ਪੰਜਾਬ ਗੁਰਾਇਆ ’ਚ ਗੋਲੀ ਲੱਗਣ ਨਾਲ ਬੈਂਕ ਸਕਿਊਰਟੀ ਗਾਰਡ ਦੀ ਮੌਤ/ ਬੰਦੂਕ ਸਾਫ ਕਰਦੇ ਸਮੇਂ ਅਚਾਨਕ ਚੱਲੀ ਗੋਲੀ/ ਪੁਲਿਸ ਨੇ ਜਾਂਚ ਕੀਤੀ ਸ਼ੁਰੂ By admin - June 16, 2025 0 4 Facebook Twitter Pinterest WhatsApp ਜਲੰਧਰ ਦਿਹਾਤੀ ਅਧੀਨ ਆਉਂਦੇ ਗੁਰਾਇਆ ਨੇੜੇ ਪਿੰਡ ਰੁੜਕਾ ਕਲਾਂ ਵਿਖੇ ਗੋਲੀ ਲੱਗਣ ਕਾਰਨ ਬੈਂਕ ਸਕਿਉਰਟੀ ਗਾਰਡ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਐ। ਮ੍ਰਿਤਕ ਦੀ ਪਛਾਣ ਅਨੂਪ ਸੰਘੇੜਾ ਪੁੱਤਰ ਦਵਿੰਦਰ ਸਿੰਘ ਵਾਸੀ ਗੁਰਾਇਆ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਸਥਾਨਕ ਕੋਆਪਰੇਟਿਵ ਸੁਸਾਇਟੀ ਬੈਂਕ ਵਿਚ ਸੁਰੱਖਿਆ ਮੁਲਾਜਮ ਵਜੋਂ ਤੈਨਾਤ ਸੀ ਅਤੇ ਸ਼ਨੀਵਾਰ ਤੇ ਐਤਵਾਰ ਦੀ ਛੁੱਟੀ ਹੋਣ ਕਾਰਨ ਆਪਣੀ ਬੰਦੂਕ ਨਾਲ ਲੈ ਆਇਆ ਸੀ, ਜਿਸ ਦੀ ਸਫਾਈ ਦੌਰਾਨ ਅਚਾਨਕ ਗੋਲੀ ਚੱਲ ਗਈ। ਇਹ ਗੋਲੀ ਉਸ ਦੇ ਸਿਰ ਵਿਚ ਲੱਗ ਗਈ, ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਏ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸਾਬਕਾ ਸਰਪੰਚ ਕੁਲਵੰਤ ਸਿੰਘ ਸੰਧੂ ਨੇ ਦੱਸਿਆ ਕਿ ਮ੍ਰਿਤਕ ਸਹਿਕਾਰੀ ਸੁਸਾਇਟੀ ਬੈਂਕ ਵਿੱਚ ਗਾਰਡ ਵਜੋਂ ਕੰਮ ਕਰਦਾ ਸੀ। ਸ਼ਨੀਵਾਰ ਅਤੇ ਐਤਵਾਰ ਨੂੰ ਦੋ ਛੁੱਟੀਆਂ ਹੋਣ ਕਾਰਨ ਉਹ ਆਪਣੀ ਲਾਇਸੈਂਸੀ ਡਬਲ ਬੈਰਲ ਬੰਦੂਕ ਆਪਣੇ ਨਾਲ ਲੈ ਕੇ ਆਇਆ ਸੀ। ਇਸ ਦੌਰਾਨ ਉਹ ਡਬਲ ਬੈਰਲ ਬੰਦੂਕ ਸਾਫ਼ ਕਰ ਰਿਹਾ ਸੀ ਕਿ ਅਚਾਨਕ ਗੋਲੀ ਚੱਲ ਗਈ ਜੋ ਉਸਦੇ ਸਿਰ ਵਿੱਚ ਅੱਖ ਦੇ ਨੇੜੇ ਲੱਗੀ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਐਸਐਚਓ ਗੁਰਾਇਆ ਸਿਕੰਦਰ ਸਿੰਘ ਵਿਰਕ ਨੇ ਦੱਸਿਆ ਕਿ ਉਨ੍ਹਾਂ ਨੂੰ ਬੈਂਕ ਵਿੱਚ ਗੋਲੀਬਾਰੀ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਚੌਕੀ ਇੰਚਾਰਜ ਰੁੜਕਾ ਕਲਾਂ ਅਮਨਦੀਪ ਸਿੰਘ ਅਤੇ ਪੁਲਿਸ ਪਾਰਟੀ ਵੀ ਮੌਕੇ ‘ਤੇ ਪਹੁੰਚ ਕੇ ਬੰਦੂਕ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਐ। ਜਾਣਕਾਰੀ ਅਨੁਸਾਰ ਮ੍ਰਿਤਕ ਆਪਣੇ 8 ਸਾਲਾ ਪੁੱਤਰ ਨਾਲ ਰਹਿੰਦਾ ਸੀ ਜਦਕਿ ਉਸ ਦੀ ਪਤਨੀ ਛੇ-ਸੱਤ ਮਹੀਨੇ ਪਹਿਲਾਂ ਦੁਬਈ ਗਈ ਸੀ। ਘਟਨਾ ਵੇਲੇ ਅਨੂਪ ਸਿੰਘ ਘਰ ਵਿੱਚ ਇਕੱਲਾ ਸੀ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਲੌਰ ਭੇਜ ਦਿੱਤਾ।