ਪੰਜਾਬ ਗੁਰਦਾਸਪੁਰ ’ਚ ਬਜ਼ੁਰਗ ਦਾ ਗੋਲੀ ਮਾਰ ਕੇ ਕਤਲ/ ਰੰਜ਼ਿਸ਼ ਦੇ ਤਹਿਤ ਮੌਤ ਦੇ ਘਾਟ ਉਤਾਰਨ ਦਾ ਸ਼ੱਕ By admin - June 17, 2025 0 9 Facebook Twitter Pinterest WhatsApp ਗੁਰਦਾਸਪੁਰ ਦੇ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਇਕ 60 ਸਾਲਾ ਬਜ਼ੁਰਗ ਦਾ ਕਤਲ ਹੋਣ ਦੀ ਖਬਰ ਸਾਹਮਣੇ ਆਈ ਐ। ਮ੍ਰਿਤਕ ਦੀ ਪਛਾਣ ਮੇਜਰ ਸਿੰਘ ਵਾਸੀ ਬਟਾਲਾ ਵਜੋਂ ਹੋਈ ਐ। ਜਾਣਕਾਰੀ ਅਨੁਸਾਰ ਮ੍ਰਿਤਕ ਪਿੰਡ ਕੈਲੇ ਕਲਾਂ ਵਿਖੇ ਮੈਡੀਕਲ ਸਟੋਰ ਚਲਾਉਂਦਾ ਸੀ। ਜਾਣਕਾਰੀ ਅਨੁਸਾਰ ਉਹ ਬੀਤੀ ਰਾਤ ਮੋਟਰਸਾਈਕਲ ‘ਤੇ ਸਵਾਰ ਹੋ ਕੇ ਵਾਪਸ ਘਰ ਆ ਰਿਹਾ ਸੀ ਕਿ ਪਿੱਛੋਂ ਅਣਪਛਾਤੇ ਵਿਅਕਤੀ ਨੇ ਉਸ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਉਧਰ ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਪਰਿਵਾਰ ਦੇ ਬਿਆਨਾਂ ਤੇ ਜਾਂਚ ਸ਼ੁਰੂ ਕਰ ਦਿੱਤੀ ਐ।