ਪੰਜਾਬ ਮਾਨਸਾ ਦੇ ਪਿੰਡ ਠੂਠਿਆਂਵਾਲੀ ’ਚ ਕਿਸਾਨਾਂ ਦਾ ਧਰਨਾ/ ਠੂਠਿਆਂਵਾਲੀ ਵਾਲੀ ਜ਼ਮੀਨ ਐਕਵਾਇਰ ਦਾ ਕਿਸਾਨਾਂ ਵੱਲੋ ਵਿਰੋਧ By admin - June 12, 2025 0 10 Facebook Twitter Pinterest WhatsApp ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਤਹਿਤ ਜ਼ਮੀਨਾਂ ਐਕਵਾਇਰ ਕਰਨ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਐ। ਇਸੇ ਤਹਿਤ ਮਾਨਸੇ ਦੇ ਪਿੰਡ ਠੂਠਿਆਂਵਾਲੀ ਵਿਖੇ ਕਿਸਾਨਾਂ ਨੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਐ। ਜ਼ਮੀਨ ਬਚਾਉ ਸੰਘਰਸ਼ ਕਮੇਟੀ ਦੇ ਝੰਡੇ ਹੇਠ ਮਾਨਸਾ ਡੀਸੀ ਦਫਤਰ ਅੱਗੇ ਇਕੱਠਾ ਹੋਏ ਕਿਸਾਨਾਂ ਨੇ ਕਿਹਾ ਕਿ ਉਹ ਆਪਣੀ ਜ਼ਮੀਨ ਦਾ ਇਕ ਟੁੱਕੜਾ ਵੀ ਸਰਕਾਰ ਨੂੰ ਨਹੀਂ ਦੇਣਗੇ। ਦੱਸਣਯੋਗ ਐ ਕਿ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਤਹਿਤ 212 ਏਕੜ ਜ਼ਮੀਨ ਐਕਵਾਇਰ ਕੀਤੀ ਜਾ ਰਹੀ ਐ, ਜਿਸ ਖਿਲਾਫ ਕਿਸਾਨਾਂ ਨੇ ਆਰ-ਪਾਰ ਦੇ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਐ। ਕਿਸਾਨਾਂ ਨੇ ਆਪਣੀ ਜਮੀਨ ਸਰਕਾਰ ਨੂੰ ਨਾ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ। ਕਿਸਾਨਾਂ ਨੇ ਕਿਹਾ ਕਿ ਉਹ ਆਪਣੀ ਜਮੀਨ ਦਾ ਟੁਕੜਾ ਵੀ ਸਰਕਾਰ ਨੂੰ ਨਹੀਂ ਦੇਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਜੋ ਜਮੀਨ ਅਕੁਾਇਰ ਕਰਨ ਦਾ ਨੋਟੀਫਿਕੇਸ਼ਨ ਕੀਤਾ ਗਿਆ ਹੈ ਉਸ ਦੇ ਤਹਿਤ ਮਾਨਸਾ ਜ਼ਿਲ੍ਹੇ ਦੇ ਪਿੰਡ ਠੂਠਿਆਂਵਾਲੀ ਦੀ ਜਮੀਨ ਅਕੁਾਇਰ ਕਰਨ ਦਾ ਨੋਟੀਫਿਕੇਸ਼ਨ ਕੀਤਾ ਗਿਆ। ਉਹਨਾਂ ਕਿਹਾ ਕਿ ਜੇਕਰ ਕਿਸਾਨਾਂ ਦੀ ਜਮੀਨ ਹੀ ਚਲੀ ਗਈ ਤਾਂ ਕਿਸਾਨਾਂ ਦੇ ਪੱਲੇ ਕੁਝ ਵੀ ਨਹੀਂ ਰਹੇਗਾ। ਕਿਸਾਨ ਆਗੂ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਵੋਟਾਂ ਤੋਂ ਜਿਲੇ ਦੇ ਪਿੰਡ ਗੋਬਿੰਦਪੁਰਾ ਦੇ ਵਿੱਚ ਵੀ ਸਰਕਾਰ ਵੱਲੋਂ ਇੱਕ ਥਰਮਲ ਪਲਾਂਟ ਬਣਾਉਣ ਦੇ ਲਈ ਜ਼ਮੀਨ ਅਕਵਾਇਰ ਕੀਤੀ ਗਈ ਸੀ ਜਿਸ ਦਾ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਸੀ ਅਤੇ ਅੱਜ ਤੱਕ ਉਸ ਜਗਹਾ ਦੇ ਉੱਪਰ ਕੋਈ ਵੀ ਥਰਮਲ ਪਲਾਂਟ ਨਹੀਂ ਲਗਾਇਆ ਗਿਆ। ਇਸੇ ਤਰ੍ਹਾਂ ਹੀ ਪਿੰਡ ਠੂਠਿਆਂਵਾਲੀ ਦੀ ਹੁਣ ਜਮੀਨ ਅਕਵਾਇਰ ਕੀਤੀ ਜਾ ਰਹੀ ਹੈ ਜਿਸ ਤੇ ਅਰਬਨ ਸਟੇਟ ਬਣਾਉਣ ਦਾ ਸਰਕਾਰ ਵੱਲੋਂ ਟੀਚਾ ਮਿਥਿਆ ਗਿਆ ਹੈ ਪਰ ਪਿੰਡ ਠੂਠਿਆਂਵਾਲੀ ਦੇ ਕਿਸਾਨਾਂ ਦਾ ਉਜਾੜਾ ਕਰਕੇ ਅਰਬਨ ਸਟੇਟ ਬਣਾਉਣ ਵਾਲੀ ਸਰਕਾਰ ਦਾ ਉਹਨਾਂ ਵੱਲੋਂ ਵਿਰੋਧ ਕੀਤਾ ਜਾਵੇਗਾ ਅਤੇ ਕਿਸਾਨਾਂ ਦੀ ਜਮੀਨ ਕਿਸੇ ਵੀ ਹਾਲ ਅਕਵਾਇਰ ਨਹੀਂ ਕਰਨ ਦਿੱਤੀ ਜਾਵੇਗੀ।