ਪੰਜਾਬ ਨਾਲ ਜੁੜੇ ਵੱਡੇ ਡਰੱਗ ਨੈੱਟਵਰਕ ‘ਤੇ ਈਡੀ ਦੀ ਕਾਰਵਾਈ/ ਪੰਜਾਬ, ਯੂਪੀ, ਰਾਜਸਥਾਨ ਸਮੇਤ 6 ਰਾਜਾਂ ਵਿੱਚ ਛਾਪੇਮਾਰੀ/ ਕਈ ਫਾਰਮਾਸਿਊਟੀਕਲ ਕੰਪਨੀਆਂ ਵੀ ਰਾਡਾਰ ‘ਤੇ

0
8

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੰਗਲਵਾਰ ਨੂੰ ਪੰਜਾਬ, ਹਿਮਾਚਲ, ਉੱਤਰ ਪ੍ਰਦੇਸ਼, ਉਤਰਾਖੰਡ, ਰਾਜਸਥਾਨ, ਮਹਾਰਾਸ਼ਟਰ ਵਿੱਚ 15 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਪੰਜਾਬ ਦੇ ਜਲੰਧਰ ਵਿੱਚ ਸਥਿਤ ਦਿਓਲ ਨਗਰ ਅਤੇ ਤਰਨਤਾਰਨ ਵਿੱਚ ਵੀ ਕੀਤੀ ਗਈ। ਇਹ ਛਾਪੇਮਾਰੀ ਜਲੰਧਰ ਈਡੀ ਦੀ ਟੀਮ ਵੱਲੋਂ ਪੰਜਾਬ ਵਿੱਚ ਕੀਤੀ ਗਈ। ਇਸ ਦੇ ਨਾਲ ਹੀ ਜਲੰਧਰ ਈਡੀ ਵੱਲੋਂ ਦਰਜ ਕੀਤੇ ਗਏ ਇਸ ਮਾਮਲੇ ਦੇ ਆਧਾਰ ‘ਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਇੱਕੋ ਸਮੇਂ ਛਾਪੇਮਾਰੀ ਵੀ ਕੀਤੀ ਗਈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨਾਲ ਸਬੰਧਤ ਸੂਤਰਾਂ ਨੇ ਇਸ ਛਾਪੇਮਾਰੀ ਦੀ ਪੁਸ਼ਟੀ ਕੀਤੀ ਹੈ। ਡਰੱਗ ਤਸਕਰੀ ਸਿੰਡੀਕੇਟ ਨਾਲ ਸਬੰਧਤ ਮਨੀ ਲਾਂਡਰਿੰਗ ਜਾਂਚ ਦੇ ਹਿੱਸੇ ਵਜੋਂ ਛੇ ਰਾਜਾਂ ਵਿੱਚ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ ਐ। ਦੱਸ ਦੇਈਏ ਕਿ ਸਾਲ 2024 ਵਿੱਚ ਪੰਜਾਬ ਪੁਲਿਸ ਵੱਲੋਂ ਦਰਜ ਕੀਤੇ ਗਏ ਮਾਮਲੇ ਨੂੰ ਈਡੀ ਜਲੰਧਰ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਸੀ, ਜਿਸਦੀ ਜਾਂਚ ਤੋਂ ਬਾਅਦ ਮੰਗਲਵਾਰ ਨੂੰ 15 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ।  ਈਡੀ ਨਾਲ ਜੁੜੇ ਸੂਤਰਾਂ ਮੁਤਾਬਕ ਇਹ ਕਾਰਵਾਈ ਮਨੀ ਲਾਂਡਰਿੰਗ ਰੋਕਥਾਮ ਐਕਟ ਤਹਿਤ ਦਰਜ ਮਾਮਲੇ ਤਹਿਤ ਕੀਤੀ ਗਈ ਹੈ। ਇਹ ਛਾਪਾ ਜਲੰਧਰ ਦੇ ਦਿਓਲ ਨਗਰ ਸਥਿਤ ਟ੍ਰਾਮਾਡੋਲ ਸਪਲਾਈ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮ ਇਮਤਿਆਜ਼ ਸਲਮਾਨੀ ਦੇ ਘਰ ‘ਤੇ ਮਾਰਿਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ, ਪਿਛਲੇ ਸਾਲ, ਪੰਜਾਬ ਪੁਲਿਸ ਦੀ ਐਸਟੀਐਫ ਨੇ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਸੀ ਅਤੇ ਦੋ ਨਸ਼ਾ ਤਸਕਰਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਜਿਸ ਤੋਂ ਬਾਅਦ ਉਕਤ ਮਾਮਲੇ ਵਿੱਚ ਇੱਕ ਕਥਿਤ ਵਿਚੋਲੇ ਐਲੇਕਸ ਪਾਲੀਵਾਲ ਦਾ ਵੀ ਨਾਮ ਲਿਆ ਗਿਆ ਸੀ।  ਜਾਣਕਾਰੀ ਅਨੁਸਾਰ, ਏਜੰਸੀ ਨੇ ਮਾਮਲੇ ਵਿੱਚ ਕੁਝ ਵਿਅਕਤੀਆਂ ਦੇ ਘਰਾਂ ਤੋਂ ਇਲਾਵਾ, ਬਾਇਓਜੈਨੇਟਿਕ ਡਰੱਗਜ਼ ਪ੍ਰਾਈਵੇਟ ਲਿਮਟਿਡ, ਸੀਬੀ ਹੈਲਥਕੇਅਰ, ਸਮਾਈਲੈਕਸ ਫਾਰਮਾਕੈਮ ਡਰੱਗ ਇੰਡਸਟਰੀਜ਼, ਸੋਲ ਹੈਲਥ ਕੇਅਰ (ਆਈ) ਪ੍ਰਾਈਵੇਟ ਲਿਮਟਿਡ ਅਤੇ ਐਸਟਰ ਫਾਰਮਾ ਨਾਮਕ ਕੁਝ ਫਾਰਮਾਸਿਊਟੀਕਲ ਕੰਪਨੀਆਂ ਦੇ ਅਹਾਤੇ ਆਪਣੀ ਜਾਂਚ ਅਧੀਨ ਲਏ ਸਨ। ਪਿਛਲੇ ਸਾਲ ਕੀਤੀ ਗਈ ਆਪਣੀ ਕਾਰਵਾਈ ਤਹਿਤ, ਪੰਜਾਬ ਪੁਲਿਸ ਨੇ ਸੱਤ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਨਸ਼ੀਲੇ ਪਦਾਰਥ ਬਣਾਉਣ ਲਈ ਵਰਤੀਆਂ ਜਾਂਦੀਆਂ ਦਵਾਈਆਂ ਦਾ ਸਟਾਕ ਜ਼ਬਤ ਕੀਤਾ ਸੀ।

LEAVE A REPLY

Please enter your comment!
Please enter your name here