ਬਰਨਾਲਾ ਸਿਵਲ ਹਸਪਤਾਲ ਨੂੰ ਸੰਸਥਾ ਨੇ ਦਾਨ ਕੀਤੀ ਐਬੂਲੈਂਸ/ ਸਾਂਸਦ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਦਾਨੀ ਪਰਿਵਾਰ ਦਾ ਧੰਨਵਾਦ

0
6

ਆਮ ਆਦਮੀ ਪਾਰਟੀ ਦੇ ਸਾਂਸਦ ਗੁਰਮੀਤ ਸਿੰਘ ਮੀਤ ਹੇਅਰ ਅੱਜ ਬਰਨਾਲਾ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਮੈਕ ਲਾਈਫ ਨਾਮ ਦੇ ਸੰਸਥਾ ਵੱਲੋਂ ਸਿਵਲ ਹਸਪਤਾਲ ਨੂੰ ਦਿੱਤੀ ਐਬੂਲੈਂਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਦਿੱਤਾ। ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੈਕ ਲਾਈਫ ਵਾਲਿਆਂ ਨੇ ਸਿਵਲ ਹਸਪਤਾਲ ਨੂੰ ਐਬੂਲੈਂਸ ਭੇਂਟ ਕਰ ਕੇ ਵੱਡਾ ਕੰਮ ਕੀਤਾ ਐ, ਜਿਸ ਲਈ ਮੈਂ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ। ਲੁਧਿਆਣਾ ਜ਼ਿਮਨੀ ਚੋਣ ਬਾਰੇ ਉਨ੍ਹਾਂ ਕਿਹਾ ਕਿ ਹਲਕਾ ਪੱਛਮੀ ਦੇ ਲੋਕ ਆਪ ਉਮੀਦਵਾਰ ਸੰਜੀਵ ਅਰੋੜਾ ਨੂੰ ਵੱਡੀ ਲੀਡ ਨਾਲ ਜਿੱਤਾਉਣ ਦਾ ਮੰਨ ਬਣਾਈ ਬੈਠੇ ਨੇ ਅਤੇ ਸੰਜੀਵ ਅਰੋੜਾ ਇਹ ਸੀਟ ਸ਼ਾਨ ਨਾਲ ਜਿੱਤਣਗੇ। ਉਨ੍ਹਾਂ ਕਿਹਾ ਕਿ ਸੰਜੀਵ ਅਰੋੜਾ ਨੂੰ ਲੋਕਾਂ ਦੇ ਕੰਮ ਕਰਨ ਦਾ ਸ਼ੌਕ ਐ ਅਤੇ ਉਹ ਜਿਸ ਲਗਨ ਨਾਲ ਲੋਕਾਂ ਦੇ ਕੰਮਾਂ ਵਿਚ ਦਿਲਚਸਪੀ ਲੈਂਦੇ ਨੇ, ਉਸ ਨੂੰ ਦੇਖਦਿਆਂ ਉਨ੍ਹਾਂ ਦੀ ਜਿੱਤ ਯਕੀਨੀ ਐ।

LEAVE A REPLY

Please enter your comment!
Please enter your name here