ਵਿਦੇਸ਼ ਕਪੂਰਥਲਾ ਨਾਲ ਸਬੰਧਤ ਨੌਜਵਾਨ ਦੀ ਇੰਗਲੈਂਡ ’ਚ ਮੌਤ/ ਕੰਮ ਦੌਰਾਨ ਅਚਾਨਕ ਸਿਹਤ ਵਿਗੜਣ ਕਾਰਨ ਗਈ ਜਾਨ/ ਸੁਲਤਾਨਪੁਰ ਲੋਧੀ ਵਿਖੇ ਕੀਤਾ ਅੰਤਮ ਸੰਸਕਾਰ By admin - June 12, 2025 0 10 Facebook Twitter Pinterest WhatsApp ਕਪੂਰਥਲਾ ਦੇ ਸੁਲਤਾਨਪੁਰ ਲੋਧੀ ਨਾਲ ਸਬੰਧਤ ਇਕ ਸਖਸ਼ ਦੀ ਇੰਗਲੈਂਡ ਵਿਖੇ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਐ। ਮ੍ਰਿਤਕ ਦੀ ਪਹਿਚਾਣ ਵਰਿੰਦਰ ਸਿੰਘ (45) ਪੁੱਤਰ ਤਰਸੇਮ ਸਿੰਘ ਵਾਸੀ ਮੁਹੱਲਾ ਮਹਿਰੀਆਂ ਸੁਲਤਾਨਪੁਰ ਲੋਧੀ ਵਜੋਂ ਹੋਈ ਹੈ। ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਕਰੀਬ 15 ਸਾਲ ਪਹਿਲਾਂ ਸੁਨਹਿਰੀ ਭਵਿੱਖ ਦੀ ਆਸ ਨਾਲ ਇੰਗਲੈਂਡ ਗਿਆ ਸੀ ਜਿੱਥੇ ਉਹ ਇੰਗਲੈਂਡ ਦੇ ਹੇਅਸ ਸ਼ਹਿਰ ਵਿੱਚ ਰਹਿ ਰਿਹਾ ਸੀ। ਬੀਤੀ 19 ਮਈ ਨੂੰ ਕੰਮ ਦੌਰਾਨ ਉਸ ਨੂੰ ਅਚਾਨਕ ਦਿਮਾਗੀ ਦੌਰਾ ਪਿਆ ਸੀ, ਜਿੱਥੋਂ ਉਸ ਨੂੰ ਨੇੜਲੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਜਿੱਥੇ 23 ਮਈ ਨੂੰ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਵਰਿੰਦਰ ਦੀ ਲਾਸ਼ ਕਾਫੀ ਜੱਦੋ-ਜਹਿਦ ਬਾਅਦ ਵਾਪਸ ਪਹੁੰਚੀ, ਜਿੱਥੇ ਉਸ ਦੀ ਅੰਤਮ ਸਸਕਾਰ ਕਰ ਦਿੱਤਾ ਗਿਆ ਐ। ਪ੍ਰਾਪਤ ਜਾਣਕਾਰੀ ਅਨੁਸਾਰ ਵਰਿੰਦਰ ਸਿੰਘ ਇੱਕ ਮੱਧ ਵਰਗੀ ਪਰਿਵਾਰ ਦੇ ਨਾਲ ਸੰਬੰਧਿਤ ਸੀ ਅਤੇ ਮਿਹਨਤ ਕਸ਼ ਕਿਸ ਕਿਸਮ ਦਾ ਵਿਅਕਤੀ ਸੀ। ਉਹ ਪਿਛਲੇ ਲਗਪਗ 15 ਸਾਲ ਤੋਂ ਇੰਗਲੈਂਡ ਦੇ ਸ਼ਹਿਰ ਹੇਅਸ ‘ਚ ਰਹਿ ਕੇ ਕੰਮ ਕਾਜ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਿਹਾ ਸੀ। ਜਾਣਕਾਰੀ ਅਨੁਸਾਰ ਬੀਤੀ 19 ਮਈ ਨੂੰ ਕੰਮ ਕਰਦੇ ਸਮੇਂ ਵਰਿੰਦਰ ਨੂੰ ਅਚਾਨਕ ਦਿਮਾਗੀ ਦੌਰਾ ਪੈ ਗਿਆ ਸੀ। ਜਿਸ ਤੋਂ ਬਾਅਦ ਉਸ ਨੂੰ ਉਸ ਦੇ ਸਾਥੀ ਕਰਮੀਆਂ ਵੱਲੋਂ ਐਂਬੂਲੈਂਸ ਦੀ ਮਦਦ ਨਾਲ ਨੇੜਲੇ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ। ਜਿੱਥੇ 23 ਮਈ ਨੂੰ ਇਲਾਜ ਦੇ ਦੌਰਾਨ ਉਸ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਤਰਸੇਮ ਸ਼ਾਦੀਸ਼ੁਦਾ ਸੀ ਅਤੇ ਉਸਦੇ ਦੋ ਪੁੱਤਰ ਹਨ। ਬਜ਼ੁਰਗ ਪਿਤਾ ਦਾ ਇਕਲੌਤਾ ਸਹਾਰਾ ਅਤੇ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਪਰਿਵਾਰ ਦਾ ਸਾਰਾ ਦਾਰਮਦਾਰ ਤਰਸੇਮ ਉੱਤੇ ਹੀ ਟਿਕਿਆ ਹੋਇਆ ਸੀ। ਉਸ ਦੀ ਅਚਾਨਕ ਮੌਤ ਹੋ ਜਾਣ ਕਾਰਨ ਪਰਿਵਾਰ ਬੇਹਦ ਸਦਮੇ ਵਿੱਚ ਹੈ ਅਤੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ।