ਪੰਜਾਬ ਬੱਸੀ ਪਠਾਣਾ ਦੇ ਪੀਐਨਬੀ ਰੋਡ ਦੀ ਅਪਗ੍ਰੇਡੇਸ਼ਨ ਦਾ ਕੰਮ ਸ਼ੁਰੂ/ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਰੱਖਿਆ ਨੀਂਹ ਪੱਥਰ/ 23.75 ਲੱਖ ਦੀ ਲਾਗਤ ਨਾਲ ਬਦਲਾ ਜਾਵੇਗੀ ਰੋਡ ਦੀ ਨੁਹਾਰ By admin - June 18, 2025 0 6 Facebook Twitter Pinterest WhatsApp ਬੱਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਸ਼ਹਿਰ ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ ਐ। ਵਿਧਾਇਕ ਨੇ ਲੋਕਾਂ ਦੀ ਲੰਮੇ ਸਮੇਂ ਦੀ ਮੰਗ ਨੂੰ ਵੇਖਦਿਆਂ ਸ਼ਹਿਰ ਦੀ ਪੀਐਨਬੀ ਰੋਡ ਦੀ ਆਪਗ੍ਰੇਡੇਸ਼ਨ ਦਾ ਕੰਮ ਸ਼ੁਰੂ ਕਰਵਾ ਦਿੱਤਾ ਐ। 23.75 ਲੱਖ ਦੀ ਲਾਗਤ ਵਾਲੇ ਇਸ ਕੰਮ ਦਾ ਨੀਂਹ ਪੱਥਰ ਰੱਖਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਵੇਖਦਿਆਂ ਇਸ ਰੋਡ ਦਾ ਕੰਮ ਸ਼ੁਰੂ ਕਰਵਾਇਆ ਗਿਆ ਐ। ਉਨ੍ਹਾਂ ਦੱਸਿਆ ਕਿ ਪਹਿਲਾਂ ਇਹ ਸੜਕਾਂ ਲੋਕ ਨਿਰਮਾਣ ਵਿਭਾਗ ਅਧੀਨ ਪੈਂਦੀਆਂ ਸਨ ਪ੍ਰੰਤੂ ਹੁਣ ਉਨ੍ਹਾਂ ਨੇ ਇਹ ਸੜ੍ਕਾਂ ਨਗਰ ਕੌਂਸਲ ਅਧੀਨ ਲਿਆ ਕੇ ਸੜਕ ਦੇ ਨਿਰਮਾਣ ਤੇ ਅਪਗ੍ਰੇਡੇਸ਼ਨ ਦਾ ਕੰਮ ਸ਼ੁਰੂ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਸੜ੍ਹਕਾਂ ਦਾ ਇਹ ਕੰਮ ਤਿੰਨ ਮਹੀਨੇ ਅੰਦਰ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ ਪ੍ਰੰਤੂ ਇਨ੍ਹਾਂ ਸੜਕਾਂ ਦਾ ਕੰਮ ਤੈਅ ਸਮੇਂ ਤੋਂ ਪਹਿਲਾਂ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਸ਼ਹਿਰ ਦੇ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸੜਕਾਂ ਦੇ ਨਿਰਮਾਣ ਕਾਰਜਾਂ ਦੀ ਖੁਦ ਨਿਗਰਾਨੀ ਕੀਤੀ ਜਾਵੇ ਤਾਂ ਜੋ ਕੰਮ ਦੇ ਮਿਆਰ ਨੂੰ ਕਾਇਮ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਕਾਰਜਾਂ ਤੇ ਫੰਡ ਖਰਚੇ ਜਾ ਰਹੇ ਹਨ ਅਤੇ ਲੋਕਾਂ ਦਾ ਇਹ ਫਰਜ਼ ਹੈ ਕਿ ਉਨ੍ਹਾਂ ਫੰਡਾਂ ਦੀ ਵਰਤੋਂ ਦੀ ਨਿਗਰਾਨੀ ਖੁਦ ਕੀਤੀ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਰਵੋਤਮ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਲਿੰਕ ਸੜ੍ਹਕਾਂ ਦੀ ਅਪਗ੍ਰੇਡੇਸ਼ਨ ਲਈ 2873 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਜਿਸ ਨਾਲ ਸੜਕਾਂ ਦੀ ਨੁਹਾਰ ਬਦਲੀ ਜਾਵੇਗੀ। ਉਨ੍ਹਾਂ ਕਿਹਾ ਕਿ ਇਤਿਹਾਸਕ ਸ਼ਹਿਰ ਬਸੀ ਪਠਾਣਾ ਵਿਖੇ ਵੱਡੇ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤੇ ਵਿਕਾਸ ਕੰਮਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਵਿਧਾਇਕ ਨੇ ਕਿਹਾ ਕਿ ਹਲਕੇ ਦਾ ਸੇਵਾਦਾਰ ਹੋਣ ਦੇ ਨਾਤੇ ਉਨ੍ਹਾਂ ਦਾ ਇਹ ਫਰਜ਼ ਬਣਦਾ ਹੈ ਕਿ ਲੋਕਾਂ ਨੂੰ ਪੇਸ਼ ਆਉਂਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ ਅਤੇ ਉਹ ਲੋਕਾਂ ਦੀ ਸੇਵਾ ਵਿੱਚ ਪੂਰੇ ਸਮਰਪਣ ਦੀ ਭਾਵਨਾ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਛੇਤੀ ਹੀ ਹਲਕੇ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਵੱਡੀ ਪੱਧਰ ਤੇ ਕੰਮ ਸ਼ੁਰੂ ਹੋਣ ਜਾ ਰਿਹਾ ਹੈ ਜਿਨ੍ਹਾਂ ਨਾਲ ਹਲਕੇ ਦੀ ਨੁਹਾਰ ਬਦਲੀ ਜਾਵੇਗੀ।