ਪੰਜਾਬ ਬਰਨਾਲਾ ਪੁਲਿਸ ਵੱਲੋਂ ਸ਼ੱਕੀ ਨਸ਼ਾ ਤਸਕਰਾਂ ਦੇ ਘਰਾਂ ਦੀ ਚੈਕਿੰਗ/ ਐਸਐਸਪੀ ਨੇ ਖੁਦ ਘਰ-ਘਰ ਜਾ ਕੇ ਬਾਰੀਕੀ ਨਾਲ ਕੀਤੀ ਜਾਂਚ By admin - June 18, 2025 0 7 Facebook Twitter Pinterest WhatsApp ਬਰਨਾਲਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਨਸ਼ਾ ਤਸਕਰਾਂ ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਐ। ਪੁਲਿਸ ਵੱਲੋਂ ਨਸ਼ਾ ਤਸਕਰਾਂ ਦੀ ਫੜੋ-ਫੜੀ ਤੋਂ ਇਲਾਵਾ ਸ਼ੱਕੀ ਥਾਵਾਂ ਦੀ ਜਾਂਚ ਕੀਤੀ ਜਾ ਰਹੀ ਐ। ਇਸੇ ਤਹਿਤ ਪੁਲਿਸ ਨੇ ਸੈਂਸੀ ਬਸਤੀ ਦੀ ਚੈਕਿੰਗ ਕੀਤੀ। ਇਸ ਦੌਰਾਨ ਮੌਕੇ ਤੇ ਮੌਜੂਦ ਐਸਐਸਪੀ ਮੁਹੰਮਦ ਸਰਫਰਾਜ ਆਲਮ ਨੇ ਖੁਦ ਘਰ-ਘਰ ਜਾ ਕੇ ਬਾਰੀਕੀ ਨਾਲ ਜਾਂਚ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਇਸ ਛਾਪੇਮਾਰੀ ਦੌਰਾਨ ਪੁਲਿਸ ਨੇ ਕੱਲੀ ਕੱਲੀ ਚੀਜ਼ ਖੰਗਾਲੀ ਹੈ ਅਤੇ ਸ਼ੱਕੀ ਨਸ਼ਾ ਤਸਕਰਾਂ ਦੇ ਘਰ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਐ। ਉਹਨਾਂ ਕਿਹਾ ਕਿ ਨਸ਼ਾ ਹੁਣ ਕਾਫੀ ਹੱਦ ਤੱਕ ਖਤਮ ਹੋ ਚੁੱਕਿਆ ਹੈ ਅਤੇ ਜੋ ਰਹਿ ਗਏ ਨੇ, ਉਨ੍ਹਾਂ ਦਾ ਵੀ ਛੇਤੀ ਹੀ ਸਫਾਇਆ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕ ਹੁਣ ਜਾਗਰੂਕ ਹੋ ਗਏ ਨੇ ਅਤੇ ਨਸ਼ਿਆਂ ਬਾਰੇ ਖੁਲ੍ਹ ਕੇ ਫੀਡ ਬਪੈਕ ਦੇ ਰਹੇ ਨੇ। ਉਹਨਾਂ ਕਿਹਾ ਕਿ ਨਸ਼ਿਆਂ ਖਿਲਾਫ ਇਹ ਕਾਰਵਾਈ ਅੱਗੇ ਵੀ ਜਾਰੀ ਰਹੇਗੀ।