ਭਾਜਪਾ ਨੇ ਅਕਾਲੀ ਦਲ ਨਾਲ ਗਠਜੋੜ ਤੋਂ ਕੀਤਾ ਇਨਕਾਰ/ ਬੁਲਾਰਾ ਬਲੀਏਵਾਲ ਨੇ ਚੱਲ ਰਹੀਆਂ ਚਰਚਾਵਾਂ ਦਾ ਕੀਤਾ ਖੰਡਨ/ ਕਿਹਾ, 2027 ਦੀਆਂ ਚੋਣਾਂ ਆਪਣੇ ਦਮ ਤੇ ਲੜੇਗੀ ਭਾਜਪਾ

0
5

ਮੀਡੀਆ ਦੇ ਇਕ ਹਿੱਸੇ ਵੱਲੋਂ ਅਕਾਲੀ ਦਲ ਦੇ ਭਾਜਪਾ ਨਾਲ ਗਠਜੋੜ ਦੀਆਂ ਚਰਚਾਵਾਂ ਚੱਲ ਰਹੀਆਂ ਨੇ। ਭਾਜਪਾ ਨੇ ਅਜਿਹੀਆਂ ਸਾਰੀਆਂ ਚਰਚਾਵਾਂ ਨੂੰ ਸਿਰੇ ਤੋਂ ਰੱਦ ਕੀਤਾ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਬਾਜਪਾ ਦੇ ਬੁਲਾਰਾ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਕਿਹਾ ਕਿ ਕੁੱਝ ਲੋਕਾਂ ਵੱਲੋਂ ਭਾਜਪਾ ਦੇ ਅਕਾਲੀ ਦਲ ਨਾਲ ਗਠਜੋੜ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਨੇ ਜੋ ਸਰਾਸਰ ਝੂਠ ਐ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਅੰਦਰ ਲਗਾਤਾਰ ਮਜਬੂਤ ਹੋ ਰਹੀ ਐ, ਜਿਸ ਕਾਰਨ ਭਾਜਪਾ 2027 ਦੀਆਂ ਅਸੰਬਲੀ ਚੋਣਾਂ ਆਪਣੇ ਦਮ ਤੇ ਲੜੇਗੀ। ਉਨ੍ਹਾਂ ਕਿਹਾ ਕਿ ਪਿਛਲੀਆਂ ਚੋਣਾਂ ਵਿਚ ਭਾਜਪਾ ਦੀ ਚੰਗਾ ਪ੍ਰਦਰਸ਼ਨ ਰਿਹਾ ਐ ਅਤੇ ਲੁਧਿਆਣਾ ਜ਼ਿਮਨੀ ਚੋਣ ਵੀ ਸ਼ਾਨ ਨਾਲ ਜਿੱਤਣ ਜਾ ਰਹੀ ਐ।

LEAVE A REPLY

Please enter your comment!
Please enter your name here