ਪੰਥਕ ਆਗੂ ਸੁਖਜੀਤ ਸਿੰਘ ਖੋਸਾ ਨੇ ਜੇਲ੍ਹ ਵਿਚ ਬੰਦ ਸਾਂਸਦ ਅੰਮ੍ਰਿਤਪਾਲ ਸਿੰਘ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਐ। ਇਸ ਸਬੰਧੀ ਮੀਡੀਆ ਗੱਲਬਾਤ ਕਰਦਿਆਂ ਸੁਖਜੀਤ ਸਿੰਘ ਖੋਸਾ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਅਸ਼ਲੀਲ ਚੈਟ ਨੇ ਸਿੱਖਾਂ ਨੂੰ ਸ਼ਰਮਸ਼ਾਰ ਕੀਤਾ ਐ। ਉਨ੍ਹਾਂ ਕਿਹਾ ਕਿ ਅਜਿਹੀਆਂ ਕਰਤੂਤਾਂ ਵਾਲੇ ਬੰਦੇ ਲੋਕ ਆਗੂ ਬਣਨ ਦੇ ਲਾਇਕ ਨਹੀਂ ਹੁੰਦੇ, ਇਸ ਲਈ ਲੋਕਾਂ ਨੂੰ ਅਜਿਹੇ ਆਗੂਆਂ ਤੋਂ ਸੁਚੇਤ ਰਹਿਣ ਦੀ ਲੋੜ ਐ। ਉਨ੍ਹਾਂ ਕਿਹਾ ਕਿ ਗੁਰਪ੍ਰੀਤ ਸਿੰਘ ਹਰੀਨੌ ਨੂੰ ਅੰਮ੍ਰਿਤਪਾਲ ਸਿੰਘ ਦੀਆਂ ਕਰਤੂਤਾਂ ਦਾ ਪਤਾ ਸੀ, ਜਿਸ ਕਾਰਨ ਉਸ ਦਾ ਕਤਲ ਕਰਵਾਇਆ ਗਿਆ ਐ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਤੋ ਐਨਐਸਏ ਹਟਾ ਕੇ ਉਸ ਖਿਲਾਫ ਕਤਲ ਦਾ ਕੇਸ ਦਰਜ ਕਰ ਕੇ ਬਣਦੀ ਕਾਰਵਾਈ ਕਰਨੀ ਚਾਹੀਦੀ ਐ। ਉਨ੍ਹਾਂ ਕਿਹਾ ਕਿ ਗੁਰਪ੍ਰੀਤ ਹਰੀਨੌਂ ਮਾਮਲੇ ਵਿਚ ਅੰਮ੍ਰਿਤਪਾਲ ਸਿੰਘ ਖਿਲਾਫ ਪੁਖਤਾ ਸਬੂਤ ਮਿਲ ਚੁੱਕੇ ਨੇ, ਇਸ ਲਈ ਅੰਮ੍ਰਿਤਪਾਲ ਸਿੰਘ ਤੋਂ ਐਨਐਸਏ ਹਟਾ ਕੇ ਉਸ ਖਿਲਾਫ ਧਾਰਾ 302 ਦੇ ਤਹਿਤ ਕਾਰਵਾਈ ਕਰਨੀ ਚਾਹੀਦੀ ਐ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਵੀ ਅਜਿਹੇ ਆਗੂਆਂ ਨੂੰ ਸਪੋਰਟ ਕਰਨ ਤੋਂ ਪਹਿਲਾਂ ਛਾਣਬੀਣ ਕਰ ਲੈਣੀ ਚਾਹੀਦੀ ਐ। ਉਨ੍ਹਾਂ ਕਿਹਾ ਕਿ ਐਨਐਸਏ ਲਗਾ ਕੇ ਅੰਮ੍ਰਿਤਪਾਲ ਸਿੰਘ ਦਾ ਬਿਨਾਂ ਵਜ੍ਹਾ ਕੱਦ ਵਧਾਇਆ ਜਾ ਰਿਹਾ ਐ ਜਦਕਿ ਉਸ ਖਿਲਾਫ ਅਸ਼ਲੀਲ ਚੈਟ ਦੇ ਹਰੀਨੌ ਮਾਮਲੇ ਵਿਚ ਕਾਰਵਾਈ ਹੋਣੀ ਚਾਹੀਦੀ ਐ ਅਤੇ ਪੁਲਿਸ ਨੂੰ ਉਸ ਨੂੰ ਤੁਰੰਤ ਗ੍ਰਿਫਤਾਰ ਕਰਨਾ ਚਾਹੀਦਾ ਐ।