ਪੰਜਾਬ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਸਥਾਪਨਾ ਦਿਵਸ/ ਵੱਡੀ ਗਿਣਤੀ ਸੰਗਤ ਨੇ ਗੁਰੂ ਘਰ ਪਹੁੰਚ ਕੇ ਟੇਕਿਆ ਮੱਥਾ/ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਸਮੁੱਚੀ ਕੌਮ ਨੂੰ ਦਿੱਤੀ ਵਧਾਈ By admin - June 16, 2025 0 4 Facebook Twitter Pinterest WhatsApp ਸਮੁੱਚੀ ਸਿੱਖ ਕੌਮ ਵੱਲੋਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਦਾ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਐ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ ਤੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਅਕਾਲ ਤਖਤ ਸਾਹਿਬ ਤੇ ਨਤਮਸਤਕ ਹੋਣ ਲਈ ਪੁੱਜੀਆਂ ਹਨ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਮੁਬਾਰਕਬਾਦ ਦਿੱਤੀ ਐ। ਇਸ ਮੌਕੇ ਅਕਾਲ ਤਖਤ ਸਾਹਿਬ ਐਡੀਸ਼ਨਲ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਕੋਈ ਇਮਾਰਤ ਨਹੀਂ ਹੈ ਬਲਕਿ ਇਹ ਸਿੱਖਾਂ ਦਾ ਸਿਧਾਂਤ ਹੈ ਅਤੇ ਬੜਾ ਉੱਚਾ ਤੇ ਸੁੱਚਾ ਸੰਕਲਪ ਹੈ, ਅਤੇ ਅੱਜ ਹਰ ਸਿੱਖ ਨੂੰ ਇਸ ਸੰਕਲਪ ਨੂੰ ਜਾਨਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਅਸੀਂ ਸਿੱਖ ਸੰਕਲਪ ਨੂੰ ਨਹੀਂ ਸਮਝਦੇ, ਅਸੀਂ ਸਿੱਖ ਧਰਮ ਨੂੰ ਸਮਝ ਸਕਦੇ ਜਿਸ ਕਰਕੇ ਸਾਨੂੰ ਸਾਰਿਆਂ ਨੂੰ ਸ੍ਰੀ ਅਕਾਲ ਤੱਖਤ ਸਾਹਿਬ ਦਾ ਇਤਿਹਾਸ ਜ਼ਰੂਰ ਪੜ੍ਹਨਾ ਚਾਹੀਦਾ ਐ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਿਹਾਸ ਬਾਰੇ ਬਹੁਤ ਸਾਰੀਆਂ ਪੁਸਤਕਾਂ ਲਿਖੀਆਂ ਗਈਆਂ ਹਨ ਤੋਂ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਐ। ਉਨ੍ਹਾਂ ਕਿਹਾ ਕਿ ਅੱਜ ਸਮਾਂ ਮੰਗ ਕਰਦਾ ਹੈ ਕਿ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਾਰੇ ਇਕਜੁੱਟ ਹੋ ਕੇ ਵਿਚਰੀ ਹੈ ਫਿਰ ਅਸੀਂ ਧਾਰਮਿਕ ਤੇ ਰਾਜਨੀਤਿਕ ਤੌਰ ਤੇ ਮਜ਼ਬੂਤ ਹੋਵਾਂਗੇ। ਕਮਲ ਕੌਰ ਭਾਬੀ ਕਤਲ ਮਾਮਲੇ ਬਾਰੇ ਉਨ੍ਹਾਂ ਕਿਹਾ ਕਿ ਇਹ ਲੱਚਰਤਾ ਭਰੇ ਗੀਤ ਤੇ ਗੰਦਗੀ ਤੋਂ ਦੂਰ ਰਹਿਣ ਵਾਸਤੇ ਸਤਿਗੁਰੂ ਸੱਚੇ ਪਾਤਸ਼ਾਹ ਮਹਾਰਾਜ ਨੇ ਉਪਦੇਸ਼ ਦਿੱਤਾ ਹੈ। ਉਨ੍ਹਾ ਕਿਹਾ ਕਿ ਸਾਡੇ ਸਿੱਖ ਨੌਜਵਾਨ ਤੇ ਹਿੰਦੂ ਮੁਸਲਮਾਨ ਤੇ ਸਮੁੱਚੇ ਵਰਗ ਦੇ ਨੌਜਵਾਨਾਂ ਨੂੰ ਇਹ ਗੰਦੇ ਗੀਤ ਨਹੀਂ ਸੁਣਨੇ ਚਾਹੀਦੇ ਹਨ। ਉਨ੍ਹਾ ਕਿਹਾ ਕਿ ਜਿਹੜੇ ਲੋਕ ਆਪਣਾ ਨਾਮ ਬਦਲ ਕੇ ਸਿੱਖ ਕੌਮ ਨੂੰ ਬਦਨਾਮ ਕਰਦੇ ਨੇ ਉਹਨਾਂ ਦੇ ਨਾਲ ਇਸੇ ਤਰ੍ਹਾਂ ਹੀ ਹੋਣਾ ਚਾਹੀਦਾ ਐ।