ਜਲੰਧਰ ’ਚ ਜਾਨਲੇਵਾ ਹਮਲੇ ’ਚ ਇਕ ਭਰਾ ਦੀ ਮੌਤ, ਦੋ ਗੰਭੀਰ ਜ਼ਖ਼ਮੀ/ ਰੰਜ਼ਿਸ਼ ਦੇ ਤਹਿਤ ਦਰਜਨ ਦੇ ਕਰੀਬ ਮੁਲਜ਼ਮਾਂ ਨੇ ਕੀਤਾ ਸੀ ਹਮਲਾ/ ਪੁਲਿਸ ਨੇ ਮਾਮਲਾ ਦਰਜ ਕਰ ਕੇ ਮੁਲਜ਼ਮਾਂ ਦੀ ਭਾਲ ਕੀਤੀ ਸ਼ੁਰੂ

0
9

ਜਲੰਧਰ ਤਿੰਨ ਸਕੇ ਭਰਾਵਾਂ ਤੋਂ ਜਾਨਲੇਵਾ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਐ। ਹਮਲੇ ਵਿਚ ਇਕ ਭਰਾ ਦੀ ਮੌਤ ਹੋ ਗਈ ਜਦਕਿ ਦੋ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਐ। ਘਟਨਾ ਥਾਣਾ ਰਾਮਾ ਮੰਡੀ ਅਧੀਨ ਆਉਂਦੇ ਪਿੰਡ ਸੁਚੀ ਦੀ ਐ, ਜਿੱਥੇ ਦਰਜਨ ਦੇ ਕਰੀਬ ਹਮਲਾਵਰਾਂ ਨੇ ਤਿੰਨ ਭਰਾਵਾਂ ਤੇ ਤੇਜ਼ਧਾਰ ਹਥਿਆਰਾਂ ਹਮਲਾ ਕਰ ਦਿੱਤਾ। ਹਮਲੇ ਦੀ ਵਜ੍ਹਾ ਪੁਰਾਣੀ ਰੰਜ਼ਿਸ਼ ਦੱਸੀ ਜਾ ਰਹੀ ਐ।  ਇਸ ਹਮਲੇ ਵਿੱਚ ਮਨਦੀਪ ਸਿੰਘ ਨਾਮਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਉਸਦੇ ਦੋ ਭਰਾ ਮੁਕੇਸ਼ ਕੁਮਾਰ ਅਤੇ ਪਵਨ ਕੁਮਾਰ ਗੰਭੀਰ ਜ਼ਖਮੀ ਹੋ ਗਏ।  ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਪੀੜਤ ਧਿਰ ਦੇ ਬਿਆਨਾਂ ਦੇ ਆਧਾਰ ਤੇ ਜਾਂਚ ਸ਼ੁਰੂ ਕਰ ਦਿੱਤੀ ਐ।  ਜਾਣਕਾਰੀ ਅਨੁਸਾਰ, ਇਹ ਘਟਨਾ ਰਾਤ 10.30 ਵਜੇ ਦੇ ਕਰੀਬ ਵਾਪਰੀ। ਰਾਤ ਦਾ ਖਾਣਾ ਖਾਣ ਤੋਂ ਬਾਅਦ, ਮਨਦੀਪ ਸਿੰਘ ਸੈਰ ਕਰਨ ਗਿਆ ਅਤੇ ਆਪਣੇ ਭਰਾ ਪਵਨ ਦੀ ਦੁਕਾਨ ‘ਤੇ ਪਹੁੰਚਿਆ, ਜਿੱਥੇ ਤਿੰਨੇ ਭਰਾ ਅਤੇ ਉਨ੍ਹਾਂ ਦੇ ਪਿਤਾ ਜੈਰਾਮ ਬੈਠੇ ਗੱਲਾਂ ਕਰ ਰਹੇ ਸਨ। ਇਸੇ ਦੌਰਾਨ ਕਾਲੇ ਰੰਗ ਦੀ ਸਕਾਰਪੀਓ ਵਿਚ ਆਏ ਪ੍ਰਿੰਸ ਨਾਮ ਦੇ ਨੌਜਵਾਨ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਮਨਦੀਪ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਬਦਮਾਸ਼ਾਂ ਨੇ ਬਚਾਅ  ਵਿਚ ਆਏ ਮਨਦੀਪ ਦੇ ਭਰਾਵਾਂ ਮੁਕੇਸ਼ ਅਤੇ ਪਵਨ ‘ਤੇ ਵੀ ਹਮਲਾ ਕਰ ਦਿੱਤਾ। ਤਿੰਨਾਂ ਨੂੰ ਖੂਨ ਨਾਲ ਲੱਥਪੱਥ ਦੇਖ ਕੇ ਦੋਸ਼ੀ ਮੌਕੇ ਤੋਂ ਸਕਾਰਪੀਓ ਗੱਡੀ ਵਿੱਚ ਭੱਜ ਗਿਆ। ਪੀੜਤ ਦੇ ਪਿਤਾ ਜੈਰਾਮ ਦੇ ਅਨੁਸਾਰ ਹਨੇਰੇ ਕਾਰਨ ਕਾਰ ਦਾ ਨੰਬਰ ਨੋਟ ਨਹੀਂ ਸਕੇ। ਮੌਕੇ ਤੇ ਮੌਜੂਦ ਲੋਕਾਂ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਮਨਦੀਪ ਨੂੰ ਮ੍ਰਿਤਕ ਐਲਾਨ ਦਿੱਤਾ। ਜਾਂਚ ਅਧਿਕਾਰੀ ਨੇ ਕਿਹਾ ਕਿ ਮੁੱਢਲੀ ਜਾਂਚ ਵਿੱਚ ਮਾਮਲਾ ਪੁਰਾਣੀ ਰੰਜਿਸ਼ ਦਾ ਜਾਪਦਾ ਹੈ। ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਟੀਮਾਂ ਬਣਾ ਕੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਐ ਅਤੇ ਸਾਰਿਆਂ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here