ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਨਹੀਂ ਜਾਵੇਗਾ ਜਥਾ/ ਸ਼੍ਰੋਮਣੀ ਕਮੇਟੀ ਨੇ ਵਿਗੜੇ ਰਿਸ਼ਤਿਆਂ ਦੇ ਚਲਦਿਆਂ ਲਿਆ ਫੈਸਲਾ By admin - June 17, 2025 0 8 Facebook Twitter Pinterest WhatsApp ਇਸ ਵਾਰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਨਹੀਂ ਜਾਵੇਗਾ। ਇਸ ਸਬੰਧੀ ਫੈਸਲਾ ਸ਼੍ਰੋਮਣੀ ਕਮੇਟੀ ਨੇ ਲਿਆ ਐ। ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ 29 ਜੂਨ ਨੂੰ ਮਨਾਈ ਜਾ ਰਹੀ ਐ। ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਨਾਲ ਤਣਾਅ ਦੇ ਚਲਦਿਆਂ ਇਸ ਵਾਰ ਜਥਾ ਨਾ ਭੇਜਣ ਦਾ ਫੈਸਲਾ ਲਿਆ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਜੀਪੀਸੀ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਕਈ ਸਿੱਖ ਸ਼ਰਧਾਲੂਆਂ ਨੇ ਪਾਕਿਸਤਾਨ ਜਾਣ ਲਈ ਪਾਸਪੋਰਟ ਜਮ੍ਹਾਂ ਕਰਵਾਏ ਸੀ ਪਰ ਕਮੇਟੀ ਨੇ ਇਸ ਵਾਰ ਜਥਾ ਨਾ ਭੇਜਣ ਦਾ ਫੈਸਲਾ ਲਿਆ ਐ। ਉਨ੍ਹਾਂ ਕਿਹਾ ਕਿ ਸ਼ਰਧਾਲੂ ਵਧੇਰੇ ਜਾਣਕਾਰੀ ਲਈ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਸੰਪਰਕ ਕਰ ਸਕਦੇ ਹਨ।