ਤਰਨ ਤਾਰਨ ’ਚ ਨਸ਼ੇ ਦੀ ਭੇਂਟ ਚੜ੍ਹਿਆ ਇਕ ਹੋਰ ਨੌਜਵਾਨ/ ਕਸਬਾ ਫਤਿਆਬਾਦ ’ਚ ਨਸ਼ੇ ਦੀ ਓਵਰਡੋਜ਼ ਕਾਰਨ ਗਈ ਜਾਨ

0
10

ਸਰਹੱਦੀ ਜ਼ਿਲ੍ਹਾ ਤਰਨ ਤਾਰਨ ਅੰਦਰ ਨੌਜਵਾਨਾਂ ਦੀ ਨਸ਼ੇ ਕਾਰਨ ਮੌਤ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਮਾਮਲਾ ਜ਼ਿਲ੍ਹੇ ਦੇ ਕਸਬਾ ਫਤਿਆਬਾਦ ਤੋਂ ਸਾਹਮਣੇ ਆਇਆ ਐ, ਜਿੱਥੇ ਇਕ 40 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੋਤ ਹੋ ਗਈ ਐ। ਮ੍ਰਿਤਕ ਦੀ ਪਛਾਣ ਪ੍ਰਤਾਪ ਸਿੰਘ ਪੁੱਤਰ ਦਰਸ਼ਨ ਸਿੰਘ ਵਜੋਂ ਹੋਈ ਐ। ਮ੍ਰਿਤਕ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਦੋ ਧੀਆਂ ਅਤੇ ਇਕ ਪੁੱਤਰ ਛੱਡ ਗਿਆ ਐ। ਪਰਿਵਾਰ ਦੇ ਦੱਸਣ ਮੁਤਾਬਕ ਉਸ ਨੇ ਬੀਤੀ ਰਾਤ ਨਸ਼ੇ ਦਾ ਟੀਕਾ ਲਗਾਇਆ ਸੀ। ਹਾਲਤ ਵਿਗੜਣ ਬਾਅਦ ਹਸਪਤਾਪ ਲਿਜਾਇਆ ਗਿਆ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਮ੍ਰਿਤਕ ਦੇ ਪਰਿਵਾਰ ਨੇ  ਸਰਕਾਰ ਤੋਂ ਨਸ਼ਿਆਂ ਖਿਲਾਫ ਪੁਖਤਾ ਕਾਰਵਾਈ ਦੀ ਮੰਗ ਕੀਤੀ ਐ।  ਪਰਿਵਾਰਕ ਮੈਂਬਰਾ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਨਸ਼ੇ ਕਰਨ ਦਾ ਆਦੀ ਸੀ ਬੀਤੀ ਦਿਨ ਰਾਤ ਉਸ ਵੱਲੋਂ ਨਸ਼ੇ ਦਾ ਟੀਕਾ ਲਗਾਇਆ ਗਿਆ ਜਿਸ ਕਾਰਨ ਉਸ ਦੀ ਹਾਲਤ ਵਿਗੜ ਗਈ ਅਤੇ ਉਸ ਨੂੰ ਵੱਖ-ਵੱਖ ਹਸਪਤਾਲਾਂ ਵਿਖੇ ਲਜਾਇਆ ਗਿਆ ਡਾਕਟਰਾਂ ਵੱਲੋਂ ਉਸ ਨੂੰ ਪੀਜੀਆਈ ਚੰਡੀਗੜ੍ਹ ਵਿਖੇ ਲਿਜਾਣ ਲਈ ਕਿਹਾ ਗਿਆ ਪਰ ਪਰਿਵਾਰਿਕ ਮੈਂਬਰਾਂ ਦੀ ਘਰ ਦੀ ਹਾਲਤ ਠੀਕ ਨਾ ਹੋਣ ਕਰਕੇ ਪਰਿਵਾਰਿਕ ਮੈਂਬਰ ਉਸਨੂੰ ਵਾਪਸ ਘਰ ਲੈ ਗਏ ਜਿੱਥੇ ਉਸਦੀ ਮੌਤ ਹੋ ਗਈ। ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਭਾਵੇਂ ਕਿ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਉਣ ਦਾ ਦਾਅਵਾ ਕੀਤਾ ਗਿਆ ਹੈ ਪਰ ਉਸਦੇ ਉਲਟ ਹਕੀਕਤ ਇਹ ਹੈ ਕਿ ਕਸਬਾ ਫਤਿਆਬਾਦ ਵਿਖੇ ਸ਼ਰੇਆਮ ਨਸ਼ਾ ਵਿਕ ਰਿਹਾ ਹੈ ਪਰਿਵਾਰਿਕ ਮੈਂਬਰਾਂ ਨੇ ਮੰਗ ਕੀਤੀ ਕਿ ਕਸਬਾ ਫਤਿਆਬਾਦ ਵਿਖੇ ਵਿਕ ਰਹੇ ਨਸ਼ੇ ਨੂੰ ਠੱਲ ਪਾਈ ਜਾਵੇ ਤਾਂ ਜੋ ਮੌਤ ਦੇ ਮੂੰਹ ਵਿੱਚ ਜਾ ਰਹੀ ਜਵਾਨੀ ਨੂੰ ਬਚਾਇਆ ਜਾ ਸਕੇ।

LEAVE A REPLY

Please enter your comment!
Please enter your name here