ਪੰਜਾਬ ਸੁਲਤਾਨਪੁਰ ਲੋਧੀ ’ਚ ਗੋਲੀ ਲੱਗਣ ਕਾਰਨ ਨੌਜਵਾਨ ਜ਼ਖ਼ਮੀ/ ਦੋ ਧਿਰਾਂ ਵਿਚਾਲੇ ਹੋਏ ਝਗੜੇ ਦੌਰਾਨ ਚੱਲੀ ਗੋਲੀ/ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਸ਼ੁਰੂ By admin - June 12, 2025 0 10 Facebook Twitter Pinterest WhatsApp ਕਪੂਰਥਲਾ ਦੇ ਸੁਲਤਾਨਪੁਰ ਲੋਧੀ ਇਲਾਕੇ ਵਿਚ ਦੋ ਧਿਰਾਂ ਵਿਚਾਲੇ ਚੱਲੀ ਗੋਲੀ ਕਾਰਨ ਇਕ ਸਖਸ਼ ਦੇ ਜ਼ਖਮੀ ਹੋਣ ਦੀ ਖਬਰ ਐ। ਘਟਨਾ ਸੁਲਤਾਨਪੁਰ ਲੋਧੀ ਦੀ ਨਵੀਂ ਦਾਣਾ ਮੰਡੀ ਦੀ ਦੱਸੀ ਜਾ ਰਹੀ ਐ, ਜਿੱਥੇ ਪੁਰਾਣੀ ਰੰਜਿਸ਼ ਦੇ ਚਲਦਿਆਂ ਦੋ ਧਿਰਾਂ ਆਹਮੋ ਸਾਹਮਣੇ ਹੋ ਗਈਆਂ। ਇਸ ਦੌਰਾਨ ਇੱਕ ਧਿਰ ਵੱਲੋਂ ਗੋਲੀ ਚਲਾਏ ਜਾਣ ਕਾਰਨ ਇੱਕ ਨੌਜਵਾਨ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਦੇ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਲਿਆਂਦਾ ਗਿਆ ਹੈ। ਮੌਕੇ ਤੇ ਪਹੁੰਚੀ ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਸਪਤਾਲ ਵਿਚ ਜੇਰੇ ਇਲਾਜ ਬੌਬੀ ਨੇ ਦੱਸਿਆ ਕਿ ਅਸੀਂ ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਖੇ ਆਪਣੇ ਇੱਕ ਦੋਸਤ ਦੀ ਆੜਤ ਉੱਤੇ ਮੌਜੂਦ ਸੀ। ਇਸ ਦੌਰਾਨ ਸਾਡੇ ਇੱਕ ਦੋਸਤ ਨੂੰ ਫੋਨ ਆਇਆ ਕਿ ਤੁਹਾਡੇ ਨਾਲ ਕੋਈ ਗੱਲਬਾਤ ਹੈ ਜਿਸ ਤੋਂ ਬਾਅਦ 10-12 ਨੌਜਵਾਨ ਵੱਖ-ਵੱਖ ਗੱਡੀਆਂ ‘ਚ ਸਵਾਰ ਹੋ ਕੇ ਦਾਣਾ ਮੰਡੀ ਸਾਡੇ ਕੋਲ ਪਹੁੰਚ ਗਏ। ਜਿਨਾਂ ਦੇ ਨਾਲ ਸਾਡੀ ਬਹਿਸਬਾਜ਼ੀ ਹੋਈ ਅਤੇ ਉਹਨਾਂ ਵੱਲੋਂ ਸਾਡੇ ਨਾਲ ਗਾਲੀ ਗਲੋਚ ਕਰਨਾ ਸ਼ੁਰੂ ਕਰ ਦਿੱਤਾ ਗਿਆ। ਇਸ ਦੌਰਾਨ ਉਹਨਾਂ ਵਿੱਚ ਮੌਜੂਦ ਇੱਕ ਨੌਜਵਾਨ ਵੱਲੋਂ ਸਾਡੇ ਵੱਲ ਗੋਲੀ ਚਲਾ ਦਿੱਤੀ ਗਈ, ਜੋ ਮੇਰੇ ਲੱਕ ਨੇੜੇ ਲੱਗੀ। ਘਟਨਾ ਤੋਂ ਬਾਅਦ ਸਾਰੇ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ। ਉਧਰ ਮਾਮਲੇ ਨੂੰ ਲੈ ਕੇ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਟੀਮ ਅਤੇ ਡੀਐਸਪੀ ਸੁਲਤਾਨਪੁਰ ਲੋਧੀ ਮੌਕੇ ਤੇ ਸਿਵਲ ਹਸਪਤਾਲ ਪਹੁੰਚ ਗਏ। ਪੁਲਿਸ ਵੱਲੋਂ ਪੀੜਤ ਦੇ ਬਿਆਨ ਹਾਸਿਲ ਕੀਤੀ ਜਾ ਰਹੇ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸਿਵਲ ਹਸਪਤਾਲ ਦੇ ਡਾਕਟਰਾਂ ਮੁਤਾਬਕ ਜ਼ਖਮੀ ਨੌਜਵਾਨ ਨੂੰ ਮੁੱਢਲੀ ਸਹਾਇਤਾ ਦੇਣ ਮਗਰੋਂ ਕਪੂਰਥਲਾ ਵਿਖੇ ਰੈਫਰ ਕਰ ਦਿੱਤਾ ਗਿਆ ਹੈ। ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਪੀੜਤ ਦੇ ਬਿਆਨਾ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਦੀ ਗੱਲ ਕਹੀ ਐ।