ਲਹਿਰਾਗਾਗਾ ਪੁਲਿਸ ਵੱਲੋਂ ਹਰਿਆਊ ਵਿਖੇ ਤਲਾਸ਼ੀ ਮੁਹਿੰਮ/ ਸ਼ੱਕੀ ਵਾਹਨਾਂ ਨੂੰ ਕਬਜ਼ੇ ’ਚ ਲੈ ਕੇ ਜਾਂਚ ਕੀਤੀ ਸ਼ੁਰੂ/ ਪਿੰਡ ਵਾਸੀਆਂ ਵੱਲੋਂ ਨਸ਼ਿਆਂ ਖਿਲਾਫ ਪੁਲਿਸ ਐਕਸ਼ਨ ਦੀ ਸ਼ਲਾਘਾ

0
8

ਪੰਜਾਬ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਐ। ਇਸੇ ਤਹਿਤ ਲਹਿਰਾਗਾਗਾ ਪੁਲਿਸ ਨੇ ਪਿੰਡ ਹਰਿਆਊ ਵਿਖੇ ਤਲਾਸ਼ੀ ਮੁਹਿੰਮ ਚਲਾ ਕੇ ਨਸ਼ਾ ਤਸਕਰਾਂ ਅਤੇ ਸ਼ੱਕੀਆਂ ਦੀ ਛਾਣਬੀਣ ਕੀਤੀ। ਇਸੇ ਦੌਰਾਨ ਪਿੰਡ ਵਾਸੀ ਵੀ ਪੁਲਿਸ ਦੇ ਆਪਰੇਸ਼ਨ ਤੋਂ ਖੁਸ਼ ਨਜਰ ਆਏ। ਥਾਣਾ ਮੁਖੀ ਦੀ ਅਗਵਾਈ ਹੇਠ ਪੁਲਿਸ ਦੀਆਂ ਕਈ ਟੀਮਾਂ ਨੇ ਪਿੰਡ ਹਰਿਆਊ ਵਿਖੇ ਨਸ਼ੇ ਦੇ ਸੰਭਾਵੀ ਟਿਕਾਣਿਆਂ ਅਤੇ ਸ਼ੱਕੀ ਥਾਵਾਂ ‘ਤੇ ਬਾਰੀਕੀ ਨਾਲ ਜਾਂਚ ਕੀਤੀ। ਇਸ ਦੌਰਾਨ ਨਸ਼ਾ ਤਸਕਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ‘ਤੇ ਕਾਰਵਾਈ ਕਰਨ ਲਈ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਪੁਲਿਸ ਅਧਿਕਾਰੀਆਂ ਨੇ ਪਿੰਡ ਵਾਸੀਆਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਇਸੇ ਦੌਰਾਨ ਪੁਲਿਸ ਕਾਰਵਾਈ ਤੋਂ ਪਿੰਡ ਵਾਸੀ ਖੁਸ਼ ਨਜਰ ਆਏ। ਪਿੰਡ ਵਾਸੀਆਂ ਨੇ ਕਿਹਾ ਕਿ ਪੁਲਿਸ ਦੀ ਸਖਤੀ ਕਾਰਨ ਪਿੰਡ ਵਿਚੋਂ ਪਹਿਲਾਂ ਦੇ ਮੁਕਾਬਲੇ ਨਸ਼ੇ ਕਾਫੀ ਘੱਟ ਗਏ ਨੇ। ਉਧਰ ਪਿੰਡ ਹਰਿਆਊ ਦੇ ਸਰਪੰਚ ਅਤੇ ਮੋਹਤਬਰਾਂ ਨੇ ਪੁਲਿਸ ਕਾਰਵਾਈ ਦਾ ਖੁੱਲ੍ਹੇ ਦਿਲੋਂ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਨੇ ਪੰਜਾਬ ਦੀ ਜਵਾਨੀ ਨੂੰ ਘੁਣ ਵਾਂਗ ਖਾ ਲਿਆ ਹੈ ਅਤੇ ਅਜਿਹੇ ਆਪ੍ਰੇਸ਼ਨ ਹੀ ਸਾਡੇ ਪਿੰਡਾਂ ਨੂੰ ਨਸ਼ਾ ਮੁਕਤ ਬਣਾ ਸਕਦੇ ਹਨ। ਪਿੰਡ ਦੇ ਨੌਜਵਾਨਾਂ ਨੇ ਵੀ ਪੁਲਿਸ ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਨਾਲ ਉਨ੍ਹਾਂ ਵਿੱਚ ਸੁਰੱਖਿਆ ਦੀ ਭਾਵਨਾ ਵਧੀ ਹੈ। ਕਈ ਪਿੰਡ ਵਾਸੀਆਂ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਅਜਿਹੀ ਕਾਰਵਾਈ ਦੀ ਉਡੀਕ ਕਰ ਰਹੇ ਸਨ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਨਸ਼ਾ ਮੁਕਤ ਪੰਜਾਬ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਲਹਿਰਾਗਾਗਾ ਦੇ ਥਾਣਾ ਮੁਖੀ ਕਰਮਜੀਤ ਸਿੰਘ ਨੇ ਦੱਸਿਆ ਕਿ ਇਹ ਸਰਚ ਆਪ੍ਰੇਸ਼ਨ ‘ਯੁੱਧ ਨਸ਼ਾ ਵਿਰੁੱਧ’ ਦਾ ਇੱਕ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਆਪ੍ਰੇਸ਼ਨ ਨਿਰੰਤਰ ਜਾਰੀ ਰਹਿਣਗੇ। ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਦਾ ਸਹਿਯੋਗ ਕਰਨ ਅਤੇ ਨਸ਼ਿਆਂ ਖਿਲਾਫ ਇਸ ਜੰਗ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਇਸ ਸਮੱਸਿਆ ‘ਤੇ ਪੂਰੀ ਤਰ੍ਹਾਂ ਕਾਬੂ ਪਾਉਣਾ ਸੰਭਵ ਨਹੀਂ ਹੈ। ਪੁਲਿਸ ਦਾ ਮੁੱਖ ਧਿਆਨ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਅਤੇ ਨਸ਼ਿਆਂ ਦੇ ਆਦੀ ਵਿਅਕਤੀਆਂ ਨੂੰ ਮੁੜ ਵਸੇਬੇ ਦੇ ਰਾਹ ਪਾਉਣ ‘ਤੇ ਹੈ।

LEAVE A REPLY

Please enter your comment!
Please enter your name here