ਪੰਜਾਬ ਪ੍ਰਸ਼ਾਸਨ ਵੱਲੋਂ ਪਾਸਟਰ ਬਜਿੰਦਰ ਖਿਲਾਫ ਐਕਸ਼ਨ ਦੀ ਤਿਆਰੀ/ ਚਰਚ ਨੇੜੇ ਬਣੀ ਗੈਰ ਕਾਨੂੰਨੀ ਉਸਾਰੀ ’ਤੇ ਹੋਵੇਗਾ ਐਕਸ਼ਨ/ ਪ੍ਰਸ਼ਾਸਨ ਦੀਆਂ ਟੀਮਾਂ ਨੇ ਮੌਕੇ ਤੇ ਪਹੁੰਚ ਕੇ ਕਾਰਵਾਈ ਕੀਤੀ ਸ਼ੁਰੂ By admin - June 16, 2025 0 8 Facebook Twitter Pinterest WhatsApp ਜਬਰ ਜਨਾਹ ਮਾਮਲੇ ਵਿਚ ਉਮਰ ਕੈਦ ਕੱਟ ਰਹੇ ਬਜਿੰਦਰ ਪਾਸਟਰ ਦੀਆਂ ਮੁਸ਼ਕਲਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ। ਪ੍ਰਸ਼ਾਸਨ ਨੇ ਉਸ ਖਿਲਾਫ ਹੋਰ ਵੱਡੀ ਕਾਰਵਾਈ ਵਿੱਢੀ ਦਿੱਤੀ ਐ। ਦਰਅਸਲ ਪ੍ਰਸ਼ਾਸਨ ਵੱਲੋਂ ਪਾਸਟਰ ਦੀ ਕੁਰਾਲੀ ਵਿਖੇ ਬਣਾਈ ਗਈ ਉਸਾਰੀ ਨੂੰ ਢਾਹੁਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਖਬਰਾਂ ਮੁਤਾਬਕ ਪ੍ਰਸ਼ਾਸਨ ਦੀਆਂ ਟੀਮਾ ਉਕਤ ਸਥਾਨ ਤੇ ਪਹੁੰਚੀ ਚੁੱਕੀਆਂ ਨੇ ਅਤੇ ਜ਼ਮੀਨ ਦੀ ਨਿਸ਼ਾਨਦੇਹੀ ਦਾ ਕੰਮ ਸ਼ੁਰੂ ਹੋ ਗਿਆ ਐ, ਜਿਸ ਤੋਂ ਬਾਅਦ ਨਾਜਾਇਜ਼ ਉਸਾਰੀ ਢਾਹੁਣ ਦੀ ਕਾਰਵਾਈ ਅਰੰਭੀ ਜਾਵੇਗੀ। ਦੱਸ ਦਈਏ ਕਿ ਇਹ ਜ਼ਮੀਨ ਮੁੱਲਾਂਪੁਰ, ਕੁਰਾਲੀ ਵਿੱਚ ਉਨ੍ਹਾਂ ਦੇ ਪੁਰਾਣੇ ਚਰਚ ਦੇ ਨੇੜੇ ਹੈ। ਖਬਰਾਂ ਮੁਤਾਬਕ ਪਾਸਟਰ ਨੇ ਇਸ ਜ਼ਮੀਨ ‘ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਸੀ ਜਿਸ ਨੂੰ ਖਾਲੀ ਕਰਵਾਇਆ ਜਾਵੇਗਾ। ਇਲਜ਼ਾਮ ਹੈ ਕਿ ਪਾਦਰੀ ਨੇ ਪਹਿਲਾਂ ਚਰਚ ਦੇ ਨੇੜੇ ਕੁਝ ਕਿਸਾਨਾਂ ਦੀ ਜ਼ਮੀਨ ਕਿਰਾਏ ‘ਤੇ ਲਈ ਸੀ ਅਤੇ ਉਸ ਤੋਂ ਬਾਅਦ, ਉਸਨੇ ਇਸ ‘ਤੇ ਨਾਜਾਇਜ਼ ਕਬਜ਼ਾ ਕਰ ਲਿਆ ਸੀ। ਇਸ ਮੁੱਦੇ ‘ਤੇ ਕਿਸਾਨਾਂ ਅਤੇ ਪਾਦਰੀ ਵਿਚਕਾਰ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਹੁਣ ਫੈਸਲਾ ਕਿਸਾਨਾਂ ਦੇ ਹੱਕ ਵਿੱਚ ਆ ਗਿਆ ਹੈ। ਅਜਿਹੀ ਸਥਿਤੀ ਵਿੱਚ, ਪ੍ਰਸ਼ਾਸਨ ਉਕਤ ਜ਼ਮੀਨ ਦਾ ਕਬਜ਼ਾ ਲੈ ਲਵੇਗਾ ਅਤੇ ਉੱਥੇ ਜੋ ਵੀ ਉਸਾਰੀ ਕੀਤੀ ਗਈ ਹੈ, ਉਸਨੂੰ ਹਟਾ ਦਿੱਤਾ ਜਾਵੇਗਾ।