ਪੰਜਾਬ ਫਿਰੋਜ਼ਪੁਰ ’ਚ ਗਰਮੀ ਦੇ ਚਲਦਿਆਂ ਬਿਜਲੀ ਦੀਆਂ ਤਾਰਾਂ ਨੂੰ ਅੱਗ/ ਫਾਇਰ ਬ੍ਰਿਗੇਡ ਨੇ ਸਮਾਂ ਰਹਿੰਦੇ ਪਾਇਆ ਕਾਬੂ/ ਸਮਾਂ ਰਹਿੰਦੇ ਕਾਬੂ ਪਾ ਲੈਣ ਕਾਰਨ ਨੁਕਸਾਨ ਤੋਂ ਬਚਾਅ By admin - June 13, 2025 0 4 Facebook Twitter Pinterest WhatsApp ਪੰਜਾਬ ਸਮੇਤ ਉੱਤਰੀ ਭਾਰਤ ਅੰਦਰ ਅੰਤਾਂ ਦੀ ਪੈ ਰਹੀ ਗਰਮੀ ਕਾਰਨ ਜਿੱਥੇ ਲੋਕਾਂ ਦਾ ਘਰਾਂ ਵਿਚੋਂ ਬਾਹਰ ਨਿਕਲਣਾ ਮੁਸ਼ਕਲ ਹੋਣਾ ਪਿਆ ਐ ਉੱਥੇ ਹੀ ਬਿਜਲੀ ਦੇ ਉਪਕਰਣਾਂ ਤੇ ਤਾਰਾਂ ਨੂੰ ਵੀ ਨੁਕਸਾਨ ਪਹੁੰਚਣਾ ਵੀ ਸ਼ੁਰੂ ਹੋ ਗਿਆ ਐ। ਅਜਿਹਾ ਹੀ ਮਾਮਲਾ ਫਿਰੋਜ਼ਪੁਰ ਦੇ ਗੋਬਿੰਦ ਨਗਰ ਤੋਂ ਸਾਹਮਣੇ ਆਇਆ ਐ, ਜਿੱਥੇ ਜ਼ਿਆਦਾ ਗਰਮੀ ਦੇ ਚਲਦਿਆਂ ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਨੂੰ ਅਚਾਨਕ ਅੱਗ ਲੱਗ ਗਈ। ਲੋਕਾਂ ਨੇ ਇਸ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ, ਜਿਸ ਨੇ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ। ਫਾਇਰ ਬ੍ਰਿਗੇਡ ਦੇ ਸਮਾਂ ਰਹਿੰਦੇ ਕਾਬੂ ਪਾ ਲੈਣ ਕਾਰਨ ਨੁਕਸਾਨ ਤੋਂ ਬਚਾਅ ਹੋ ਗਿਆ ਐ। ਲੋਕਾਂ ਦੇ ਦੱਸਣ ਮੁਤਾਬਕ ਜੇਕਰ ਅੱਗ ਤੇ ਸਮਾਂ ਰਹਿੰਦੇ ਕਾਬੂ ਨਾ ਪੈਂਦਾ ਤਾਂ ਘਰਾਂ ਦਾ ਵੱਡਾ ਨੁਕਸਾਨ ਹੋ ਸਕਦਾ ਸੀ। ਲੋਕਾਂ ਨੇ ਕਿਹਾ ਕਿ ਗਰਮੀ ਕਾਰਨ ਲੋਡ ਕਾਫੀ ਜ਼ਿਆਦਾ ਵੱਧ ਗਿਆ ਐ, ਜਿਸ ਦੇ ਚਲਦਿਆਂ ਬਿਜਲੀ ਦੇ ਉਪਕਰਨਾਂ ਅਤੇ ਤਾਰਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਨੇ। ਮੌਕੇ ਤੇ ਪਹੁੰਚੇ ਬਿਜਲੀ ਮਹਿਕਮੇ ਦੇ ਮੁਲਾਜਮਾਂ ਨੇ ਵੀ ਅੱਗ ਲੱਗਣ ਦਾ ਕਾਰਨ ਜ਼ਿਆਦਾ ਗਰਮੀ ਦੱਸਿਆ ਐ। ਬਿਜਲੀ ਮੁਲਾਜਮਾਂ ਨੇ ਲੋਕਾਂ ਨੂੰ ਅਹਿਤਿਆਤ ਵਰਤਣ ਦੀ ਸਲਾਹ ਦਿੱਤੀ ਐ। ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਨੂੰ ਵੇਖਦਿਆਂ ਏਸੀ ਤੇ ਬਾਕੀ ਬਿਜਲੀ ਉਪਕਰਨਾਂ ਦੀ ਵਰਤੋਂ ਸਾਵਧਾਨੀ ਨਾਲ ਕਰਨੀ ਚਾਹੀਦੀ ਐ। ਦੱਸਣਯੋਗ ਕਿ ਐ ਕਿ ਫਿਰੋਜ਼ਪੁਰ ਸ਼ਹਿਰ ਅੰਦਰਰ ਅੱਜ ਪਾਰਾ 45 ਡਿਗਰੀ ਤੋਂ ਵੀ ਪਾਰ ਹੋ ਗਿਆ ਐ। ਮੌਸਮ ਵਿਭਾਗ ਨੇ ਵੀ ਦੋ ਦਿਨ ਲਈ ਰੈਡ ਅਲਰਟ ਕੀਤਾ ਹੋਇਆ ਐ।