ਪੰਜਾਬ ਮੋਗਾ ਵਾਸੀ ਨੌਜਵਾਨ ਦਾ ਮਨੀਲਾ ’ਚ ਗੋਲੀਆਂ ਮਾਰ ਕੇ ਕਤਲ/ ਪਰਿਵਾਰ ਨੇ ਮ੍ਰਿਤਕ ਦੇਹ ਵਾਪਸ ਲਿਆਉਣ ’ਚ ਮਦਦ ਦੀ ਕੀਤੀ ਅਪੀਲ By admin - June 12, 2025 0 9 Facebook Twitter Pinterest WhatsApp ਰੋਜ਼ੀ ਰੋਟੀ ਦੀ ਭਾਲ ਵਿਚ ਵਿਦੇਸ਼ ਗਏ ਪੰਜਾਬੀਆਂ ਨਾਲ ਅਣਹੋਣੀਆਂ ਘਟਨਾਵਾਂ ਦਾ ਸਿਲਸਿਲਾ ਥੰਮ ਨਹੀਂ ਰਿਹਾ। ਤਾਜ਼ਾ ਮਾਮਲਾ ਮੋਗਾ ਦੇ ਪਿੰਡ ਮਾਹਲਾ ਖੁਰਦ ਤੋਂ ਸਾਹਮਣੇ ਆਇਆ ਐ, ਜਿੱਥੇ ਦੇ ਵਾਸੀ ਨੌਜਵਾਨ ਦਾ ਵਿਦੇਸ਼ੀ ਧਰਤੀ ਮਨੀਲਾ ਵਿਖੇ ਕਤਲ ਹੋ ਗਿਆ ਐ। ਮ੍ਰਿਤਕ ਦੀ ਪਛਾਣ 33 ਸਾਲਾ ਜਸਵਿੰਦਰ ਸਿੰਘ ਵਜੋਂ ਹੋਈ ਐ ਜੋ ਪਿਛਲੇ ਪਿਛਲੇ 9 ਸਾਲਾਂ ਤੋਂ ਮਨੀਲਾ ਵਿੱਚ ਫਾਈਨੈਂਸ ਦਾ ਕੰਮ ਕਰ ਰਿਹਾ ਸੀ, ਜਿੱਥੇ ਬੀਤੀ ਦਿਨ ਅਣਪਛਾਤਿਆਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੇ ਪਰਿਵਾਰ ਅਨੁਸਾਰ, ਜਸਵਿੰਦਰ ਸਿੰਘ ਨੇ 2 ਸਾਲ ਪਹਿਲਾਂ ਪਿੰਡ ਵਿੱਚ ਇੱਕ ਆਲੀਸ਼ਾਨ ਕੋਠੀ ਬਣਾਈ ਸੀ ਅਤੇ ਦੋ ਫਾਰਚੂਨਰ ਕਾਰਾਂ, ਇੱਕ ਮੋਟਰਸਾਈਕਲ ਵੀ ਖਰੀਦਿਆ ਸੀ ਅਤੇ ਮਨੀਲਾ ਵਿੱਚ ਆਪਣਾ ਘਰ ਬਣਾਇਆ ਸੀ। ਜਸਵਿੰਦਰ ਸਿੰਘ ਨੇ ਇਸ ਸਾਲ 9 ਫਰਵਰੀ ਨੂੰ ਗਗਨਦੀਪ ਕੌਰ ਨਾਲ ਵਿਆਹ ਕੀਤਾ ਸੀ ਅਤੇ ਉਹ 4 ਮਾਰਚ ਨੂੰ ਵਾਪਸ ਮਨੀਲਾ ਗਿਆ ਸੀ। ਉਸ ਦੀ ਪਤਨੀ ਦੇ ਹੱਥੋਂ ਹਾਲੇ ਲਾਲ ਚੂੜਾ ਵੀ ਨਹੀਂ ਉਤਰਿਆ ਸੀ ਕਿ ਇਹ ਘਟਨਾ ਵਾਪਰ ਗਈ ਐ। ਉਹ ਆਪਣੇ ਪਤੀ ਨਾਲ ਜਾਣ ਲਈ ਕਾਗਜ਼ਾਤ ਤਿਆਰ ਕਰ ਰਹੀ ਸੀ ਅਤੇ ਹੁਣ ਉਹ ਉਸਦੀ ਮ੍ਰਿਤਕ ਦੇਹ ਦੀ ਉਡੀਕ ਕਰ ਰਹੀ ਹੈ ਤਾਂ ਜੋ ਉਹ ਆਪਣੇ ਪਤੀ ਦਾ ਚਿਹਰਾ ਦੇਖ ਸਕੇ। ਜਾਣਕਾਰੀ ਅਨੁਸਾਰ ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੀ ਮੌਤ ਤੋਂ ਬਾਅਦ ਪਰਿਵਾਰ ਲਾਵਾਰਿਸਾਂ ਵਰਗਾ ਹੋ ਗਿਆ ਐ। ਮ੍ਰਿਤਕ ਦੇ ਪਰਿਵਾਰ ਨੇ ਸਰਕਾਰ ਨੂੰ ਮ੍ਰਿਤਕ ਦੇਹ ਵਾਪਸ ਲਿਆਉਣ ਵਿਚ ਮਦਦ ਦੀ ਅਪੀਲ ਕੀਤੀ ਐ।