਈ ਦੀ ਪਛਾਣ ਗੁਰਜਿੰਦਰ ਸਿੰਘ ਵਾਸੀ ਕੈਨੇਡਾ, ਹਾਲ ਵਾਸੀ ਸ਼ਾਹਕੋਟ ਵਜੋਂ ਹੋਈ ਐ। ਪੁਲਿਸ ਨੇ ਨਾਕੇ ਦੌਰਾਨ ਇਕ ਸਪਾਰੀ ਗੱਡੀ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਕਾਰ ਵਿਚੋਂ ਨਸ਼ੀਲੇ ਪਦਾਰਥ ਤੇ ਡਰੱਗ ਮਨੀ ਦੀ ਬਰਾਮਦਗੀ ਹੋਈ। ਪੁਲਿਸ ਨੇ ਮੁਲਜਮ ਨੂੰ ਹਿਰਾਸਤ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਓਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਐਸਆਈ ਸੁਖਵਿੰਦਰਪਾਲ ਸਿੰਘ ਪੁਲਿਸ ਪਾਰਟੀ ਸਮੇਤ ਮੀਆਂਵਾਲ ਚੌਕ ‘ਤੇ ਨਾਕਾਬੰਦੀ ਕੀਤੀ ਹੋਈ ਸੀ, ਇਸ ਦੌਰਾਨ ਪਿੰਡ ਮੀਆਂਵਾਲ ਵੱਲੋਂ ਆਉਂਦੀ ਸਫਾਰੀ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਡਰਾਈਵਰ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਜਦੋਂ ਕਾਰ ਨੂੰ ਰੋਕ ਡਰਾਈਵਰ ਤੋਂ ਪੁਛਗਿੱਛ ਕੀਤੀ ਤਾਂ ਉਸ ਨੇ ਆਪਣਾ ਨਾਮ ਗੁਰਜਿੰਦਰ ਸਿੰਘ ਨਿਵਾਸੀ ਕੈਨੇਡਾ ਦੱਸਿਆ ਜੋ ਹੁਣ ਸ਼ਾਹਕੋਟ ਦਾ ਨਿਵਾਸੀ ਹੈ। ਉਸਦੀ ਕਾਰ ਦੀ ਤਲਾਸ਼ੀ ਲੈਣ ‘ਤੇ ਕਾਰ ਦੀ ਡਰਾਈਵਰ ਸਾਈਡ ਖਿੜਕੀ ਵਿੱਚੋਂ 20 ਗ੍ਰਾਮ ਹੈਰੋਇਨ, ਹੈਰੋਇਨ ਨਾਲ ਢੱਕੇ 02 ਚਾਂਦੀ ਦੇ ਕਾਗਜ਼, ਇੱਕ ਲਾਈਟਰ, 1 ਪਾਈਪ, ਇੱਕ ਡਿਜੀਟਲ ਪੈੱਨ, 50 ਐਟੀਜ਼ੋਲਮ ਗੋਲੀਆਂ ਅਤੇ ਭਾਰਤੀ ਕਰੰਸੀ ਵਿੱਚ 1,19,000/- ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਉਸ ਵਿਰੁੱਧ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੁਰਜਿੰਦਰ ਸਿੰਘ ਉਰਫ ਜ਼ਿੰਦਾ ਕੈਨੇਡਾ ਦਾ ਨਾਗਰਿਕ ਹੈ ਅਤੇ ਪਿਛਲੇ ਲਗਭਗ 2 ਮਹੀਨਿਆਂ ਤੋਂ ਪਿੰਡ ਪੂਨੀਆ ਵਿੱਚ ਰਹਿ ਰਿਹਾ ਹੈ। ਉਹ ਨਸ਼ੇ ਦਾ ਆਦੀ ਹੈ। ਉਹ ਇਲਾਕੇ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਵੀ ਕਰਦਾ ਹੈ। ਉਸਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਉਸ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਕੈਨੇਡਾ ਵਿੱਚ ਉਸ ਵਿਰੁੱਧ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ 12 ਮਾਮਲੇ ਦਰਜ ਹਨ।