ਐਂਕਰ-ਲੁਧਿਆਣਾ ਜ਼ਿਮਨੀ ਚੋਣ ਦੌਰਾਨ ਪੰਜਾਬ ਕਾਂਗਰਸ ਨੂੰ ਉਸ ਵੇਲੇ ਵੱਡਾ ਹੁਲਾਰਾ ਲੁਹਾਰਾ ਮਿਲਿਆ ਜਦੋਂ ਮੁਕੇਰੀਆਂ ਹਲਕੇ ਤੋਂ ਅਕਾਲੀ ਦਲ ਦੇ ਸੀਨੀਅਰ ਆਗੂ ਸਰਬਜੋਤ ਸਿੰਘ ਸਾਬੀ ਅਤੇ ਰਾਜਿੰਦਰ ਦੀਪਾ ਨੇ ਕਾਂਗਰਸ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਸਰਬਜੋਤ ਸਿੰਘ ਸਾਬੀ ਪਿਛਲੀਆਂ ਚੋਣਾਂ ਵੇਲੇ ਅਕਾਲੀ ਦਲ ਦੇ ਉਮੀਦਵਾਰ ਸਨ। ਇਸੇ ਤਰ੍ਹਾਂ ਸੁਨਾਮ ਹਲਕੇ ਤੋਂ ਅਕਾਲੀ ਦਲ ਦੀ ਬੁਲਾਰਾ ਰਾਜਿੰਦਰ ਦੀਪਾ ਵੀ ਕਾਂਗਰਸ ਵਿਚ ਸ਼ਾਮਲ ਹੋ ਗਏ ਨੇ। ਇਨ੍ਹਾਂ ਆਗੂਆਂ ਨੇ ਚੰਡੀਗੜ੍ਹ ਵਿਖੇ ਕਾਂਗਰਸ ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਹਾਜ਼ਰੀ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਇਨ੍ਹਾਂ ਆਗੂਆਂ ਦੇ ਕਾਂਗਰਸ ਵਿਚ ਜਾਣ ਨੂੰ ਸ਼੍ਰੋਮਣੀ ਅਕਾਲੀ ਦਲ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਰਜਿੰਦਰ ਦੀਪਾ ਆਪ ਪਾਰਟੀ ਪੰਜਾਬ ਪ੍ਰਧਾਨ ਅਮਨ ਅਰੋੜਾ ਦੇ ਸਕੇ ਜੀਜਾ ਹਨ ਅਤੇ ਸੁਨਾਮ ਵਿੱਚ ਅਮਨ ਅਰੋੜਾ ਅਤੇ ਰਾਜਿੰਦਰ ਦੀਪਾ ਦੇ ਘਰ ਆਹਮੋ ਸਾਹਮਣੇ ਹਨ। ਪਿਛਲੇ ਲੰਬੇ ਸਮੇਂ ਤੋਂ ਅਮਨ ਅਰੋੜਾ ਅਤੇ ਰਾਜਿੰਦਰ ਦੀਪਾ ਵਿਚਕਾਰ ਪ੍ਰੋਪਰਟੀ ਨੂੰ ਲੈ ਕੇ ਕੋਰਟ ਕੇਸ ਵੀ ਚੱਲ ਰਿਹਾ ਹੈ।