ਪੰਜਾਬ ਬਠਿੰਡਾ ਅਦਾਲਤ ’ਚ ਕਮਲ ਕੌਰ ਕਤਲ ਮਾਮਲੇ ਦੇ ਮੁਲਜ਼ਮਾਂ ਦੀ ਪੇਸ਼ੀ/ ਅਦਾਲਤ ਨੇ ਤਿੰਨ ਦਿਨ ਦੇ ਰਿਮਾਂਡ ’ਤੇ ਭੇਜਿਆ/ ਵਕੀਲ ਖਹਿਰਾ ਨੇ ਸਾਂਝਾ ਕੀਤੀ ਜਾਣਕਾਰੀ By admin - June 16, 2025 0 6 Facebook Twitter Pinterest WhatsApp ਚਰਚਿਤ ਕਮਲ ਕੌਰ ਕਤਲ ਮਾਮਲੇ ਦੇ ਮੁਲਜ਼ਮਾਂ ਨੂੰ ਅੱਜ ਬਠਿੰਡਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਦੋਵੇਂ ਨਿਹੰਗ ਸਿੰਘਾਂ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ਵਿਚ ਭੇਜ ਦਿੱਤਾ ਐ। ਇਨ੍ਹਾਂ ਦੋਵਾਂ ਨੂੰ ਪਿਛਲਾ ਰਿਮਾਂਡ ਖਤਮ ਹੋਣ ਤੋਂ ਬਾਦ ਅਦਾਲਤ ਵਿਚ ਪੇਸ਼ ਕੀਤਾ ਗਿਆ ਐ। ਪੁਲਿਸ ਨੇ ਮੁਲਜਮਾਂ ਦਾ 7 ਦਿਨ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਦੋਵੇਂ ਮੁਲਜਮਾਂ ਨੂੰ 3 ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਐ। ਪੁਲਿਸ ਇਸ ਮਾਮਲੇ ‘ਚ ਹੋਰ ਗ੍ਰਿਫਤਾਰੀਆਂ ਜਾਂ ਖੁਲਾਸਿਆਂ ਦੀ ਸੰਭਾਵਨਾ ਵੀ ਜ਼ਾਹਰ ਕਰ ਰਹੀ ਹੈ। ਦੱਸ ਦਈਏ ਕਿ ਬਠਿੰਡਾ ਪੁਲਿਸ ਨੇ ਇਸ ਮਾਮਲੇ ਨੂੰ ਲੈ ਕੇ ਵੱਡੇ ਖੁਲਾਸੇ ਕੀਤੇ ਹਨ। ਬਠਿੰਡਾ ਦੀ ਐਸਐਸਪੀ ਅਮਨੀਤ ਕੌਂਡਲ ਦੇ ਦੱਸਣ ਮੁਤਾਬਕ ਕਤਲ ਦੀ ਸਾਜ਼ਿਸ਼ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਰਚੀ ਸੀ ਅਤੇ ਘਟਨਾ ਵੇਲੇ ਵੀ ਮੌਕੇ ਤੇ ਮੌਜੂਦ ਸਨ ਅਤੇ ਉਸ ਨੇ ਹੀ ਕੰਚਨ ਦਾ ਗਲਾ ਘੁੱਟਿਆ ਸੀ। ਘਟਨਾ ਤੋਂ ਬਾਅਦ ਸੰਯੁਕਤ ਅਰਬ ਅਮੀਰਾਤ (ਯੂਏਈ) ਚਲੇ ਗਿਆ ਐ। ਪੁਲਿਸ ਨੇ ਉਸ ਦੇ ਖਿਲਾਫ ਲੁਕਆਊਟ ਨੋਟਿਸ ਜਾਰੀ ਕੀਤਾ ਅਤੇ ਉਸ ਨੂੰ ਡਿਪੋਰਟ ਕਰਵਾਉਣ ਲਈ ਯੂਏਈ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਪੁਲਿਸ ਇਸ ਮਾਮਲੇ ਵਿਚ ਜਸਪ੍ਰੀਤ ਸਿੰਘ (32, ਮਹਿਰੋਂ, ਮੋਗਾ) ਅਤੇ ਨਿਮਰਤਜੀਤ ਸਿੰਘ (21, ਹਰੀਕੇ, ਤਰਨਤਾਰਨ) ਨੂੰ ਪਹਿਲਾਂ ਗ੍ਰਿਫਤਾਰ ਕਰ ਚੁੱਕੀ ਐ। ਦੋ ਹੋਰ ਵਿਅਕਤੀਆਂ, ਰਣਜੀਤ ਸਿੰਘ (ਸੋਹਲ) ਅਤੇ ਇੱਕ ਅਣਪਛਾਣੇ ਸ਼ਖਸ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ ਅਤੇ ਰਣਜੀਤ ਖਿਲਾਫ ਵੀ ਲੁਕਆਊਟ ਨੋਟਿਸ ਜਾਰੀ ਹੋਇਆ ਹੈ। ਕੰਚਨ ਦੇ ਕਤਲ ਨੂੰ “ਨੈਤਿਕ ਪੁਲਿਸਿੰਗ” ਦਾ ਨਤੀਜਾ ਦੱਸਿਆ ਗਿਆ, ਕਿਉਂਕਿ ਅੰਮ੍ਰਿਤਪਾਲ ਨੇ ਉਸ ਦੀਆਂ “ਅਸ਼ਲੀਲ” ਸੋਸ਼ਲ ਮੀਡੀਆ ਪੋਸਟਾਂ ’ਤੇ ਇਤਰਾਜ਼ ਜਤਾਇਆ ਸੀ। ਉਸ ਨੇ ਪਹਿਲਾਂ ਵੀ ਕੰਚਨ ਨੂੰ ਚੇਤਾਵਨੀਆਂ ਦਿੱਤੀਆਂ ਸਨ ਅਤੇ ਸਿੱਖ ਮੁੱਲਾਂ ਦੀ ਰਾਖੀ ਦੇ ਨਾਂ ’ਤੇ ਕਤਲ ਦੀ ਜ਼ਿੰਮੇਵਾਰੀ ਲਈ। ਕੇਸ ਵਿੱਚ ਸੀਸੀਟੀਵੀ ਫੁਟੇਜ ਅਤੇ ਫੋਰੈਂਸਿਕ ਸਬੂਤ ਵੀ ਜਾਂਚ ਦਾ ਹਿੱਸਾ ਹਨ।