ਅਬੋਹਰ ’ਚ ਪ੍ਰਸ਼ਾਸਨ ਖਿਲਾਫ਼ ਟੈਂਕੀ ’ਤੇ ਚੜਿਆ ਕਿਸਾਨ ਪਰਿਵਾਰ/ ਜ਼ਮੀਨ ਦਾ ਕਬਜ਼ਾ ਲੈਣ ਦੀ ਸੂਰਤ ’ਚ ਖੁਦਕੁਸ਼ੀ ਦੀ ਦਿੱਤੀ ਚਿਤਾਵਨੀ/ ਪ੍ਰਸ਼ਾਸਨ ਨੇ ਕਾਰਵਾਈ ਰੋਕੀ, ਪੱਖ ਸੁਣਨ ਬਾਅਦ ਹੋਵੇਗੀ ਅਗਲੀ ਕਾਰਵਾਈ

0
6

ਅਬੋਹਰ ਦੇ ਪਿੰਡ ਗੁਮਜਾਲ ਵਿਖੇ ਅੱਜ ਹਾਲਾਤ ਇਸ ਵੇਲੇ ਤਣਾਅ ਵਾਲੇ ਬਣ ਗਏ ਜਦੋਂ ਇੱਥੇ ਇਕ ਕਿਸਾਨ ਪਰਿਵਾਰ ਪਟਰੌਲ ਦੀਆਂ ਬੋਤਲਾਂ ਲੈ ਕੇ ਵਾਟਰ ਵਰਕਸ ਦੀ ਟੈਂਕੀ ਤੇ ਚੜ੍ਹ ਗਿਆ। ਇਹ ਪਰਿਵਾਰ ਪ੍ਰਸ਼ਾਸਨ ਦੀ ਜ਼ਮੀਨ ਦਾ ਕਬਜ਼ਾ ਲੈਣ ਦਾ ਵਿਰੋਧ ਕਰ ਰਿਹਾ ਸੀ। ਪਰਿਵਾਰ ਦਾ ਕਹਿਣਾ ਐ ਕਿ ਉਹ 70 ਸਾਲਾਂ ਤੋਂ 7 ਏਕੜ ਜ਼ਮੀਨ ਤੇ ਮੁਜਾਹਰਿਆਂ ਵਜੋਂ ਖੇਤੀ ਕਰ ਰਹੇ ਸਨ ਪਰ ਹੁਣ ਪ੍ਰਸ਼ਾਸਨ ਉਨ੍ਹਾਂ ਤੋਂ ਧੱਕੇ ਨਾਲ ਕਬਜ਼ਾ ਲੈਣਾ ਚਾਹੁੰਦਾ ਐ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਧੱਕਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਆਤਮ ਹੱਤਿਆ ਕਰ ਲੈਣਗੇ। ਉਧਰ ਕਿਸਾਨਾਂ ਦੇ ਵਿਰੋਧ ਨੂੰ ਵੇਖਦਿਆਂ ਪ੍ਰਸ਼ਾਸਨ ਨੇ ਫਿਲਹਾਲ ਕਬਜ਼ੇ ਦੀ ਕਾਰਵਾਈ ਰੋਕ ਦਿੱਤੀ ਐ। ਪ੍ਰਸ਼ਾਸਨ ਨੇ ਕਿਹਾ ਕਿ ਕਿਸਾਨਾਂ ਦਾ ਪੱਖ ਸੁਣਿਆ ਜਾਵੇਗਾ, ਜਿਸ ਤੋਂ ਬਾਅਦ ਅਗਲੀ ਕਾਰਵਾਈ ਵਿਚ ਲਿਆਂਦੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਕਿਸਾਨਾਂ ਬਨਵਾਰੀ ਲਾਲ ਅਤੇ ਰਾਮ ਕੁਮਾਰ ਨੇ ਦੱਸਿਆ ਕਿ ਉਹ ਪਿਛਲੇ 70 ਸਾਲਾਂ ਤੋਂ ਪਿੰਡ ਦੇ ਜ਼ਿਮੀਂਦਾਰ ਮਨੋਹਰ ਲਾਲ ਪੁੱਤਰ ਪਤਰਾਮ ਦੀ ਜ਼ਮੀਨ ‘ਤੇ ਮੁਜਾਹਰਿਆਂ ਵਜੋਂ ਖੇਤੀ ਕਰ ਰਹੇ ਹਨ ਅਤੇ ਜ਼ਿਮੀਂਦਾਰ ਨੇ ਕਰੀਬ ਸਾਢੇ 7 ਏਕੜ ਜ਼ਮੀਨ ਖਾਲੀ ਕਰਨ ਲਈ ਅਦਾਲਤ ਵਿੱਚ ਕੇਸ ਦਾਇਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮਾਲ ਅਧਿਕਾਰੀਆਂ ਨੇ ਉਨ੍ਹਾਂ ਦੀ ਜ਼ਮੀਨ ਦਾ ਮੁਆਵਜ਼ਾ ਬਰਾਨੀ ਜ਼ਮੀਨ ਦੀ ਬਜਾਏ ਨਹਿਰੀ ਜ਼ਮੀਨ ਦੇ ਹਿਸਾਬ ਨਾਲ 1.67 ਲੱਖ ਰੁਪਏ ਕਰ ਦਿੱਤਾ ਹੈ, ਜੋ ਕਿ ਪੂਰੀ ਤਰ੍ਹਾਂ ਗਲਤ ਹੈ। ਜੇਕਰ ਉਨ੍ਹਾਂ ਨੂੰ ਜ਼ਬਰਦਸਤੀ ਜ਼ਮੀਨ ਖਾਲੀ ਕਰਵਾਉਣ ਲਈ ਕਿਹਾ ਗਿਆ ਤਾਂ ਉਹ ਖੁਦਕੁਸ਼ੀ ਕਰ ਲੈਣਗੇ, ਜਿਸ ਲਈ ਐਸਡੀਐਮ ਅਤੇ ਤਹਿਸੀਲਦਾਰ ਜ਼ਿੰਮੇਵਾਰ ਹੋਣਗੇ। ਇਸ ਸਬੰਧੀ ਪੁੱਛੇ ਜਾਣ ਤੇ ਐਸਡੀਐਮ ਕ੍ਰਿਸ਼ਨ ਪਾਲ ਰਾਜਪੂਤ ਨੇ ਕਿਹਾ ਕਿ ਮਾਲ ਅਦਾਲਤ ਦੇ ਹੁਕਮ ਤਹਿਤ ਖੂਈਆਂ ਸਰਵਰ ਤਹਿਸੀਲ ਦੇ ਨਾਇਬ ਤਹਿਸੀਲਦਾਰ ਹੁਕਮ ਲਾਗੂ ਕਰਵਾਉਣ ਗਏ ਸਨ, ਜਿਸ ਦਾ ਕਿਸਾਨਾਂ ਨੇ ਇਸਦਾ ਵਿਰੋਧ ਕੀਤਾ ਅਤੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਟੈਂਕੀ ‘ਤੇ ਚੜ੍ਹ ਗਏ ਅਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ। ਮੌਕੇ ਦੇ ਹਾਲਾਤਾਂ ਨੂੰ ਦੇਖਦਿਆਂ ਨਾਇਬ ਤਹਿਸੀਲਦਾਰ ਨੂੰ ਕੋਈ ਕਾਰਵਾਈ ਨਾ ਕਰਨ ਲਈ ਕਿਹਾ ਹੈ ਅਤੇ ਕਿਸਾਨਾਂ ਨੂੰ ਬੁਲਾ ਕੇ ਸਮੱਸਿਆ ਸੁਣੀ ਜਾਵੇਗੀ, ਜਿਸ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here