ਪੰਜਾਬ ਤਰਨ ਤਾਰਨ ਦੇ ਪਿੰਡ ਜੋਤੀ ਸ਼ਾਹ ’ਚ ਚੱਲੀ ਗੋਲੀ/ ਰੰਜ਼ਿਸ਼ ਤਹਿਤ ਚੱਲੀ ਗੋਲੀ ਨਾਲ ਇਕ ਗੰਭੀਰ ਜ਼ਖ਼ਮੀ/ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਸ਼ੁਰੂ By admin - June 17, 2025 0 7 Facebook Twitter Pinterest WhatsApp ਤਰਨ ਤਾਰਨ ਦੇ ਹਲਕਾ ਪੱਟੀ ਦੇ ਪਿੰਡ ਜੋਤੀ ਸ਼ਾਹ ਵਿਖੇ ਦੋ ਧਿਰਾਂ ਵਿਚਾਲੇ ਝਗੜੇ ਦੌਰਾਨ ਗੋਲੀ ਚੱਲਣ ਦੀ ਖਬਰ ਸਾਹਮਣੇ ਆਈ ਐ। ਜਾਣਕਾਰੀ ਅਨੁਸਾਰ ਇੱਥੇ ਗੁਆਢ ਵਿਚ ਰਹਿੰਦੇ ਦੋ ਪਰਿਵਾਰਾਂ ਵਿਚਾਲੇ ਰੰਜ਼ਿਸ਼ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਇਸੇ ਦੌਰਾਨ ਇਕ ਧਿਰ ਨੇ ਬਾਹਰੋਂ ਬੰਦੇ ਮੰਗਵਾ ਕੇ ਦੂਜੀ ਧਿਰ ਤੇ ਹਮਲਾ ਕਰ ਦਿੱਤਾ। ਇਸੇ ਦੌਰਾਨ ਹਮਲਾਵਰਾਂ ਵੱਲੋਂ ਚਲਾਈ ਗੋਲੀ ਨਾਲ ਕਿਰਨਦੀਪ ਕੌਰ ਨਾਮ ਦੀ ਔਰਤ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਐ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਐ। ਇਸ ਤੋਂ ਇਲਾਵਾ ਦੋ ਜਣੇ ਹੋਰ ਵੀ ਜ਼ਖਮੀ ਹੋਏ ਨੇ। ਘਟਨਾ ਦੀ ਸੂਚਨਾ ਮਿਲਣ ਬਾਅਦ ਪਹੁੰਚੀ ਪੁਲਿਸ ਨੇ ਜ਼ਖਮੀਆਂ ਦੇ ਬਿਆਨਾਂ ਤੇ ਜਾਂਚ ਸ਼ੁਰੂ ਕਰ ਦਿੱਤੀ ਐ।